Home » ਵਿਧਾਇਕ ਰਣਬੀਰ ਭੁੱਲਰ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ

ਵਿਧਾਇਕ ਰਣਬੀਰ ਭੁੱਲਰ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ

by Rakha Prabh
27 views
ਫ਼ਿਰੋਜ਼ਪੁਰ, 06 ਜੁਲਾਈ – ਗੁਰਪ੍ਰੀਤ ਸਿੰਘ ਸਿੱਧੂ 
ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਬਾਰਿਸ਼ ਦੋਰਾਨ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ /ਕਰਮਚਾਰੀਆਂ ਨੂੰ ਆਦੇਸ਼ ਦਿੱਤੇ ਕਿ ਸੁਨਿਸ਼ਚਤ ਕੀਤਾ ਜਾਵੇ ਕਿ ਪਲਾਂਟ ਚਾਲੂ ਹਾਲਤ ਵਿਚ ਰਹੇ ਤਾਂ ਜੋ ਮਾਨਸੂਨ ਸੀਜਨ ਦੌਰਾਨ ਭਾਰੀ ਮੀਂਹ ਕਾਰਨ ਸ਼ਹਿਰ ਵਿੱਚ ਕੀਤੇ ਵੀ ਪਾਣੀ ਖੜ੍ਹਣ ਅਤੇ ਸੀਵਰੇਜ ਬਲਾਕ ਹੋਣ ਦੀ ਸਮੱਸਿਆ ਨਾ ਆਵੇ।
ਇਸ ਮੌਕੇ ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਕਿ ਪਲਾਂਟ ਲਗਾਤਾਰ ਚਾਲੂ ਰਹੇ ਅਤੇ ਭਾਰੀ ਮੀਂਹ ਦੌਰਾਨ ਸ਼ਹਿਰ ਵਿੱਚ ਪਾਣੀ ਖੜ੍ਹੇ ਹੋਣ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਜਸਬੀਰ ਜੋਸਨ, ਮਨੀਸ਼ ਗੁਪਤਾ, ਹਿਮਾਂਸ਼ੂ ਠੱਕਰ ਅਤੇ ਗੁਰਭੇਜ ਸਿੰਘ ਵੀ ਹਾਜ਼ਰ ਸਨ।

Related Articles

Leave a Comment