Home » ਜਿ਼ਲ੍ਹਾ ਸਵੀਪ ਟੀਮ ਮੋਗਾ ਵੱਲੋਂ ਲਾਲਾ ਲਾਜਪਤ ਰਾਏ ਪਾਲੀਟੈਕਨਿਕ ਕਾਲਜ ਅਜੀਤਵਾਲ ਵਿੱਚ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ

ਜਿ਼ਲ੍ਹਾ ਸਵੀਪ ਟੀਮ ਮੋਗਾ ਵੱਲੋਂ ਲਾਲਾ ਲਾਜਪਤ ਰਾਏ ਪਾਲੀਟੈਕਨਿਕ ਕਾਲਜ ਅਜੀਤਵਾਲ ਵਿੱਚ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ

by Rakha Prabh
14 views

ਮੋਗਾ, 24 ਮਈ:    (ਕੇਵਲ ਸਿੰਘ ਘਾਰੂ)

ਚੋਣ ਕਮਿਸ਼ਨ ਦੀਆਂ ਵੋਟ ਫ਼ੀਸਦੀ ਨੂੰ 70 ਤੋਂ ਪਰ ਕਰਨ ਦੀਆਂ ਹਦਾਇਤਾਂ ਤਹਿਤ ਜਿ਼ਲ੍ਹਾ ਮੋਗਾ ਵਿੱਚ ਸਵੀਪ ਟੀਮਾਂ ਪੂਰੇ ਉਤਸ਼ਾਹ ਨਾਲ ਵੋਟਰਾਂ ਨੂੰ ਵੋਟ ਪਾਉਣ ਪ੍ਰਤੀ ਪ੍ਰੇਰਿਤ ਕਰ ਰਹੀਆਂ ਹਨ।  ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਵੀਪ ਨੋਡਲ ਅਫ਼ਸਰ ਕਮ ਸਹਾਇਕ ਕਮਿਸ਼ਨਰ ਜ ਸ਼ੁਭੀ ਆਂਗਰਾ ਵੱਲੋਂ ਸਵੀਪ ਟੀਮਾਂ ਨਾਲ ਮਿਲਕੇ ਵੱਖ ਵੱਖ ਤਰ੍ਹਾਂ ਦੇ ਵੋਟਰਾਂ ਜਿਵੇਂ ਕਿ ਦਿਵਿਆਂਗਜਨਾਂ, ਬਜ਼ੁਰਗਾਂ, ਤੀਜਾ ਲਿੰਗ ਵੋਟਰ, ਮਹਿਲਾ ਵੋਟਰਾਂ, ਪੱਤਰਕਾਰਾਂ ਆਦਿ ਨਾਲ ਪ੍ਰਸ਼ਾਸ਼ਨ ਵੱਲੋਂ ਮੀਟਿੰਗਾਂ ਕਰਕੇ ਸਹਿਯੋਗ ਦੀ ਮੰਗ ਵੀ ਕੀਤੀ ਗਈ ਹੈ ਤਾਂ ਜੋ ਹਰੇਕ ਵਰਗ ਦਾ ਵੋਟਰ ਆਉਣੇ ਘਰ ਤੋਂ ਵੋਟ ਪਾਉਣ ਲਈ ਨਿਕਲ ਸਕੇ।
ਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ ਗੁਰਪ੍ਰੀਤ ਸਿੰਘ ਘਾਲੀ ਨੇ ਦੱਸਿਆ ਕਿ ਇਸੇ ਕੜੀ ਤਹਿਤ ਸਵੀਪ ਟੀਮ ਮੋਗਾ ਨੇ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਲਾਲਾ ਲਾਜਪਤ ਰਾਏ ਪਾਲੀਟੈਕਟਨਿਕ ਕਾਲਜ ਅਜੀਤਵਾਲ ਵਿਖੇ ਇੱਕ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ। ਉਨ੍ਹਾਂ ਨੇ  ਕਰਮਚਾਰੀਆਂ/ਨੂੰ ਪੋਲਿੰਗ ਵਾਲੇ ਦਿਨ ਪੋਲਿੰਗ ਬੂਥਾਂ ਉੱਪਰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਬਾਰੇ ਜਾਣੂੰ ਕਰਵਾਇਆ। ਟੀਮ ਆਪਣੇ ਉਮੀਦਵਾਰ ਨੂੰ ਜਾਣੋ, ਸੀ ਵਿਜ਼ਲ ਐਪ ਅਤੇ ਵੋਟਰ ਹੈਲਪਲਾਈਨ ਵਰਗੀਆਂ ਉਪਯੋਗੀ ਐਪਸ ਨੂੰ ਵੀ ਉਜਾਗਰ ਕੀਤਾ। ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਸਵੀਪ ਟੀਮ ਨੂੰ ਭਰੋਸਾ ਦਿਵਾਇਆ ਕਿ ਸਾਰੇ ਮੈਂਬਰ ਆਪਣੇ ਪਰਿਵਾਰਾਂ ਸਮੇਤ, ਪੋਲਿੰਗ ਵਾਲੇ ਦਿਨ ਯਕੀਨੀ ਤੌਰ ਤੇ ਆਪਣੀ ਵੋਟ ਪਾਉਣਗੇ। ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਪਹਿਲੀ ਵਾਰੀ ਵੋਟ ਪਾਉਣ ਵਾਲੇ ਵੋਟਰਾਂ ਨੂੰ ਮਾਡਲ ਪੋਲਿੰਗ ਬੂਥਾਂ ਤੇ ਸਪੈਸ਼ਲ ਗਿਫ਼ਟ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ।
ਇਸ ਮੌਕੇ ਸਾਬਕਾ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਦੌਲਤਪੁਰਾ ਨੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਬੜੇ ਸੁਚੱਜੇ ਢੰਗ ਨਾਲ ਜਾਗਰੂਕ ਕੀਤਾ ਅਤੇ ਕਿਹਾ ਕਿ ਇਹ ਮਸ਼ੀਨਾਂ ਬਿਲਕੁਲ ਸੁਰੱਖਿਅਤ ਅਤੇ ਇਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਛੇੜ ਛਾੜ ਸੰਭਵ ਨਹੀਂ ਹੈ। ਤੁਸੀਂ ਈ.ਵੀ.ਐਮ. ਉੱਪਰ ਆਪਣੀ ਵੋਟ ਪਾਉਣ ਤੋਂ ਬਾਅਦ ਵੀ.ਵੀ.ਪੈਟ ਤੇ 7 ਸੈਕਿੰਡ ਲਈ ਉਸ ਉਮੀਦਵਾਰ ਦਾ ਚੋਣ ਨਿਸ਼ਾਨ ਅਤੇ ਨਾਮ ਦੇਖ ਸਕਦੇ ਹੋ ਜਿਸਨੂੰ ਤੁਸੀਂ ਆਪਣੀ ਵੋਟ ਪਾਈ ਹੈ। ਚੋਣ ਕਮਿਸ਼ਨ ਵੱਲੋਂ ਭਰਪੂਰ ਕੋਸਿ਼ਸ਼ ਕੀਤੀ ਜਾ ਰਹੀ ਹੈ, ਕਿ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੇ ਯਕੀਨ ਨਹੀਂ ਕਰਨਾ ਚਾਹੀਦਾ ਅਤੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
ਲਾਲਾ ਲਾਜਪਤ ਰਾਏ ਪਾਲੀਟੈਕਨਿਕ ਕਾਲਜ ਦੇ  ਡਾਇਰੈਕਟਰ ਸ੍ਰੀ ਚਮਨ ਲਾਲ ਸਚਦੇਵਾ ਨੇ ਵੀ ਆਪਣੇ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਾਂ ਵਾਲੇ ਦਿਨ ਆਪਣੀ ਵੋਟ ਪਾਉਣ ਜਰੂਰ ਜਾਣ।
ਉਹਨਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਵੋਟਰਾਂ ਨੂੰ ਵਧੀਆ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ ਤਾਂ ਕਿ ਕਿਸੇ ਵੀ ਵੋਟਰ ਨੂੰ ਵੋਟ ਪਾਉਣ ਲਈ ਪ੍ਰੇਸ਼ਾਨੀ ਨਾ ਝੱਲਣੀ ਪਵੇ। ਉਹਨਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਲਈ ਸਾਰੇ ਵਰਗਾਂ ਦੇ ਵੋਟਰਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਲਾਜ਼ਮੀ ਹੈ।

Related Articles

Leave a Comment