ਸੀਐਮ ਯੋਗੀ ਵੱਲੋਂ ਡਾਕਟਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਮੋਹਾਲੀ ਵਿਚ ਪ੍ਰਚਾਰ
ਮੋਹਾਲੀ 30 ਮਈ -2024 ਉੱਤਰ ਪ੍ਰਦੇਸ਼ ਦੇ ਸੀਐਮ ਯੋਗੀ ਅਦਿਤਨਾਥ
ਅੱਜ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਮੋਹਾਲੀ ਦੇ ਪਿੰਡ ਬੜ ਮਾਜਰਾ ਵਿਖੇ ਆਯੋਜਿਤ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੋਂ ਇਲਾਵਾ ਪੰਜਾਬ ਭਾਜਪਾ ਦੇ ਵੱਡੇ ਆਗੂ ਮੌਜੂਦ ਸਨ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਉਂਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਿਆਨਾਥ ਯੋਗੀ ਨੇ ਕਿਹਾ ਕਿ ਪੰਜਾਬ ਵਿੱਚੋ ਨਸ਼ੇ, ਗੁੰਡਾਗਰਦੀ ਅਤੇ ਮਾਫਿਏ ਦੇ ਖਾਤਮੇ ਲਈ ਸੂਬੇ ਅੰਦਰ ਭਾਜਪਾ ਦੀ ਸਰਕਾਰ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿਰੋਧੀ ਤਾਕਤਾਂ ਨੂੰ ਨਕੇਲ ਪਾਈ ਹੈ ਉਸ ਤਰ੍ਹਾਂ ਹੀ ਪੰਜਾਬ ਨੂੰ ਵੀ ਅਜਿਹੀ ਅਗਵਾਈ ਵਾਲੀ ਟੀਮ ਟੀਮ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਦੀ ਸਰਕਾਰ ਨੇ ਉਂਤਰ ਪ੍ਰਦੇਸ਼ ਵਿੱਚ ਗੁੰਡਾਗਰਦੀ ਨੂੰ ਨਕੇਲ ਪਾਈ ਹੈ ਉਸ ਤਰ੍ਹਾਂ ਹੀ ਜੇਕਰ ਪੰਜਾਬ ਵਿੱਚ ਭਾਜਪਾ ਸਰਕਾਰ ਹੋਵੇ ਤਾਂ ਹਰ ਬੁਰਾਈ ਨੂੰ ਖ਼ਤਮ ਕੀਤਾ ਜਾ ਸਕਦਾ ਹੈ।
ਆਮ ਆਦਮੀ ਪਾਰਟੀ ਅਤੇ ਕਾਂਗਰਸ ਤੇ ਟਿੱਪਣੀ ਕਰਦਿਆਂ ਸ਼੍ਰੀ ਯੋਗੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਚੋਰ ਹਨ ਅਤੇ ਲੋਕਾਂ ਨੂੰ ਬੇਵਕੂਫ਼ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਹਰਿਆਣਾ ਆਦਿ ਸਮੇਤ ਅਨੇਕਾਂ ਸਥਾਨਾਂ ਤੇ ਕਾਂਗਰਸ ਅਤੇ ਆਪ ਇੱਕਜੁਟ ਹੋ ਕੇ ਚੋਣ ਲੜ ਰਹੀਆਂ ਹਨ ਜਦਕਿ ਪੰਜਾਬ ਵਿੱਚ ਇੱਕ ਦੂਜੇ ਦੇ ਵਿਰੁੱਧ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇੰਨ੍ਹਾਂ ਲੋਕਾਂ ਕੋਲ ਕੋਈ ਠੋਸ ਮੁੱਦਾ ਹੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੀ ਜਿੱਤ ਇਸ ਹਲਕੇ ਲਈ ਸ਼ੁਭ ਸੰਕੇਤ ਹੋਵੇਗੀ ਕਿਉਂਕਿ ਸ਼੍ਰੀ ਸ਼ਰਮਾ ਦੀ ਜਿੱਤ ਹਲਕੇ ਦੇ ਵਿਕਾਸ ਲਈ ਨਵੇਂ ਰਾਹ ਖੋਲੇਗੀ।