Home » ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਦੇ ਅੱਵਲ ਰਹੇ ਵਿਦਿਆਰਥੀਆਂ ਨੂੰ ਤਹਿਸੀਲਦਾਰ ਗੁਰਮੀਤ ਸਿੰਘ ਨੇ ਕੀਤਾ ਸਨਮਾਨਿਤ

ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਦੇ ਅੱਵਲ ਰਹੇ ਵਿਦਿਆਰਥੀਆਂ ਨੂੰ ਤਹਿਸੀਲਦਾਰ ਗੁਰਮੀਤ ਸਿੰਘ ਨੇ ਕੀਤਾ ਸਨਮਾਨਿਤ

by Rakha Prabh
106 views

ਮੋਗਾ / ਧਰਮਕੋਟ ( ਕੇਵਲ ਸਿੰਘ ਘਾਰੂ/ ਅਜੀਤ ਸਿੰਘ )

ਸਰਕਾਰੀ ਮਿਡਲ ਸਕੂਲ ਫਤਿਹਗੜ੍ਹ ਕੋਰੋਟਾਣਾ ਵਿਖੇ ਮਿਡਲ ਅਤੇ ਪ੍ਰਾਇਮਰੀ ਸਕੂਲ਼ ਦੇ ਵੱਖ ਵੱਖ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਜ਼ਿਸ ਵਿੱਚ ਮੁੱਖ ਮਹਿਮਾਨ ਵਜੋਂ ਉਘੇ ਸਮਾਜ਼ ਸੇਵੀ ਗੁਰਮੀਤ ਸਿੰਘ ਤਹਿਸੀਲਦਾਰ ਨੇ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਤਹਿਸੀਲਦਾਰ ਗੁਰਮੀਤ ਸਿੰਘ ਦਾ ਪਿੰਡ ਫਤਿਹਗੜ੍ਹ ਕੋਰੋਟਾਣਾ ਨਿਜੀ ਪਿੰਡ ਹੈ ਅਤੇ ਉਨ੍ਹਾਂ ਦੀਆਂ ਇਸ ਸਕੂਲ ਨਾਲ ਬਚਪਨ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ। ਇਸ ਮੌਕੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਸਾਲਾਨਾ ਨਤੀਜਿਆਂ ਵਿੱਚ ਸਰਕਾਰੀ ਮਿਡਲ ਸਕੂਲ ਦੇ 20 ਅਤੇ ਪ੍ਰਾਇਮਰੀ ਸਕੂਲ ਦੇ 25 ਵਿਦਿਆਰਥੀਆਂ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਪ੍ਰਾਪਤ ਕਰਨਤੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਤਹਿਸੀਲਦਾਰ ਗੁਰਮੀਤ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੜ੍ਹਾਈ ਵਿੱਚ ਵੱਧ ਤੋਂ ਵੱਧ ਮਿਹਨਤ ਕਰਕੇ ਮੁਕਾਮ ਹਾਸਲ ਕਰਨ ਅਤੇ ਵੱਡੇ ਅਹੁਦਿਆਂ ਤੇ ਵਿਰਾਜਮਾਨ ਹੋ ਕੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੋਸ਼ਨ ਕਰਨ ਦੀ ਪ੍ਰੇਰਨਾ ਦਿੱਤੀ । ਉਨ੍ਹਾਂ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਜਲਦੀ ਹੱਲ ਕਰਨ ਦਾ ਭਰੋਸਾ ਦਿੰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਕੋਰੋਟਾਣਾ ਨੂੰ 2 ਪੱਖੇ ਆਪਣੇ ਮਾਤਾ-ਪਿਤਾ ਜੀ ਦੀ ਯਾਦ ਵਿੱਚ ਦਾਨ ਕੀਤੇ । ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹਨਾਂ ਗੁਰਮੀਤ ਸਿੰਘ ਤਹਿਸੀਲਦਾਰ ਵੱਲੋਂ ਆਪਣੇ ਮਾਤਾ-ਪਿਤਾ ਦੀ ਯਾਦ ਵਿੱਚ ਸਰਕਾਰੀ ਮਿਡਲ ਸਕੂਲ ਨੂੰ 2 ਪੱਖੇ ਨਵੇਂ ਕਮਰੇ ਵਿੱਚ ਲਗਵਾਉਣ ਲਈ ਦਿੱਤੇ ਗਏ ਸਨ। ਇਸ ਦੌਰਾਨ
ਮਿਡਲ ਸਕੂਲ ਮੁਖੀ ਅਨੂ ਸ਼ਰਮਾ ਵੱਲੋਂ ਸਨਮਾਨਿਤ ਹੋਣ ਵਾਲੇ ਵਿਦਿਆਰਥੀਆਂ ਨੂੰ ਵਧਾਈ, ਦਿੱਤੀ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਤਹਿਸੀਲਦਾਰ ਗੁਰਮੀਤ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਬਿੰਦਰ ਸਿੰਘ ਐਫ ਸੀ ਆਈ ਤੋਂ ਇਲਾਵਾ ਅਧਿਆਪਕ ਅਤੇ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ ।

Related Articles

Leave a Comment