Home » ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ; 22 ਜੁਲਾਈ ਤੋਂ 12 ਅਗਸਤ ਤਕ ਹੋਵੇਗਾ ਸੈਸ਼ਨ

ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ; 22 ਜੁਲਾਈ ਤੋਂ 12 ਅਗਸਤ ਤਕ ਹੋਵੇਗਾ ਸੈਸ਼ਨ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਬਜਟ ਪੇਸ਼ ਕਰਨਗੇ

by Rakha Prabh
30 views

ਨਵੀਂ ਦਿੱਲੀ, 6 ਜੁਲਾਈ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਛੇਤੀ ਹੀ ਸੰਸਦ ਵਿਚ ਬਜਟ ਪੇਸ਼ ਕਰਨਗੇ। ਇਸ ਸਬੰਧੀ ਕੇਂਦਰ ਸਰਕਾਰ ਨੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਦੱਸਿਆ ਕਿ ਸੰਸਦ ਦਾ ਬਜਟ ਸੈਸ਼ਨ 22 ਜੁਲਾਈ ਤੋਂ 12 ਅਗਸਤ ਦਰਮਿਆਨ ਹੋਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਬਜਟ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੇ 22 ਜੁਲਾਈ ਤੋਂ 12 ਅਗਸਤ ਤੱਕ ਬਜਟ ਸੈਸ਼ਨ ਲਈ ਸੰਸਦ ਦੇ ਦੋਵੇਂ ਸਦਨਾਂ ਨੂੰ ਸੱਦਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪਣੇ ਤੀਜੇ ਕਾਰਜਕਾਲ ਵਿੱਚ ਪੇਸ਼ ਕੀਤਾ ਜਾਣ ਵਾਲਾ ਇਹ ਪਹਿਲਾ ਬਜਟ ਹੋਵੇਗਾ। ਇਸ ਤੋਂ ਪਹਿਲਾਂ ਅਪਰੈਲ-ਜੂਨ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਕਾਰਨ ਫਰਵਰੀ ਵਿੱਚ ਅੰਤਰਿਮ ਬਜਟ ਪੇਸ਼ ਕੀਤਾ ਗਿਆ ਸੀ। ਪੀਟੀਆਈ

Related Articles

Leave a Comment