Home » ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਮਾਈਕਰੋ ਆਬਜ਼ਰਵਰਾਂ ਨੂੰ ਸਿਖਲਾਈ ਦਿੱਤੀ

ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਮਾਈਕਰੋ ਆਬਜ਼ਰਵਰਾਂ ਨੂੰ ਸਿਖਲਾਈ ਦਿੱਤੀ

ਮਾਈਕਰੋ ਆਬਜ਼ਰਵਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਦਾ ਸੱਦਾ

by Rakha Prabh
6 views
ਸੰਗਰੂਰ, 25 ਮਈ, 2024:
ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ 12-ਸੰਗਰੂਰ ਵਿਖੇ ਤਾਇਨਾਤ ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਡੀਟੋਰੀਅਮ ਹਾਲ ਵਿਖੇ ਮਾਈਕਰੋ ਆਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਮਾਈਕਰੋ ਆਬਜ਼ਰਵਰਾਂ ਨੂੰ ਸੰਬੋੋਧਨ ਕਰਦਿਆਂ ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਨੇ ਕਿਹਾ ਕਿ ਚੋਣਾਂ ਦੇ ਇਸ ਮਹਾਂਤਿਓਹਾਰ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਵਿੱਚ ਮਾਈਕਰੋ ਆਬਜ਼ਰਵਰਾਂ ਦੀ ਅਹਿਮ ਭੂਮਿਕਾ ਹੋਵੇਗੀ ਇਸ ਲਈ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਇਆ ਜਾਵੇ। ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ 1 ਜੂਨ ਨੂੰ ਵੋਟਾਂ ਪੈਣ ਦੀ ਪ੍ਰਕਿਰਿਆ ਆਰੰਭ ਹੋਣ ਦੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਮੋਕ ਪੋਲ ਹੋਵੇਗੀ ਅਤੇ ਸਮੂਹ ਮਾਈਕਰੋ ਆਬਜ਼ਰਵਰ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਪੋਲਿੰਗ ਸਟੇਸ਼ਨਾਂ ’ਤੇ ਪਹੁੰਚਣਾ ਯਕੀਨੀ ਬਣਾਉਣਗੇ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਮਾਈਕਰੋ ਅਬਜ਼ਰਵਰ ਪੋਲਿੰਗ ਸਟੇਸ਼ਨ ਦੀ ਸਮੁੱਚੀ ਪ੍ਰਕਿਰਿਆ ’ਤੇ ਨਿਗਰਾਨੀ ਰੱਖਣਗੇ ਅਤੇ ਇਹ ਸੁਨਿਸ਼ਚਿਤ ਕਰਨਗੇ ਕਿ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮਾਈਕਰੋ ਆਬਜ਼ਰਵਰ ਨੂੰ ਕਿਸੇ ਪੋਲਿੰਗ ਸਟੇਸ਼ਨ ’ਤੇ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਜਨਰਲ ਆਬਜ਼ਰਵਰ ਨੂੰ ਸੂਚਿਤ ਕਰਨ ਦਾ ਪਾਬੰਦ ਹੋਵੇਗਾ। ਮਾਈਕਰੋ ਆਬਜ਼ਰਵਰਾਂ ਨੂੰ ਸਿਖਲਾਈ ਦਿੰਦਿਆਂ ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ ਨੇ ਇਸ ਸਬੰਧੀ ਹਰ ਤਰ੍ਹਾਂ ਦੀ ਤਕਨੀਕੀ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਅਤੇ ਜਨਰਲ ਆਬਜ਼ਰਵਰ ਦੇ ਤਾਲਮੇਲ ਅਧਿਕਾਰੀ ਸਤਵਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।

Related Articles

Leave a Comment