ਫਿਰੋਜ਼ਪੁਰ , 5 ਜੂਨ ( ਗੁਰਪ੍ਰੀਤ ਸਿੰਘ ਸਿੱਧੂ ) :- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਮਿਤੀ 05 ਜੂਨ ਦਿਨ ਐਤਵਾਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਜਿਸ ਵਿੱਚ ਸ਼ਾਮਲ ਹੋਣ ਲਈ ਪ ਸ ਸ ਫ ( ਮੁੱਖ ਦਫਤਰ 1406/22 ਚੰਡੀਗੜ੍ਹ) ਵਲੋਂ ਵੱਖ ਵੱਖ ਜ਼ਿਲ੍ਹਿਆਂ ਨੂੰ ਕੋਟਾ ਵੰਡ ਲਗਾਇਆ ਗਿਆ ਹੈ । ਇਸ ਸਬੰਧੀ ਜ਼ਿਲ੍ਹਾ ਫਿਰੋਜ਼ਪੁਰ ਤੋਂ ਪ ਸ ਸ ਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਇੰਜ਼ ਜਗਦੀਪ ਸਿੰਘ ਮਾਂਗਟ ਦੀ ਅਗਵਾਈ ਹੇਠ ਕਿ ਲੱਗੇ ਕੋਟੇ ਅਨੁਸਾਰ ਜਲੰਧਰ ਵਿਖੇ ਹੋ ਰਹੀ ਕਨਵੈਨਸ਼ਨ ਵਿੱਚ ਸ਼ਾਮਲ ਹੋਣ ਲਈ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਪ ਸ ਸ ਫ ਦੇ ਝੰਡੇ ਹੇਠ ਸ਼ਮੂਲੀਅਤ ਕੀਤੀ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਜੱਥੇਬੰਦੀ ਦੇ ਸੱਦੇ ਹੇਠ ਜਲੰਧਰ ਕਨਵੈਨਸ਼ਨ ਵਿੱਚ ਸ਼ਾਮਲ ਹੋਣ ਲਈ ਮੁਲਾਜ਼ਮਾਂ ਵਿੱਚ ਕੇਂਦਰ ਅਤੇ ਰਾਜ ਸਰਕਾਰ ਖ਼ਿਲਾਫ਼ ਰੋਸ ਭਰਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਮੁਲਾਜ਼ਮ ਵਰਗ ਨਾਲ ਪੁਰਾਣੀ ਪੈਨਸ਼ਨ ਬਹਾਲੀ ਅਤੇ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕੇ ਕਰਨਾ, ਬੰਦ ਕੀਤੇ ਗਏ ਭੱਤੇ ਬਿਨਾਂ ਫੇਰ ਬਦਲ ਮੁੜ ਤੋਂ ਚਾਲੂ ਕਰਕੇ ਬਣਦੇ ਬਕਾਇਆ ਰਕਮ ਦੇਣੀ ਆਦਿ ਮੰਗਾਂ ਹਨ। ਉਨਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਬਚਾਉਣ ਲਈ ਅਤੇ ਨਵੀਂ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਜੱਥੇਬੰਦੀ ਦਾ ਭਰਵਾ ਸਮਰਥਨ ਕੀਤਾ ਜਾਵੇ। ਇਸ ਮੌਕੇ ਪੀਡਬਲਿਊਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ ਜੋਗਿੰਦਰ ਸਿੰਘ ਪ੍ਰਧਾਨ ਮੱਖੂ ਬ੍ਰਾਂਚ, ਮੱਖਣ ਸਿੰਘ, ਰਾਮੇਸ਼ ਕੁਮਾਰ ਜਨਰਲ ਸਕੱਤਰ ਮੱਖੂ, ਬਲਵੰਤ ਸਿੰਘ ਪ੍ਰਧਾਨ ਬ੍ਰਾਚ ਫਿਰੋਜ਼ਪੁਰ, ਸੁਲੱਖਣ ਸਿੰਘ ਜਨਰਲ ਸਕੱਤਰ ਬ੍ਰਾਂਚ ਫਿਰੋਜ਼ਪੁਰ, ਰਾਜੀਵ ਹਾਡਾ ਜ਼ਿਲ੍ਹਾ ਪ੍ਰਧਾਨ ਜੀਟੀਯੂ, ਸੂਬਾਈ ਆਗੂ ਬਲਵਿੰਦਰ ਸਿੰਘ ਭੁੱਟੋ ਜੀਟੀਯੂ, ਹਰਪਾਲ ਸਿੰਘ ਸੰਧੂ , ਨਿਸ਼ਾਨ ਸਿੰਘ ਸਹਿਜਾਦੀ ਜ਼ਿਲ੍ਹਾ ਪ੍ਰਧਾਨ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ,ਮਿਹਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਜਸਵਿੰਦਰ ਸਿੰਘ ਪੰਨੂੰ ਬਲਾਕ ਪ੍ਰਧਾਨ ਜ਼ੀਰਾ, ਮੁਖਤਿਆਰ ਸਿੰਘ , ਜਰਨੈਲ ਸਿੰਘ ਆਦਿ ਹਾਜ਼ਰ ਸਨ।