ਜ਼ੀਰਾ/ ਫਿਰੋਜ਼ਪੁਰ ( ਗੁਰਪ੍ਰੀਤ ਸਿੰਘ ਸਿੱਧੂ)
ਗੌਰਮਿੰਟ ਟੀਚਰ ਯੂਨੀਅਨ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਢਿੱਲੋ ਦੇ ਮਾਤਾ ਸ੍ਰੀਮਤੀ ਮਨਜੀਤ ਕੌਰ ਢਿੱਲੋ ਧਰਮਪਤਨੀ ਸ੍ਰ ਤਾਰਾ ਸਿੰਘ ਢਿੱਲੋਂ ਵਾਸੀ ਜ਼ੀਰਾ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਡੇਰਾ ਹਰਿਨਾਮਸਰ ਨਾਨਕਸਰ ਜ਼ੀਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਕਰਵਾਇਆ ਗਿਆ। ਇਸ ਮੌਕੇ ਰਾਗੀ ਜਥਾ ਭਾਈ ਗੁਰਮੁਖ ਸਿੰਘ ਦੇ ਜੱਥੇ ਵੱਲੋਂ ਵਿਰਾਗਮਈ ਕੀਰਤਨ ਗਾਇਨ ਕੀਤਾ ਗਿਆ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਸ਼ਰਧਾਂਜਲੀ ਸਮਾਗਮ ਦੌਰਾਨ ਮੁਲਾਜ਼ਮਾਂ ਅਤੇ ਸਮਾਜ ਸੇਵੀ ਆਗੂਆਂ ਨੇ ਵਿਛੜੀ ਰੂਹ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਾਲਿਆਂ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ,ਕੌਰ ਸਿੰਘ ਬਲਾਕ ਪ੍ਰਧਾਨ, ਜੋਗਿੰਦਰ ਸਿੰਘ। ਕੰਡਿਆਲ, ਗੋਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜੀਵ ਹਾਡਾ, ਗੁਰਮੇਲ ਸਿੰਘ ਪ੍ਰਿੰਸੀਪਲ,ਸੁਬਾਈ ਆਗੂ ਬਲਵਿੰਦਰ ਸਿੰਘ ਭੁੱਟੋ, ਬਲਵਿੰਦਰ ਸਿੰਘ ਸੰਧੂ ਚੱਬਾ, ਸੁਖਵਿੰਦਰ ਸਿੰਘ ਹੈਡ ਟੀਚਰ,ਗੁਰਬੀਰ ਸਿੰਘ ਸ਼ਹਿਜ਼ਾਦੀ , ਗੁਰਪ੍ਰੀਤ ਸਿੰਘ ਸਿੱਧੂ ਸੀਨੀਅਰ ਮੀਤ ਪ੍ਰਧਾਨ ਪ੍ਰੈੱਸ ਕਲੱਬ ਜ਼ੀਰਾ, ਹਰੀ ਦਾਸ ਚੋਹਾਨ ਪ੍ਰਧਾਨ ਗੁਰੂ ਰਵਿਦਾਸ ਸਭਾ, ਅਮਨਦੀਪ ਮੁਖੀ ਨਿਰੰਕਾਰੀ ਭਵਨ, ਐਡਵੋਕੇਟ ਲਵਪ੍ਰੀਤ ਸਿੰਘ ਸਿੱਧੂ, ਕੁਲਵੰਤ ਸਿੰਘ ਸਾਹਵਾਲਾ, ਡਾ ਸ਼ਮਸ਼ੇਰ ਸਿੰਘ, ਸਹਿਤਕਾਰ ਗੁਰਚਰਨ ਸਿੰਘ ਨੂਰਪੁਰ, ਪਰਮਿੰਦਰ ਸਿੰਘ ਸੰਧੂ , ਪ੍ਰੇਮ ਸਿੰਘ ਘਾਰੂ ਹੈਡ ਟੀਚਰ , ਪ੍ਰਿੰਸੀਪਲ ਮੁਖਤਿਆਰ ਸਿੰਘ ਘਾਰੂ ਅਜੀਤਪਾਲ ਸਿੰਘ ਹੈਡ ਟੀਚਰ, ਮੁਖਤਿਆਰ ਸਿੰਘ ਸਿੱਧੂ, ਹਰਪਾਲ ਸਿੰਘ ਸੰਧੂ ਹੈਡ ਟੀਚਰ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਰਿਸ਼ਤੇਦਾਰਾਂ ਅਤੇ ਸੱਜਣ ਸੁਨੇਹੀਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।