ਫਰੀਦਕੋਟ ਲੋਕ ਸਭਾ ਸੀਟ ‘ਤੇ ਗਿਣਤੀ 8 ਵਜੇ ਤੋਂ ਜਾਰੀ ਹੈ। ਇਸ ਸੀਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਜਿੱਤ ਗਏ ਹਨ। ਉਨ੍ਹਾਂ ਨੇ 292186 ਵੋਟਾਂ ਜਿੱਤ ਕੇ ਸੀਟ ‘ਤੇ ਕਬਜ਼ਾ ਕੀਤਾ ਹੈ। ਦੂਜੇ ਪਾਸੇ ‘ਆਪ’ ਦੇ ਕਰਮਜੀਤ ਅਨਮੋਲ ਨੂੰ 223351, ਅਕਾਲੀ ਦਲ ਦੇ ਰਾਜਵਿੰਦਰ ਸਿੰਘ 135328, ਕਾਂਗਰਸ ਦੇ ਅਮਰਜੀਤ ਕੌਰ ਸਾਹੋਕੇ ਨੂੰ 157754 ਤੇ ਭਾਜਪਾ ਦੇ ਹੰਸਰਾਜ ਹੰਸ ਨੂੰ 122360 ਵੋਟਾਂ ਮਿਲੀਆਂ ਹਨ।
ਜਿੱਤਣ ਤੋਂ ਬਾਅਦ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਜਨਤਾ ਨੇ ਮੈਨੂੰ ਜਿਤਾਇਆ ਹੈ। ਮੈਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸਖਤ ਸਜ਼ਾ ਦਾ ਕਾਨੂੰਨ ਬਣਾਉਣ ਤੇ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾ ਦੇਣ ਦੀ ਗੱਲ ਕਰਾਂਗਾ।
ਦੱਸ ਦੇਈਏ ਕਿ ਇਸ ਸੀਟ ਅਧੀਨ ਫਰੀਦਕੋਟ, ਕੋਟਕਪੂਰਾ, ਜੈਤੋ, ਮੋਗਾ, ਨਿਹਾਲ ਸਿੰਘ ਵਾਲਾ, ਬਾਘਾਪੁਰਾਣਾ, ਗਿੱਦੜਬਾਹਾ, ਰਾਮਪੁਰਾ ਫੂਲ ਤੇ ਧਰਮਕੋਟ ਵਿਧਾਨ ਸਭਾ ਸੀਟਾਂ ਹਨ। ਗਿਣਤੀ ਲਈ ਫਰੀਦਕੋਟ ਤੇ ਮੋਗਾ ਵਿਚ ਦੋ ਕਾਊਂਟਿੰਗ ਸੈਂਟਰ ਬਣਾਏ ਗਏ ਹਨ ਜਿਨ੍ਹਾਂ ਵਿਚ 300 ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ ਤੇ ਕਿਸੇ ਵੀ ਤਰ੍ਹਾਂ ਦੀ ਗੜਬੜੀ ਰੋਕਣ ਲਈ 300 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਥੋਂ ਕੁੱਲ 28 ਉਮੀਦਵਾਰ ਚੋਣ ਮੈਦਾਨ ਵਿਚ ਸਨ ਤੇ ਇਸ ਸੀਟ ‘ਤੇ ਇਸ ਵਾਰ 64 ਫੀਸਦੀ ਵੋਟਿੰਗ ਹੋਈ ਹੈ।