Home » ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1 ਦੁੱਗਰੀ ਵਿੱਚ 40ਵੇਂ ਘੱਲੂਘਾਰੇ ਨੂੰ ਸਮਰਪਿਤ ਆਖਰੀ ਦਿਨ ਦੇ ਕਥਾ ਅਤੇ ਕੀਰਤਨ ਸਮਾਗਮ ਕਰਵਾਏ

ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1 ਦੁੱਗਰੀ ਵਿੱਚ 40ਵੇਂ ਘੱਲੂਘਾਰੇ ਨੂੰ ਸਮਰਪਿਤ ਆਖਰੀ ਦਿਨ ਦੇ ਕਥਾ ਅਤੇ ਕੀਰਤਨ ਸਮਾਗਮ ਕਰਵਾਏ

by Rakha Prabh
32 views
ਲੁਧਿਆਣਾ (ਕਰਨੈਲ ਸਿੰਘ ਐੱਮ.ਏ.)
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1 ਵਿੱਚ 40ਵੇਂ ਘੱਲੂ ਘਾਰੇ ਦੇ ਆਖਰੀ ਅਤੇ ਛੇਵੇਂ ਦਿਨ ਨੂੰ ਸਮਰਪਿਤ ਕਥਾ ਤੇ ਕੀਰਤਨ ਸਮਾਗਮ  ਕਰਵਾਏ ਗਏ ਜਿਸ ਵਿੱਚ ਵੀਰਵਾਰ ਅੰਮ੍ਰਿਤ ਵੇਲੇ ਤੋਂ ਹੀ ਨਿੱਤਨੇਮ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਕਰਵਾਏ ਗਏ ਅਤੇ ਗਿਆਨੀ ਮਹਿੰਦਰ ਸਿੰਘ ਵੱਲੋਂ ਸੰਗਤਾਂ ਨਾਲ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਅਤੇ ਸੰਗਤਾ ਨੂੰ ਜੂਨ 1984 ਵਿੱਚ ਹੋਏ ਘੱਲੂਘਾਰੇ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਸ਼ਾਮ ਦੇ ਪ੍ਰੋਗਰਾਮ ਵਿੱਚ ਗਿਆਨੀ ਗਗਨਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਵੱਲੋਂ ਸੰਗਤਾਂ ਨਾਲ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਉਪਰੰਤ ਰਹਿਰਾਸ ਸੋਦਰ ਦੀ ਚੌਕੀ ਆਰਤੀ ਤੋਂ ਬਾਅਦ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਗੁੁਰਬਾਣੀ ਦੇ ਇਲਾਹੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । 40ਵੇਂ ਘੱਲੂਘਾਰੇ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਸਹੀਦ ਹੋਏ ਸਿੰਘਾਂ ਨੂੰ ਸਰਧਾਂਜਲੀ ਅਰਪਿਤ ਕੀਤੀ ਅਤੇ ੳਸ ਦਿਨ ਦੀਆਂ ਹੋਈਆਂ ਸ਼ਹੀਦੀਆਂ ਬਾਰੇ  ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਬਾਅਦ ਵਿੱਚ ਭਾਈ ਅਰਵਿੰਦਰ ਸਿੰਘ ਨੂਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਾ ਕੇ ਨਿਹਾਲ ਕੀਤਾ, ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਕੀਰਤਨ ਦਾ ਲਾਹਾ ਲਿਆ ਅਤੇ ਆਪਣਾ ਜੀਵਨ ਸਫਲਾ ਕੀਤਾ ਅਤੇ ਬਾਅਦ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ ਅਤੇ ਅਰਵਿੰਦਰ ਸਿੰਘ ਨੂਰ ਹੋਰਾਂ ਦੇ ਰਾਗੀ ਜਥੇ ਨੂੰ ਗੁਰੂ ਘਰ ਦੇ ਮੁੱਖ ਸੇਵਾਦਾਰ ਕਲਵਿੰਦਰ ਸਿੰਘ ਬੈਨੀਪਾਲ,  ਜਗਮੋਹਨ ਸਿੰਘ ਅਤੇ  ਮਲਕੀਤ ਸਿੰਘ, ਸਰਬਜੀਤ ਸਿੰਘ ਚਗਰ, ਯਸ਼ਪਾਲ ਸਿੰਘ ਅਤੇ ਦਰਸ਼ਨ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਕੀਰਤਨੀ ਜਥੇ ਦਾ ਸ਼ਨਮਾਨ ਕੀਤਾ ਅਤੇ ਗੁਰੂਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਨੇ ਆਈਅ ਸੰਗਤਾਂ ਦਾ ਧੰਨਵਾਦ ਕਰਦਿਆ ਸੰਗਤਾਂ ਨੂੰ ਸਮੇਂ ਸਿਰ ਪਹੁੰਚ ਕੇ ਗੁਰਬਾਣੀ ਕੀਰਤਨ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸੰਗਤਾਂ ਵਿੱਚ ਗੁਰੂਘਰ ਦੇ ਮੁੱਖ ਸੇਵਾਦਾਰ ਕਲਵਿੰਦਰ ਸਿੰਘ ਬੈਨੀਪਾਲ, ਚੈੈਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਯਸ਼ਪਾਲ ਸਿੰਘ, ਤਰਲੋਕ ਸਿੰਘ ਸੱਚਦੇਵਾ, ਰਜਿੰਦਰ ਸਿੰਘ ਭਾਟੀਆ, ਦਰਸਨ ਸਿੰਘ ਸੋਨਪਾਲ ,ਐਡਵੋਕੇਟ ਰਜਿੰਦਰਪਾਲ ਸਿੰਘ, ਮੈਨੇਜਰ ਰਘਬੀਰ ਸਿੰਘ, ਵਿਰਨਜੀਤ ਸਿੰਘ ਸੋਨਪਾਲ, ਹਰਮੀਤ ਸਿੰਘ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਸਰਬਜੀਤ ਸਿੰਘ ਚਗਰ ਬਲਜੀਤ ਸਿੰਘ, ਜਗਮੋਹਨ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਜਗਜੀਵਨ ਸਿੰਘ ਸੋਨਪਾਲ ਸੁਰਜੀਤ ਸਿੰਘ, ਸੁਖਵਿੰਦਰ ਪਾਲ ਸਿੰਘ, ਜੋਗਿੰਦਰ ਸਿੰਘ, ਊਕਾਰ ਸਿੰਘ, ਗੁਰਵਿੰਦਰ ਸਿੰਘ, ਮਹਿੰਦਰ ਸਿੰਘ ਦਲਜੀਤ ਸਿੰਘ ਸ਼ਾਮਲ ਸਨ।

Related Articles

Leave a Comment