Home » ਪਿੰਡ ਨੂੰ ਹਰਿਆ ਭਰਿਆ ਤੇ ਸੁੰਦਰ ਬਣਾਉਣ ਲਈ ਲਗਾਏ ਪੌਦੇ

ਪਿੰਡ ਨੂੰ ਹਰਿਆ ਭਰਿਆ ਤੇ ਸੁੰਦਰ ਬਣਾਉਣ ਲਈ ਲਗਾਏ ਪੌਦੇ

ः ਪਿੰਡ ਵਿੱਚ 1000 ਦੇ ਕਰੀਬ ਲਗਾਏ ਜਾਣਗੇ ਪੌਦੇ-- ਸਰਪ੍ਰਸਤ ਗੁਰਦੇਵ ਸਿੰਘ ਮਨੇਸ

by Rakha Prabh
49 views

ਕੋਟ ਇਸੇ ਖਾਂ ਤਰਸੇਮ ਸੱਚਦੇਵਾ

ਯੁਵਕ ਸੇਵਾਵਾਂ ਸੰਸਥਾ ਮੋਗਾ ਨਾਲ ਸਬੰਧਤ ਸ਼ਹੀਦ ਭਗਤ ਸਿੰਘ ਵੈਲਫੇਅਰ ਸਪੋਰਟਸ ਕਲੱਬ ਅਤੇ ਯੁਵਕ ਸੇਵਾਵਾਂ ਕਲੱਬ ਪਿੰਡ ਦੌਲੇਵਾਲਾ ਵੱਲੋਂ ਸ਼ਨੀਵਾਰ ਨੂੰ ਸਵੱਛਤਾ ਅਤੇ ਕਿਰਤ ਦਾਨ ਪ੍ਰੋਗਰਾਮ ਤਹਿਤ ਪਿੰਡ ਨੂੰ ਹਰਿਆ ਭਰਿਆ ਅਤੇ ਸੁੰਦਰ ਬਣਾਉਣ ਲਈ ਪੌਦੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਲੱਬ ਦੇ ਸਰਪ੍ਰਸਤ ਗੁਰਦੇਵ ਸਿੰਘ ਮਨੇਸ ਨੇ ਦੱਸਿਆ ਕਿ ਯੁਵਕ ਸੇਵਾ ਸੰਸਥਾ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਦੌਲੇਵਾਲਾ ਨੂੰ ਹਰਿਆ ਭਰਿਆ ਅਤੇ ਸੁੰਦਰ ਬਣਾਉਣ ਲਈ ਪਿੰਡ ਵਿੱਚ ਪੌਦੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਪਿੰਡ ਵਿੱਚ 1000 ਪੌਦੇ ਲਗਾਏ ਜਾਣਗੇ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਸਾਵਣ ਦੇ ਮੌਸਮ ਵਿੱਚ ਸ਼ਹਿਰਾਂ ਅਤੇ ਪਿੰਡਾਂ ਨੂੰ ਸੁੰਦਰ ਬਣਾਉਣ ਅਤੇ ਸ਼ੁੱਧ ਊਰਜਾ ਪ੍ਰਦਾਨ ਕਰਨ ਲਈ ਸਾਨੂੰ ਆਪਣੇ ਘਰਾਂ ਅਤੇ ਆਸ-ਪਾਸ ਖੁੱਲ੍ਹੀਆਂ ਥਾਵਾਂ ‘ਤੇ ਰੁੱਖ ਲਗਾਉਣੇ ਚਾਹੀਦੇ ਹਨ। ਰੁੱਖ ਲਗਾਉਣ ਨਾਲ ਪੰਛੀਆਂ ਦੀ ਗਿਣਤੀ ਵਧੇਗੀ ਅਤੇ ਵਾਤਾਵਰਨ ਵੀ ਸ਼ੁੱਧ ਰਹੇਗਾ। ਇਸ ਮੁਹਿੰਮ ਵਿੱਚ ਕਲੱਬ ਪ੍ਰਧਾਨ ਅਮਰਦੀਪ ਸਿੰਘ, ਇੰਦਰਜੀਤ ਸਿੰਘ ਢਿੱਲੋਂ, ਪਰਮਜੀਤ ਸਿੰਘ ਸਿੱਧੂ, ਗੁਰਜੰਟ ਸਿੰਘ ਮਨੇਸ, ਸੁਖਬੀਰ ਸਿੰਘ ਮਨੇਸ, ਸ਼ੇਰ ਸਿੰਘ, ਬੰਤ ਸਿੰਘ ਆਦਿ ਨੇ ਸਹਿਯੋਗ ਦਿੱਤਾ।

 

Related Articles

Leave a Comment