ਫ਼ਿਰੋਜ਼ਪੁਰ-
ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵੀ੍ਹ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਤਹਿਸੀਲ ਪੱਧਰ ‘ਤੇ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਫ਼ਿਰੋਜ਼ਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਅਤੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ ਆਲੇ-ਦੁਆਲੇ ਮਿਤੀ 04.07.2024 ਤੋਂ 20.07.2024 ਤੱਕ ਕਰਵਾਈਆਂ ਜਾ ਰਹੀਆਂ ਪ੍ਰੀਖਿਆਂਵਾਂ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲ਼ੇ 500 ਮੀਟਰ ਦੇ ਘੇਰੇ ਅੰਦਰ ਧਾਰਾ 144 ਸੀ.ਆਰ.ਪੀ.ਸੀ. ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠ ‘ਤੇ ਪਾਬੰਦੀ ਹੋਵੇਗੀ। ਇਹ ਹੁਕਮ ਇਨ੍ਹਾਂ ਪ੍ਰੀਖਿਆਵਾਂ ‘ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ‘ਤੇ ਲਾਗੂ ਨਹੀਂ ਹੋਣਗੇ।