ਫ਼ਿਰੋਜ਼ਪੁਰ, 6 ਜੁਲਾਈ -ਗੁਰਪ੍ਰੀਤ ਸਿੰਘ ਸਿੱਧੂ
ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਦੀ ਰਹਿਨੁਮਾਈ ਹੇਠ ਪਸ਼ੂ-ਪਾਲਣ ਵਿਭਾਗ ਫ਼ਿਰੋਜ਼ਪੁਰ ਵੱਲੋਂ ਵਿਸ਼ਵ ਜੂਨੋਸਿਸ ਦਿਵਸ ਸੰਬੰਧੀ ਦਫ਼ਤਰ ਸਿਵਲ ਸਰਜਨ ਦੇ ਸਹਿਯੋਗ ਨਾਲ ਜ਼ਿਲਾ ਪੱਧਰੀ ਜਾਗਰੂਕਤਾ ਕੈੰਪ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਵਿਖੇ ਲਗਾਇਆ ਗਿਆ।
ਇਸ ਕੈਂਪ ਦੌਰਾਨ ਡਾ. ਵਿਨੋਦ ਕੁਮਾਰ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ (ਪਬਲਿਕ ਹੈਲਥ ਮਾਹਿਰ) ਡਾ. ਯੁਵਰਾਜ ਜੂਨੋਸਿਸ ਬਿਮਾਰੀਆਂ ਦੇ ਮਾਹਿਰ ਡਾ. ਸਮਿੰਦਰ ਢਿਲੋਂ ਐਪੀਡੀਮੋਲੋਜਿਸਟ ਨੇ ਨੋੰਵੀ ਤੋਂ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੂੰ ਪਸ਼ੂਆਂ ਤੋਂ ਮਨੁੱਖ ਨੂੰ ਲੱਗਣ ਵਾਲੀਆਂ ਬਿਮਾਰੀਆਂ ਦੇ ਲੱਛਣਾਂ ਅਤੇ ਇਨ੍ਹਾਂ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆਂ ਨੂੰ ਵੱਖ-ਵੱਖ ਜੂਨੋਸਿਸ ਬਿਮਾਰੀਆਂ ਬਾਰੇ ਵਿਸਥਾਰ ਸਹਿਤ ਦੱਸਿਆ ਅਤੇ ਇਨ੍ਹਾਂ ਬਿਮਾਰੀਆਂ ਸਬੰਧੀ ਬੁੱਕਲੈਟਸ ਵੀ ਤਕਸੀਮ ਕੀਤੀਆਂ ਗਈਆਂ। ਇਸ ਕੈਂਪ ਨੂੰ ਲਗਾਉਣ ਵਿੱਚ ਸ੍ਰੀ ਰਾਜੇਸ਼ ਮਹਿਤਾ ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਫਿਰੋਜ਼ਪੁਰ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
ਡਾ. ਹਿਮਾਂਸੂ ਸਿਆਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਿਰੋਜ਼ਪੁਰ ਨੇ ਸਾਰੇ ਵਿਸ਼ਾ ਮਾਹਿਰਾਂ ਅਤੇ ਖਾਸ ਤੌਰ ‘ਤੇ ਸ੍ਰੀ ਰਾਜੇਸ਼ ਮਹਿਤਾ ਦਾ ਜਾਗਰੂਕਤਾ ਕੈੰਪ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਬੱਚਿਆਂ ਨੂੰ ਜੂਨੋਸਿਸ ਬਿਮਾਰੀ ਬਾਰੇ ਮਿਲੀ ਜਾਣਕਾਰੀ ਨੂੰ ਵੱਧ ਤੋ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਪਸੂ ਪਾਲਣ ਵਿਭਾਗ ਵੱਲੋਂ ਵਿਸ਼ਵ ਜੂਨੋਸਿਸ ਦਿਵਸ ਮੌਕੇ ਸਿਵਲ ਪਸ਼ੂ ਹਸਪਤਾਲ ਫ਼ਿਰੋਜ਼ਪੁਰ ਵਿਖੇ ਅਵਾਰਾ ਕੁੱਤਿਆਂ ਲਈ ਹਲਕਾਅ ਦੀ ਬਿਮਾਰੀ ਤੇ ਬਚਾਅ ਲਈ ਮੁਫ਼ਤ ਟੀਕਾਕਰਨ ਕੈਪ ਲਗਾਇਆ ਗਿਆ ਜਿਸ ਵਿੱਚ 49 ਕੁੱਤਿਆਂ ਵਿੱਚ ਟੀਕਾਕਰਨ ਕੀਤਾ ਗਿਆ ਇਸ ਕੈਂਪ ਨੂੰ ਸਫਲ ਬਨਾਉਣ ਲਈ ਜ਼ਿਲੇ ਦੇ ਵੈਟਨਰੀ ਅਫ਼ਸਰਾਂ ਅਤੇ ਵੈਟਨਰੀ ਇੰਸਪੈਕਟਰਾਂ ਨੇ ਤਨਦੇਹੀ ਨਾਲ ਕੰਮ ਕੀਤਾ।