Home » ਸਪੋਰਟਸ ਤਾਈਕਵਾਂਡੋ ਐਸੋਸੀਏਸ਼ਨ ਫਿਰੋਜ਼ਪੁਰ ਵਲੋਂ ਦੂਜਾ ਓਪਨ ਜ਼ਿਲ੍ਹਾ ਟੂਰਨਾਮੈਂਟ ਸੰਪੰਨ

ਸਪੋਰਟਸ ਤਾਈਕਵਾਂਡੋ ਐਸੋਸੀਏਸ਼ਨ ਫਿਰੋਜ਼ਪੁਰ ਵਲੋਂ ਦੂਜਾ ਓਪਨ ਜ਼ਿਲ੍ਹਾ ਟੂਰਨਾਮੈਂਟ ਸੰਪੰਨ

ਟੂਰਨਾਮੈਂਟ ਵਿੱਚ ਵੱਖ-ਵੱਖ ਸਕੂਲਾਂ ਅਤੇ ਅਕੈਡਮੀਆਂ ਦੇ 200 ਦੇ ਕਰੀਬ ਬੱਚਿਆਂ ਨੇ ਭਾਗ ਲਿਆ

by Rakha Prabh
5 views

 ਫ਼ਿਰੋਜ਼ਪੁਰ 25 ਮਈ 2024

            ਸਪੋਰਟਸ ਤਾਈਕਵਾਂਡੋ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਦੂਜਾ ਓਪਨ ਜ਼ਿਲ੍ਹਾ ਟੂਰਨਾਮੈਂਟ ਐਸੋਸੀਏਸ਼ਨ ਦੇ ਪ੍ਰਧਾਨ ਈਸ਼ਵਰ ਦਾਸ ਅਤੇ ਜਨਰਲ ਸਕੱਤਰ ਸ਼ਿਵਾਨੀ ਸਹੋਤਾ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਮਰੀਕ ਸਿੰਘ ਬੱਚਿਆਂ ਨੂੰ ਅਸ਼ੀਰਵਾਦ ਦੇਣ ਪੁੱਜੇ।

            ਇਸ ਮੌਕੇ ਮੁੱਖ ਮਹਿਮਾਨ ਅਮਰੀਕ ਸਿੰਘ ਨੇ ਜੇਤੂ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਉਹਨਾਂ ਦੀ ਇਸ ਜਿੱਤ ਦੀ ਬਹੁਤ ਬਹੁਤ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਆਪਣੀ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕਰਦਿਆਂ ਕਿਹਾ ਇਸ ਤੋਂ ਅੱਗੇ ਹੋਰ ਵੱਡੀਆਂ ਜਿੱਤਾਂ ਪ੍ਰਾਪਤ ਕਰੋ ਤਾਂ ਜੋ ਤੁਸੀਂ ਆਪਣੇ ਮਾਤਾ ਪਿਤਾ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਦਾ ਨਾਂ ਪੂਰੀ ਦੁਨੀਆਂ ਵਿੱਚ ਰੌਸ਼ਨ ਕਰੋ।

      ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਈਸ਼ਵਰ ਦਾਸ ਅਤੇ ਜਨਰਲ ਸਕੱਤਰ ਮੈਡਮ ਸ਼ਿਵਾਨੀ ਸਹੋਤਾ ਨੇ ਕਿਹਾ ਕਿ ਇਹ ਖੇਡ ਲੜਕੀਆਂ ਲਈ ਬਹੁਤ ਹੀ ਮਹੱਤਵਪੂਰਨ ਹੈ, ਇਸ ਨਾਲ ਸਵੈ-ਰੱਖਿਆ ਕੀਤੀ ਜਾ ਸਕਦੀ ਹੈ ਅਤੇ ਸਮਾਜ ਵਿੱਚ ਔਰਤਾਂ ਨਾਲ ਹੁੰਦੀਆਂ ਘਟਨਾਵਾਂ ਤੋਂ ਬਚਿਆ ਜਾ ਸਕਦਾ ਹੈ ਅਤੇ ਲੜਕੀਆਂ ਆਤਮ ਨਿਰਭਰ ਬਣ ਸਕਦੀਆਂ ਹਨ। ਟੂਰਨਾਮੈਂਟ ਵਿੱਚ ਵੱਖ-ਵੱਖ ਵਰਗ ਉਮਰ (ਲੜਕੇ /ਲੜਕੀਆਂ) ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਸਕੂਲਾਂ ਅਤੇ ਅਕੈਡਮੀਆਂ ਦੇ 200 ਦੇ ਕਰੀਬ ਬੱਚਿਆਂ ਨੇ ਭਾਗ ਲਿਆ।

            ਇਸ ਟੂਰਨਾਮੈਂਟ ਵਿੱਚ ਓਵਰਆਲ ਟਰਾਫੀ ਵਿੱਚ ਪਹਿਲਾ ਸਥਾਨ ਅਬਦੁਲ ਹਾਮਿਦ ਅਕੈਡਮੀ, , ਦੂਸਰਾ ਸਥਾਨ ਐੱਚ.ਐੱਮ.ਡੀ.ਏ.ਵੀ. ਸਕੂਲ ਅਤੇ ਤੀਸਰਾ ਸਥਾਨ ਅਕਾਲ ਅਕੈਡਮੀ ਨੇ ਹਾਸਲ ਕੀਤਾ। ਇਸ ਟੂਰਨਾਮੈਂਟ ਵਿੱਚ ਖਜ਼ਾਨਚੀ ਗੁਰਸਾਹਬ ਸਿੰਘ, ਸੀਨੀਅਰ ਵਾਇਸ ਪ੍ਰਧਾਨ ਸੁਰਿੰਦਰ ਮਲਿਕ ਤੇ ਕੁਲਬੀਰ ਸਿੰਘ ਸੰਧੂ, ਜੁਆਂਇੰਟ ਸਕੱਤਰ ਬੀ.ਪੀ.ਈ.ਓ ਸ.ਭੁਪਿੰਦਰ ਸਿੰਘ, ਪ੍ਰੈੱਸ ਸਕੱਤਰ ਸਰਬਜੀਤ ਸਿੰਘ ਭਾਵੜਾ, ਏਸ਼ੀਆਈ ਗੋਲਡ ਮੈਡਲਿਸਟ ਸ. ਪ੍ਰਗਟ ਸਿੰਘ, ਗੁਰਬਚਨ ਸਿੰਘ ਭੁੱਲਰ, ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵੱਲੋਂ ਜਸਵਿੰਦਰ ਸਿੰਘ ਸੰਧੂ, ਅਕਸ਼ ਕੁਮਾਰ, ਅੰਸ਼ ਮਲਹੋਤਰਾ, ਸਚਿਨ ਵਰਮਾ, ਅੰਕੁਸ਼ ਸ਼ਰਮਾ, ਅਭਿਸ਼ੇਕ ਤੇ ਸਾਹਿਲ ਹਾਜ਼ਰ ਸਨ

Related Articles

Leave a Comment