Home » ਵਿਰੋਧੀ ਧਿਰ ਦੇ ਐੱਮਪੀਜ਼ ਵੱਲੋਂ ਸੰਸਦ ਭਵਨ ਕੰਪਲੈਕਸ ’ਚ ਪ੍ਰਦਰਸ਼ਨ

ਵਿਰੋਧੀ ਧਿਰ ਦੇ ਐੱਮਪੀਜ਼ ਵੱਲੋਂ ਸੰਸਦ ਭਵਨ ਕੰਪਲੈਕਸ ’ਚ ਪ੍ਰਦਰਸ਼ਨ

ਸਰਕਾਰ ’ਤੇ ਜਾਂਚ ਏਜੰਸੀਆਂ ਦਾ ਗ਼ਲਤ ਇਸਤੇਮਾਲ ਕਰਨ ਦੇ ਦੋਸ਼ ਲਗਾਏ

by Rakha Prabh
16 views

ਨਵੀਂ ਦਿੱਲੀ, 1 ਜੁਲਾਈ

ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੁਸਿਵ ਅਲਾਇੰਸ’ (ਇੰਡੀਆ) ਦੀਆਂ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਕੇਂਦਰ ਸਰਕਾਰ ਵੱਲੋਂ ਜਾਂਚ ਏਜਸੰੀਆਂ ਦਾ ਗ਼ਲਤ ਇਸਤੇਮਾਲ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ‘ਮਕਰ ਦੁਆਰ’ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਵਿਰੋਧੀ ਸੰਸਦ ਮੈਂਬਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸ ਸੰਸਦ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ, ‘‘ਜਾਂਚ ਏਜੰਸੀਆਂ ਦੇ ਗ਼ਲਤ ਇਸਤੇਮਾਲ ਖ਼ਿਲਾਫ਼ ‘ਇੰਡੀਆ’ ਗੱਠਜੋੜ ਦੀਆਂ ਸਾਰੀਆਂ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ ਹੈ।’’ ਵਿਰੋਧੀ ਸੰਸਦ ਮੈਂਬਰਾਂ ਨੇ ‘ਹਿਟਲਰਸ਼ਾਹੀ ਮੁਰਦਾਬਾਦ’ ਅਤੇ ‘ਵਿਰੋਧੀ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਬੰਦ ਕਰੋ’ ਦੇ ਨਾਅਰੇ ਲਾਏ। -ਪੀਟੀਆਈ

Related Articles

Leave a Comment