ਫਿਰੋਜ਼ਪੁਰ। ਯੋਗਪਾਲ ਸਿੰਗਲਾ।
ਪੰਜਾਬ ਫੋਰੈਸਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਬਲਵਿੰਦਰ ਸਿੰਘ ਸੰਧੂ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਵਣ ਮੰਡਲ ਅਫ਼ਸਰ ਬਠਿੰਡਾ ਵਿਖੇ ਹੋਈ।ਮੀਟਿੰਗ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋ ਵੱਡੀ ਗਿਣਤੀ ਵਿਚ ਵਣ ਪੈਨਸ਼ਨਰਜ਼ ਸ਼ਾਮਲ ਹੋਏ ਅਤੇ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਮੌਕੇ ਮੀਟਿੰਗ ਦੌਰਾਨ ਪਹੁੰਚੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਣ ਪੈਨਸ਼ਨਰਜ਼ ਦੀਆਂ ਮੰਗਾਂ ਮੁਸ਼ਕਲਾਂ ਜਿਵੇਂ ਬਣਦੇ ਸੇਵਾ ਲਾਭ ਦੇਣ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਚਲਦੀਆਂ ਅਪੀਲਾਂ ਅਤੇ ਕੈਸਾ ਸੰਬੰਧੀ ਲੋੜੀਂਦਾ ਰਿਕਾਰਡ ਦੇਣ ਅਤੇ ਰਿਕਾਰਡ ਦੇਣ ਅਧਾਰ ਤੇ ਟਿੱਪਣੀ ਕੀਤੀ ਜਾਵੇ ਅਤੇ ਸਮਾਂਬੱਧ ਨਿਪਟਾਰਾ ਕੀਤਾ ਜਾਵੇ ਅਤੇ ਸੇਵਾ ਮੁਕਤੀ ਤੋਂ ਏਕ ਸਾਲ ਪਹਿਲਾਂ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਸੂਬਾ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਵਣ ਪੈਨਸ਼ਨਰ 18 ਜੁਲਾਈ 2024 ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ ਅਤੇ ਇਸ ਦੀ ਜ਼ਿਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਇਸ ਮੌਕੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਸੰਧੂ , ਜਗਦੀਪ ਸਿੰਘ ਢਿੱਲੋ ਸਰਪ੍ਰਸਤ, ਮੁਹਿੰਦਰ ਸਿੰਘ ਧਾਲੀਵਾਲ ਸੂਬਾ ਜਨਰਲ ਸਕੱਤਰ, ਬਲਜੀਤ ਸਿੰਘ ਕੰਗ ਖਜਾਨਚੀ, ਰਸ਼ਪਾਲ ਸਿੰਘ ਮੀਤ ਪ੍ਰਧਾਨ, ਦਲਜੀਤ ਸਿੰਘ ਟਾਹਲਾ ਸਾਹਿਬ, ਮੇਜਰ ਸਿੰਘ ਮੂੰਗਰਾ, ਪ੍ਰਿਥੀ ਰਾਜ , ਕ੍ਰਿਸ਼ਨ ਕੁਮਾਰ, ਬਚਿੱਤਰ ਸਿੰਘ ,ਦਲੀਪ ਸਿੰਘ, ਮਨਪ੍ਰੀਤ ਸਿੰਘ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।