Home » ਭਾਜਪਾ ‘ਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁੰਦੀ

ਭਾਜਪਾ ‘ਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁੰਦੀ

by Rakha Prabh
19 views
ਫਗਵਾੜਾ 26 ਅਪ੍ਰੈਲ (ਸ਼ਿਵ ਕੋੜਾ)
ਫਗਵਾੜਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼ਹਿਰ ਦੇ ਪ੍ਰਸਿੱਧ ਉਦਯੋਗਪਤੀ ਜਤਿੰਦਰ ਸਿੰਘ ਕੁੰਦੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਭਾਜਪਾ ਦੇ ਕੌਮੀ ਸਕੱਤਰ ਅਵਤਾਰ ਸਿੰਘ ਮੰਡ ਦੀ ਮੌਜੂਦਗੀ ਵਿੱਚ ਆਪਣੀ ਰਿਹਾਇਸ਼ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਜਤਿੰਦਰ ਸਿੰਘ ਕੁੰਦੀ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ 10 ਸਾਲਾਂ ਦੇ ਬੇਦਾਗ ਸ਼ਾਸਨ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੰਬੇ ਵਕਫ਼ੇ ਤੋਂ ਬਾਅਦ ਦੇਸ਼ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੂਪ ਵਿੱਚ ਇੱਕ ਮਜ਼ਬੂਤ ਤੇ ਅਣਖ ਵਾਲਾ ਲੀਡਰ ਮਿਲਿਆ ਹੈ, ਜਿਸ ਨੇ ਨਾ ਸਿਰਫ਼ ਸੰਸਾਰ ਭਰ ਵਿੱਚ ਭਾਰਤ ਦਾ ਵੱਕਾਰ ਵਧਾਇਆ ਹੈ, ਸਗੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਵੀ ਬਹੁਤ ਸ਼ਲਾਘਾਯੋਗ ਕੰਮ ਕੀਤੇ ਹਨ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਜਤਿੰਦਰ ਸਿੰਘ ਕੁੰਦੀ ਦਾ ਭਾਜਪਾ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਕੇਂਦਰ ਵਿੱਚ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣਨ ਤੇ ਸਨਅਤੀ ਸ਼ਹਿਰ ਫਗਵਾੜਾ ਦੀਆਂ ਸਨਅਤਾਂ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਨਾ ਸਿਰਫ਼ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਸਗੋਂ ਸ਼ਹਿਰ ਨੂੰ ਇੱਕ ਵੱਡੇ ਉਦਯੋਗਿਕ ਨਗਰ ਵਜੋਂ ਵਿਕਸਤ ਕਰਨ ਲਈ ਵੀ ਉਪਰਾਲਾ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲ ਜੀਤ ਸਿੰਘ ਭੁੱਲਰ ਵੱਲੋਂ ਇੱਕ ਚੋਣ ਮੀਟਿੰਗ ਦੌਰਾਨ ਰਾਮਗੜ੍ਹੀਆ ਭਾਈਚਾਰੇ ਵਿਰੁੱਧ ਵਰਤੀ ਗਈ ਭੱਦੀ ਭਾਸ਼ਾ ਨੂੰ ਲੈ ਕੇ ਜਤਿੰਦਰ ਸਿੰਘ ਕੁੰਦੀ ਨੇ ਨਾ ਸਿਰਫ ਸਖਤ ਨਾਰਾਜਗੀ ਜਾਹਿਰ ਕੀਤੀ ਸੀ ਬਲਿਕ ਲਾਲ ਜੀਤ ਭੁੱਲਰ ਖ਼ਿਲਾਫ਼ ਸਖ਼ਤ ਕਾਰਵਾਈ ਲਈ ਚੋਣ ਕਮਿਸ਼ਨ ਨੂੰ ਮੰਗ ਪੱਤਰ ਵੀ ਦਿੱਤਾ ਸੀ ਅਤੇ ਨਾਲ ਹੀ ਪਾਰਟੀ ਨੂੰ ਅਲਵਿਦਾ ਕਹਿਣ ਦਾ ਸੰਕੇਤ ਦਿੱਤਾ ਸੀ। ਜਤਿੰਦਰ ਸਿੰਘ ਕੁੰਦੀ ਜੋ ਕਿ ਅਲਾਇੰਸ ਇੰਟਰਨੈਸ਼ਨਲ ਕਲੱਬ ਦੇ ਡਾਇਰੈਕਟਰ ਓਵਰਸੀਜ਼ ਵੀ ਹਨ, ਉਹਨਾਂ ਨੇ ਸਮਾਜ ਸੇਵਕ ਵਜੋਂ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ। ਜਤਿੰਦਰ ਸਿੰਘ ਕੁੰਦੀ ਦਾ ਇਲਾਕੇ ਦੇ ਸਨਅਤਕਾਰਾਂ, ਵਪਾਰੀਆਂ ਅਤੇ ਰਾਮਗੜ੍ਹੀਆ ਭਾਈਚਾਰੇ ਵਿੱਚ ਚੰਗਾ ਪ੍ਰਭਾਵ ਹੈ। ਜਿਸ ਦਾ ਲਾਭ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜ ਰਹੀ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਮਿਲਣਾ ਤੈਅ ਹੈ। ਇਸ ਮੌਕੇ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਰਾਕੇਸ਼ ਦੁੱਗਲ, ਪਰਮਜੀਤ ਸਿੰਘ ਪੰਮਾ ਚਾਚੋਕੀ, ਪ੍ਰਭਜੋਤ ਸਿੰਘ ਸਾਬਕਾ ਸਰਪੰਚ, ਜੀਤਾ ਪੰਡਵਾ ਆਦਿ ਹਾਜਰ ਸਨ।

Related Articles

Leave a Comment