ਪੰਜਾਬ ਵਿਚ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਦੌਰਾਨ ਪਾਰਟੀਆਂ ਦੇ ਜਿੱਤ-ਹਾਰ ਦੇ ਐਲਾਨ ਸਾਹਮਣੇ ਆ ਰਹੇ ਹਨ। ਚੰਡੀਗੜ੍ਹ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਹਰਾਇਆ ਹੈ। ਇਨ੍ਹਾਂ ਦੋਹਾਂ ਵਿਚਾਲੇ ਕਾਂਟੇ ਦੀ ਟੱਕਰ ਰਹੀ।
ਉਥੇ ਹੀ ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਔਜਲਾ ਤੀਜੀ ਵਾਰ ਜਿੱਤ ਗਏ ਹਨ। ਜਲੰਧਰ ਤੋਂ ਕਾਂਗਰਸ ਦੇ ਸਾਬਕਾ ਮੁੱਖ ਮਤੰਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਸੁਸ਼ੀਲ ਕੁਮਾਰ ਰਿੰਕੂ ਨੂੰ ਹਰਾਇਆ। ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੇ, ਸ੍ਰੀ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਕੰਗ ਤੇ ਹੁਸ਼ਿਆਰਪੁਰ ਤੋਂ ਡਾ. ਰਾਜਕੁਮਾਰ ਚੱਬੇਵਾਲ ਨੇ ਆਮ ਆਦਮੀ ਪਾਰਟੀ ਦਾ ਝੰਡਾ ਲਹਿਰਾਇਆ।
ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ। ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 1 ਲੱਖ 75 ਹਜ਼ਾਰ 993 ਲੱਖ ਵੋਟਾਂ ਨਾਲ ਹਰਾਇਆ।