Home » ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਹਰਿਆਵਲ ਲਹਿਰ ਤਹਿਤ ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਪਿੰਡ ਬੰਬ ਵਿਖੇ 200 ਪੌਦੇ ਲਾਏ ਗਏ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਹਰਿਆਵਲ ਲਹਿਰ ਤਹਿਤ ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਪਿੰਡ ਬੰਬ ਵਿਖੇ 200 ਪੌਦੇ ਲਾਏ ਗਏ

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਦੂਸ਼ਣ ਰਹਿਤ ਸੂਬਾ ਬਣਾਉਣ ਲਈ ਛੇੜੀ ਮੁਹਿੰਮ: ਸ਼ੰਕਰ ਕਟਾਰੀਆ

by Rakha Prabh
128 views

ਜ਼ੀਰਾ/ਫਿਰੋਜ਼ਪੁਰ ( ਗੁਰਪ੍ਰੀਤ ਸਿੰਘ ਸਿੱਧੂ) :-

ਪੰਜਾਬ ਸਰਕਾਰ ਦੀ ਹਰਿਆਵਲ ਲਹਿਰ ਤਹਿਤ ਵਿਧਾਇਕ ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਪਿੰਡ ਬੰਡਾਲਾ ਨੌ ਬੰਬ ਚ 200 ਪੌਦੇ ਲਾਏ ਗਏ। ਸੂਬੇ ਨੂੰ ਦੂਸ਼ਿਤ ਵਾਤਾਵਰਣ ਤੇ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ: ਸੰਕਰਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਤਾਵਰਣ ਨੂੰ ਬਚਾਉਣ ਲਈ ਸੂਬੇ ਅੰਦਰ ਸ਼ੂਰੂ ਕੀਤੀ ਗਈ ਹਰਿਆਵਲ ਲਹਿਰ ਤਹਿਤ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਯੂਥ ਆਗੂ ਸ਼ੰਕਰ ਕਟਾਰੀਆ ਦੀ ਦੇਖ ਰੇਖ ਹੇਠ ਪਿੰਡ ਬੰਡਾਲਾ ਨੌ ਬੰਬ ਵਿਖੇ ਹਰਿਆਵਲ ਲਹਿਰ ਤਹਿਤ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੌਦੇ ਲਾਉਣ ਦੀ ਰਸਮ ਆਮ ਆਦਮੀ ਪਾਰਟੀ ਦੇ ਯੂਥ ਆਗੂ ਸ਼ੰਕਰ ਕਟਾਰੀਆ ਅਤੇ ਸੀਨੀਅਰ ਆਗੂ ਸਾਰਜ ਸਿੰਘ ਬੰਬ ਨੇ ਪੌਦਾ ਲਗਾ ਕੇ ਸ਼ੁਰੂਆਤ ਕਰਵਾਈ। ਇਸ ਮੌਕੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਦੇ ਚੁਗਿਰਦੇ ਅਤੇ ਘਰਾਂ ਦੇ ਵਿਹੜਿਆਂ ਵਿੱਚ 200 ਦੇ ਕਰੀਬ ਫਲਦਾਰ ਫੁਲਦਾ ਅਤੇ ਛਾਂ ਦਾਰ ਪੌਦੇ ਲਗਾਏ ਗਏ। ਇਸ ਮੌਕੇ ਆਪ ਯੂਥ ਆਗੂ ਸ਼ੰਕਰ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਦਰਖਤਾਂ ਦੀ ਘਾਟ ਕਾਰਨ ਵਾਤਾਵਰਨ ਦੂਸ਼ਿਤ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸੂਬੇ ਵਿਚ ਹਰਿਆਵਲ ਲਹਿਰ ਤਹਿਤ ਵੱਧਦੀ ਗਰਮੀ ਅਤੇ ਭਿਆਨਕ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਪਹਿਲ ਕਦਮੀ ਕੀਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲਗਾਏ ਪੌਦਿਆਂ ਦੀ ਸਾਂਭ ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਨ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ ਅਤੇ ਲੋਕਾਂ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

Related Articles

Leave a Comment