Home » ਜ਼ਿਲ੍ਹਾ ਫਿਰੋਜ਼ਪੁਰ ਵਿਖੇ ਪ .ਸ .ਸ .ਫ ਵੱਲੋਂ ਜ਼ਿਲ੍ਹਾ , ਤਹਿਸੀਲ ਤੇ ਬਲਾਕ ਪੱਧਰੀ ਐਕਸ਼ਨਾਂ ਦੀਆਂ ਤਿਆਰੀਆਂ ਜ਼ੋਰਾਂ ਤੇ ਕੀਤੀਆ ਜਾ ਰਹੀਆਂ ਹਨ: ਗੁਰਦੇਵ ਸਿੱਧੂ / ਜਗਦੀਪ ਮਾਂਗਟ

ਜ਼ਿਲ੍ਹਾ ਫਿਰੋਜ਼ਪੁਰ ਵਿਖੇ ਪ .ਸ .ਸ .ਫ ਵੱਲੋਂ ਜ਼ਿਲ੍ਹਾ , ਤਹਿਸੀਲ ਤੇ ਬਲਾਕ ਪੱਧਰੀ ਐਕਸ਼ਨਾਂ ਦੀਆਂ ਤਿਆਰੀਆਂ ਜ਼ੋਰਾਂ ਤੇ ਕੀਤੀਆ ਜਾ ਰਹੀਆਂ ਹਨ: ਗੁਰਦੇਵ ਸਿੱਧੂ / ਜਗਦੀਪ ਮਾਂਗਟ

by Rakha Prabh
51 views

 

ਫਿਰੋਜ਼ਪੁਰ 22 ਜੁਲਾਈ (ਗੁਰਪ੍ਰੀਤ ਸਿੰਘ ਸਿੱਧੂ)

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/ 22 ਬੀ ਚੰਡੀਗੜ੍ਹ ਵੱਲੋ ਸੂਬੇ ਭਰ ਵਿੱਚ ਐਲਾਨੇ ਗਏ ਸੰਘਰਸ਼ਾਂ ਦੀ ਲੜੀ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ ਸ ਸ ਫ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਇੰਜ਼ ਜਗਦੀਪ ਸਿੰਘ ਮਾਂਗਟ ਨੇ ਸਾਂਝਾ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ। ਆਗੂਆਂ ਨੇ ਦੱਸਿਆ ਕਿ ਮੁਲਾਜ਼ਮ ਹੱਕਾਂ ਲਈ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406 / 22 ਬੀ ਚੰਡੀਗੜ ਦੇ ਕੀਤੇ ਐਲਾਨ ਤਹਿਤ ਸੂਬੇ ਭਰ ਵਿਚ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰੀ ਸੰਘਰਸ਼ਾਂ ਦੀ ਲੜੀ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਨੁੱਕੜ ਮੀਟਿੰਗਾਂ ਕਰਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜ਼ਿਲੇ ਦੇ ਸਮੂਹ ਮੁਲਾਜ਼ਮਾਂ ਨੂੰ ਇਨ੍ਹਾਂ ਸੰਘਰਸ਼ਾਂ ਦੇ ਹਾਮੀ ਬਣਾਉਣ ਲਈ ਲਾਮਬੰਦ ਕੀਤਾ ਜਾ ਰਿਹਾ ਅਤੇ ਮੁਲਾਜ਼ਮਾਂ ਦੇ ਭਰਵੇਂ ਇਕੱਠ ਆਪਣੀਆਂ ਮੰਗਾਂ ਸਬੰਧੀ ਸਰਕਾਰ ਨੂੰ ਯਾਦ ਕਰਵਾਉਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਜ਼ਿਲੇ ਵਿਚ ਸੰਘਰਸ਼ਾਂ ਦੀ ਮਿਤੀ ਜਾਰੀ ਕੀਤੀ ਜਾਵੇਗੀ ਅਤੇ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸੰਘਰਸ਼ਾਂ ਤੋਂ ਬਾਅਦ ਪੰਜਾਬ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਏ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਅਮਨਦੀਪ ਸਿੰਘ ਦਰਗਣ ਸੂਬਾ ਪ੍ਰਧਾਨ ਪੰਜਾਬ ਨਗਰ ਕੌਂਸਲ ਮੁਲਾਜ਼ਮ ਯੂਨੀਅਨ, ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਸਹਿਜਾਦੀ, ਜ਼ਿਲ੍ਹਾ ਜਨਰਲ ਸਕੱਤਰ ਮਿਹਰ ਸਿੰਘ ਗੁਰਬੀਰ ਸਿੰਘ ਸ਼ਹਿਜ਼ਾਦੀ ਸਰਕਲ ਸਕੱਤਰ, ਰਾਜੀਵ ਹਾਡਾ ਜ਼ਿਲ੍ਹਾ ਪ੍ਰਧਾਨ ਜੀਟੀਯੂ , ਪੀਡਬਲਿਊਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ ਬਲਾਕ ਪ੍ਰਧਾਨ ਬਲਵੰਤ ਸਿੰਘ ਫਿਰੋਜ਼ਪੁਰ, ਸੁਲੱਖਣ ਸਿੰਘ ਜਨਰਲ ਸਕੱਤਰ, ਜੋਗਿੰਦਰ ਸਿੰਘ ਕੜਾਹੇ ਵਾਲਾ ਬਲਾਕ ਪ੍ਰਧਾਨ ਮੱਖੂ, ਰਾਜ ਕੁਮਾਰ ਬਲਾਕ ਪ੍ਰਧਾਨ ਪ ਸ ਸ ਫ ਮੱਖੂ, ਕੌਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਸੈਣੀ ਪ੍ਰਧਾਨ ਸਬ ਇੰਸਪੈਕਟਰ ਪਨਸਪ ਮੁਲਾਜ਼ਮ ਯੂਨੀਅਨ, ਗੁਰਮੀਤ ਸਿੰਘ ਜੰਮੂ ਪ੍ਰਧਾਨ, ਸੰਜੀਵ ਕੁਮਾਰ ਵਿੱਤ ਸਕੱਤਰ ਮਕੈਨਿਕਲ ਵਰਕਰ ਯੂਨੀਅਨ ਆਦਿ ਹਾਜ਼ਰ ਸਨ।

Related Articles

Leave a Comment