Home » ਸੰਦੀਪ ਥਾਪਰ ਨੂੰ ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਅਤੇ ਲੱਡੂ ਵੰਡਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ: ਸਾਹਨੀ

ਸੰਦੀਪ ਥਾਪਰ ਨੂੰ ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਅਤੇ ਲੱਡੂ ਵੰਡਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ: ਸਾਹਨੀ

‘ਆਪ’ ਦੇ ਸੰਸਦ ਮੈਂਬਰ ਨੇ ਹਮਲੇ ਦੀ ਨਿੰਦਾ ਕੀਤੀ

by Rakha Prabh
118 views

ਚੰਡੀਗੜ੍ਹ, 6 ਜੁਲਾਈ

‘ਆਪ’ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਦੀਪ ਥਾਪਰ ’ਤੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸ਼ਿਵ ਸੈਨਾ ਆਗੂ ਨੂੰ ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਂਦੇ ਸਮੇਂ ਸੰਜਮ ਵਰਤਣਾ ਚਾਹੀਦਾ ਸੀ। ਐਕਸ ’ਤੇ ਆਪ’ ਸੰਸਦ ਮੈਂਬਰ ਨੇ ਕਿਹਾ, ‘ਅਸੀਂ ਕਿਸੇ ਵੀ ਵਿਅਕਤੀ ਖ਼ਿਲਾਫ਼ ਹਿੰਸਾ ਦੀ ਸਖ਼ਤ ਨਿੰਦਾ ਕਰਦੇ ਹਾਂ ਪਰ ਸੰਦੀਪ ਥਾਪਰ ਨੂੰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣੀ ਚਾਹੀਦੀ ਸੀ ਤੇ ਸੰਜਮ ਵਰਤਣਾ ਚਾਹੀਦਾ ਸੀ। 6 ਜੂਨ, ਬਲੂਸਟਾਰ ਮਨਾਉਣਾ ਅਤੇ ਲੱਡੂ ਵੰਡਣਾ ਸਿੱਖ ਭਾਵਨਾਵਾਂ ਨਾਲ ਖਿਲਵਾੜ ਹੈ। ਉਸ ਨੇ ਪਿਛਲੇ ਸਾਲ ਜਦੋਂ ਪੂਰਾ ਸੂਬਾ ਹੜ੍ਹਾਂ ਦੀ ਮਾਰ ਝੱਲ ਰਿਹਾ ਸੀ ਤਾਂ ਉਸ ਨੇ ਪੰਜਾਬ ਦੀ ਤਬਾਹੀ ਦਾ ਮਜ਼ਾਕ ਉਡਾਇਆ ਸੀ। ਇਸ ਕਰ ਕੇ ਨਫਰਤ ਫੈਲਾਉਣ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਫਿਰਕੂ ਸਦਭਾਵਨਾ ਨੂੰ ਹਰ ਕੀਮਤ ’ਤੇ ਕਾਇਮ ਰੱਖਿਆ ਜਾਣਾ ਚਾਹੀਦਾ ਹੈ।

Related Articles

Leave a Comment