Home » ਦੋਲੇਵਾਲਾ ਮਾਇਰ ਦੇ ਵਿਦਿਆਰਥੀਆ ਨੂੰ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਦੋਲੇਵਾਲਾ ਮਾਇਰ ਦੇ ਵਿਦਿਆਰਥੀਆ ਨੂੰ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

* 18 ਸਾਲ ਤੋਂ ਘੱਟ ਉਮਰ ਦੇ ਬੱਚੇ ਦੋ ਪਹੀਆਂ ਜਾਂ ਚਾਰ ਪਹੀਆਂ ਵਹੀਕਲ ਚਲਾਉਂਦੇ ਫੜੇ ਜਾਣ ਉਪਰੰਤ ਬੱਚਿਆਂ ਦੇ ਮਾਤਾ ਪਿਤਾ ਨੂੰ ਵੀ ਤਿੰਨ ਸਾਲ ਦੀ ਕੈਦ ਅਤੇ 25 ਹਜਾਰ ਰੁਪਏ ਜੁਰਮਾਨਾ ਹੋ ਸਕਦਾ ਹੈ -- ਏਐਸਆਈ ਕੇਵਲ ਸਿੰਘ

by Rakha Prabh
14 views

ਕੋਟ ਈਸੇ ਖਾ ( ਤਰਸੇਮ ਸੱਚਦੇਵਾ)

ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਜੀ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਜੀ ਦੀ ਰਹਿਨੁਮਾਈ ਹੇਠ ਸ਼ਨੀਵਾਰ ਨੂੰ ਸਰਕਾਰੀ ਹਾਈ ਸਕੂਲ ਦੌਲੇ ਵਾਲਾ ਮਾਇਰ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ । ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕੀਤਾ । ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਨੇ ਦੱਸਿਆ ਕਿ ਮੋਟਰ ਵਹੀਕਲ ਐਕਟ 2019 ਦੀ ਧਾਰਾ 199 ਏ ਅਤੇ 199 ਬੀ ਵਿੱਚ ਸੋਧ ਕੀਤੀ ਗਈ ਹੈ ਨਾ-ਬਾਲਗ ਬੱਚੇ ਜਿਨਾਂ ਦੀ ਉਮਰ 18 ਸਾਲ ਤੋਂ ਘੱਟ ਹੈ ਦੋ ਪਹੀਆ ਅਤੇ ਚਾਰ ਪਹੀਆ ਵਹੀਕਲ ਨਾ ਚਲਾਉਣ ਸਬੰਧੀ ਜਾਗਰੂਕ ਕੀਤਾ । ਨਾ-ਬਾਲਗ ਬੱਚੇ ਜਿਨਾਂ ਦੀ ਉਮਰ 18 ਸਾਲ ਤੋਂ ਘੱਟ ਹੈ ਦੋ ਪਹੀਆ ਜਾਂ ਚਾਰ ਪਹੀਆ ਵਹੀਕਲ ਚਲਾਉਂਦੇ ਫੜੇ ਜਾਣ ਉਪਰੰਤ ਬੱਚਿਆ ਦੇ ਮਾਤਾ ਪਿਤਾ ਨੂੰ ਵੀ ਤਿੰਨ ਸਾਲ ਦੀ ਕੈਦ ਅਤੇ 25 ਹਜਾਰ ਰੁਪਏ ਜੁਰਮਾਨਾ ਹੋ ਸਕਦਾ ਹੈ ਇਸੇ ਤਰ੍ਹਾਂ ਜੇਕਰ ਕੋਈ ਨਾ-ਬਾਲਗ ਬੱਚਾ ਕਿਸੇ ਪਾਸੋਂ ਦੋ ਪਹੀਆ ਜਾਂ ਚਾਰ ਪਹੀਆ ਵਾਹਣ ਮੰਗ ਕੇ ਚਲਾਉਂਦਾ ਹੈ ਤਾਂ ਉਸ ਵਹੀਕਲ ਦੇ ਮਾਲਕ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਸਬੰਧੀ ਜਾਗਰੂਕ ਕੀਤਾ ਗਿਆ । ਇਸ ਤੋਂ ਇਲਾਵਾ ਸਾਰਿਆ ਨੂੰ ਫਰਿਸ਼ਤਾ 2024 ਸਕੀਮ ਸਬੰਧੀ ਵੀ ਜਾਗਰੂਕ ਕੀਤਾ ਗਿਆ ।
ਇਸ ਮੌਕੇ ਹੈੱਡਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਸਟਾਫ ਮੋਗਾ, ਸਕੂਲ ਇੰਚਾਰਜ ਮੈਡਮ ਰਮਨਦੀਪ ਕੌਰ ਕੰਬੋਜ, ਸਿਮਰਜੀਤ ਕੌਰ , ਪਰਮਜੀਤ ਕੌਰ,ਪੂਨਮ ਹਾਂਡਾ, ਬੀਰਿੰਦਰ ਸਿੰਘ ਅਤੇ ਹਰਪ੍ਰੀਤ ਕੌਰ ਅਧਿਆਪਕ ਸਾਹਿਬਾਨ ਹਾਜ਼ਰ ਸਨ

Related Articles

Leave a Comment