ਫਿਰੋਜ਼ਪੁਰ, 27 ਜੁਲਾਈ ( ਗੁਰਪ੍ਰੀਤ ਸਿੰਘ ਸਿੱਧੂ ) ਲੋਕ ਸਭਾ ਹਲਕਾ ਫਿਰੋਜਪੁਰ ਤੋਂ ਪਛੜਿਆ ਸ਼ਬਦ ਉਤਾਰ ਕੇ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਰਾਖਾ ਪ੍ਰਭ ਅਖਬਾਰ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਡਾਕਟਰ ਮੋਹਨ ਸਿੰਘ ਲਾਲਕਾ ਸਨ੍ਹੇਰ ਸਪੋਕਸਮੈਨ ਭਾਰਤੀ ਜਨਤਾ ਪਾਰਟੀ ਐਸ ਸੀ ਮੋਰਚਾ ਪੰਜਾਬ ਹਾਜ਼ਰ ਸਨ ਸਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਲੋਕ ਸਭਾ ਹਲਕਾ ਫਿਰੋਜਪੁਰ ਜੋ ਲੰਮੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਤੇ ਪਛੜਿਆ ਹੋਇਆ ਹੈ ਅਤੇ ਵਿਕਾਸ ਹੀਨ ਜਿਲਾ ਹੈ ਦੀ ਕਾਇਆਕਲਪ ਕਰਵਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਇਸ ਮੁੱਦੇ ਤੇ ਗੱਲਬਾਤ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੱਲਵਾਲ ਫਿਰੋਜ਼ਪੁਰ ਰੋਡ ਵਿਖੇ ਜੋ ਬਣ ਰਿਹਾ ਪੀ ਜੀ ਆਈ ਸੈਟੇਲਾਈਟ ਹੈ ਉਸਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਜੋ ਬਹੁਤ ਹੀ ਜਲਦੀ ਤਿਆਰ ਹੋ ਕੇ ਇਲਾਕੇ ਦੇ ਲੋਕਾਂ ਨੂੰ ਚੰਗੀਆਂ ਸੇਵਾ ਪ੍ਰਦਾਨ ਕਰੇਗਾ । ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਫਿਰੋਜਪੁਰ ਅਧੀਨ ਆਉਂਦੇ ਵਿਧਾਨ ਸਭਾ ਹਲਕਿਆ ਦੇ ਪਿੰਡਾਂ ਕਸਬਿਆਂ ਦੀ ਕਾਇਆ ਕਲਪ ਕਰਵਾ ਕੇ ਪੱਛੜਿਆ ਸ਼ਬਦ ਉਤਾਰਿਆ ਜਾਵੇਗਾ ।
ਲੋਕ ਸਭਾ ਹਲਕਾ ਫਿਰੋਜ਼ਪੁਰ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਜਾਵੇਗਾ: ਰਾਣਾ ਗੁਰਮੀਤ ਸਿੰਘ ਸੋਢੀ
previous post