Home » ਕੇਜਰੀਵਾਲ ਨੇ ਪੰਜਾਬ ਦੇ ਪਾਰਟੀ ਵਿਧਾਇਕਾਂ ਨੂੰ ਪ੍ਰੇਰਿਆ: ਹਸਪਤਾਲਾਂ ’ਚ ਜਾਵੋ, ਤਹਿਸੀਲਾਂ ਤੇ ਥਾਣਿਆਂ ਦਾ ਹਾਲ ਦੇਖੋ

ਕੇਜਰੀਵਾਲ ਨੇ ਪੰਜਾਬ ਦੇ ਪਾਰਟੀ ਵਿਧਾਇਕਾਂ ਨੂੰ ਪ੍ਰੇਰਿਆ: ਹਸਪਤਾਲਾਂ ’ਚ ਜਾਵੋ, ਤਹਿਸੀਲਾਂ ਤੇ ਥਾਣਿਆਂ ਦਾ ਹਾਲ ਦੇਖੋ

by Rakha Prabh
59 views

ਚੰਡੀਗੜ੍ਹ/ਨਵੀਂ ਦਿੱਲੀ 20 ਮਾਰਚ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਡੀਓ ਕਾਨਫਰੰਸਿੰਗ ਰਾਹੀ ਪੰਜਾਬ ਦੇ ਨਵੇਂ ਚੁਣੇ ਵਿਧਾਇਕਾਂ ਨੂੰ ਵਧਾਈ ਦਿੰਦਿਆਂ ਪੰਜਾਬ ਲਈ ਸਾਰਾ ਦਿਨ ਕੰਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ  ਬੇਰੁਜ਼ਗਾਰਾਂ ਨੂੰ 25 ਹਜ਼ਾਰ ਨੌਕਰੀਆਂ ਦੇਣ ਦੇ ਐਲਾਨ ਦੀ ਸ਼ਲਾਘਾ ਕੀਤੀ। ਸ੍ਰੀ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਹਸਪਤਾਲਾਂ ਵਿੱਚ ਜਾ ਕੇ ਨਿਰੱਖਣ ਕਰਨ ਅਤੇ ਤਹਿਸੀਲ, ਥਾਣਿਆਂ ਦੇ ਪ੍ਰਬੰਧ ਦੀ ਜਾਂਚ ਕਰਨ ਲਈ ਪ੍ਰੇਰਿਆ ਪਰ ਸਾਰਿਆਂ ਨੂੰ ਦੁਰਵਿਵਹਾਰ ਨਾ ਕਰਨ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਕਿਹਾ ਜੇ ਕਹਿਣ ਦੇ ਬਾਵਜੂਦ ਕੋਈ ਅਧਿਕਾਰੀ ਗਲਤ ਕੰਮ ਕਰਦਾ ਹੈ ਤਾਂ ਮੁੱਖ ਮੰਤਰੀ ਪੰਜਾਬ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਵੱਡੀ ਆਸ ਹੈ। ਪੰਜਾਬੀਆਂ ਦੀ ਇਸ ਆਸ ‘ਤੇ ਖਰੇ ਉਤਰਨ ਲਈ ਦਿਨ ਰਾਤ ਇਕ ਕਰਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਨਵੇਂ ਮੰਤਰੀਆਂ ਨੂੰ ਟੀਚੇ ਦੇ ਆਧਾਰ ‘ਤੇ ਕੰਮ ਕਰਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਕੁਝ ਵਿਧਾਇਕ ਮੰਤਰੀ ਮੰਡਲ ਵਿੱਚ ਸ਼ਾਮਲ ਨਾ ਹੋਣ ‘ਤੇ ਨਿਰਾਸ਼ ਨਾ ਹੋਣ ਸਾਰੇ ਵਿਧਾਇਕ ਟੀਮ ਦੀ ਤਰ੍ਹਾਂ ਕੰਮ ਕਰਨ।ਉਨ੍ਹਾਂ ਕਿਹਾ ਕਿ ਪੰਜਾਬ ਨੇ ਸਾਰੇ ਵਿਧਾਇਕਾਂ ਨੂੰ ਜ਼ਿੰਮੇਵਾਰੀ ਦਿੱਤੀ ਹੈ, ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਹਲਕੇ ਦੇ ਲੋਕਾਂ ਦੇ ਕੰਮ ਕਰਵਾਉਣ ਲਈ ਮੰਤਰੀ ਅਤੇ ਮੁੱਖ ਮੰਤਰੀ ਕੋਲ ਜਾਵੋ, ਕਿਸੇ ਅਧਿਕਾਰੀ ਕੋਲ ਜਾਣ ਦੀ ਲੋੜ ਨਹੀਂ ਹੈ। ਪੰਜਾਬ ਦੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਪੋਸਟਿੰਗ ਕਰਵਾਉਣ ਅਤੇ ਹਫਤਾ ਵਸੂਲੀ ਕਰਨ ਵਾਲੇ ਵਿਧਾਇਕਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਅਜਿਹੀ ਹਰਕਤ ਕਰਨ ਵਾਲੇ ਵਿਧਾਇਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

Related Articles

Leave a Comment