Home » 11 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਪੁੱਜਣਗੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ -ਗੁਰਜੀਤ ਕੌਰ

11 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਪੁੱਜਣਗੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ -ਗੁਰਜੀਤ ਕੌਰ

by Rakha Prabh
53 views

ਕੋਟ ਈਸੇ ਖਾਂ (ਤਰਸੇਮ ਸੱਚਦੇਵਾ)
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 11 ਜੁਲਾਈ ਦਿਨ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਫ਼ਤਰ ਅੱਗੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਇਹ ਜਾਣਕਾਰੀ ਬਲਾਕ ਪ੍ਰਧਾਨ ਗੁਰਜੀਤ ਕੌਰ ਨੇ ਦਿੱਤੀ । ਉਹਨਾਂ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਵਿੱਚ ਇਸ ਖੇਤਰ ਦੀਆਂ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰ ਰਹੀ ਅਤੇ ਡੰਗ ਟਪਾਊ ਪਹੁੰਚ ਅਪਣਾ ਰਹੀ ਹੈ । ਵਰਕਰਾਂ ਤੇ ਹੈਲਪਰਾਂ ਲਈ ਨਿੱਤ ਰੋਜ ਨਵੀਆਂ ਚਿੱਠੀਆਂ ਕੱਢ ਕੇ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਵੀ ਵਰਕਰਾਂ ਤੇ ਹੈਲਪਰਾਂ ਨਾਲ ਧੱਕਾ ਕੀਤਾਂ ਗਿਆ ਸੀ ਤੇ ਬਹੁਤ ਸਾਰੀਆਂ ਆਂਗਣਵਾੜੀ ਵਰਕਰਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਸਨ । ਪਰ ਇਸ ਸਰਕਾਰ ਨੂੰ ਦਿੱਲੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕੋਲੋਂ ਮੂੰਹ ਦੀ ਖਾਣੀ ਪਈ ਅਤੇ ਆਪਣੇ ਤੁਗਲਕੀ ਫਰਮਾਨ ਵਾਪਸ ਲੈਣੇ ਪਏ । ਉਹਨਾਂ ਕਿਹਾ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਸਰਕਾਰ ਦੀਆਂ ਵਧੀਕੀਆਂ ਅਤੇ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਣਗੀਆਂ ।

Related Articles

Leave a Comment