ਹੁਸ਼ਿਆਰਪੁਰ 29 ਜੁਲਾਈ (ਤਰਸੇਮ ਦੀਵਾਨਾ ) ਭੋਲੇ ਭਾਲੇ ਬੇਰੁਜ਼ਗਾਰ ਲੋਕਾਂ ਨੂੰ ਰੁਜ਼ਗਾਰ ਦਾ ਝਾਂਸਾ ਦੇ ਕੇ ਕਰੋੜਾਂ ਦੀ ਠੱਗੀ ਮਾਰਨ ਵਾਲੇ ਜਸਰਾਜ ਹੋਮ ਸਲਊਸ਼ਨ ਪ੍ਰਾਈਵੇਟ ਲਿਮਿਟਡ ਗੜਦੀਵਾਲ ਦੇ ਭਗੌੜੇ ਮਾਲਕਾਂ ਨੂੰ ਗ੍ਰਿਫਤਾਰ ਕਰਨ ਵਿੱਚ ਪੁਲਿਸ ਪ੍ਰਸ਼ਾਸਨ ਨਾਕਾਮ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੀਪ ਸਿੰਘ ਖੁਣ ਖੁਣ ਜ਼ਿਲ੍ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਥਾਣਾ ਗੜਦੀਵਾਲ ਦੇ ਐਸਐਚ ਓ ਨਿਰਮਲ ਸਿੰਘ ਨਾਲ ਭਗੌੜੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਗੱਲਬਾਤ ਕਰਦੇ ਹੋਏ ਕੀਤਾ ਇਸ ਸਮੇਂ ਉਹਨਾਂ ਕਿਹਾ ਕਿ ਠੱਗੀ ਨਾਲ ਪੀੜਤ ਲੋਕਾਂ ਦੇ, ਸੰਘਰਸ਼ ਤੋਂ ਬਾਅਦ ਜ਼ਿਲ੍ਾ ਪੁਲਿਸ ਮੁਖੀ ਸੁਰਿੰਦਰ ਲਾਂਬਾ ਦੀ ਦਖਲ ਅੰਦਾਜੀ ਤੋਂ ਬਾਅਦ ਦੋਸ਼ੀਆਂ ਖਿਲਾਫ ਪਰਚਾ ਦਰਜ ਹੋਇਆ ਸੀ ਜਿਨ੍ਾਂ ਵਿੱਚੋਂ ਇੱਕ ਦੋਸ਼ੀ ਪਹਿਲਾਂ ਹੀ ਜੇਲ ਵਿੱਚ ਸੀ ਤੇ ਬਾਕੀ ਭਗੋੜੇ ਦੋਸ਼ੀਆਂ ਨੂੰ ਗਿਰਫਤਾਰ ਕਰਨ ਪੁਲਿਸ ਬੁਰੀ ਤਰ੍ਹਾਂ ਨਕਾਮ ਰਹੀ ਇਸ ਨਾਲ ਸੰਬੰਧਿਤ ਤਫਤੀਸ਼ੀ ਅਫਸਰ ਛੁੱਟੀ ਤੇ ਹੋਣ ਕਾਰਨ ਥਾਣਾ ਮੁਖੀ ਨਿਰਮਲ ਸਿੰਘ ਨੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਵਫਦ ਨੂੰ ਭਰੋਸਾ ਦਿੱਤਾ ਇਸ ਸਮੇਂ ਮਾਸਟਰ ਕੁਲਦੀਪ ਸਿੰਘ ਮਸੀਤੀ, ਗੁਰਨਾਮ ਸਿੰਘ ਸਿੰਗੜੀਵਾਲਾ, ਜਸਵੰਤ ਸਿੰਘ ਫੌਜੀ ਟਾਂਡਾ, ਬਲਜਿੰਦਰ ਸਿੰਘ ਰਾਗੋਵਾਲ,ਗੁਰਵਿੰਦਰ ਸਿੰਘ ਧਾਲੀਵਾਲ ਅਤੇ ਰਾਜਵਿੰਦਰ ਕੌਰ ਨੇ ਸਾਂਝੇ ਤੌਰ ਤੇ ਇਸ ਮਸਲੇ ਨੂੰ ਲੈ ਕੇ ਜਸਰਾਜ ਹੋਮ ਸਲਿਊਸ਼ਨ ਠੱਗੀ ਪੀੜਤ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਦੀ ਸੂਰਤ ਵਿੱਚ ਉੱਚ ਅਧਿਕਾਰੀਆਂ ਨੂੰ ਮਿਲਣਗੇ ਇਸ ਸਮੇਂ ਰੱਜਤ ਸੈਣੀ, ਗੁਰਜੀਤ ਕੌਰ, ਰਣਜੀਤ ਕੌਰ, ਅੰਜੂ ਬਾਲਾ, ਸਰੀਨਾ, ਪਰਮਜੀਤ ਕੌਰ, ਜਸਵਿੰਦਰ ਕੌਰ, ਪਰਮਜੀਤ ਕੌਰ, ਨਰਾਇਣ ਸਿੰਘ, ਅਮਰਜੀਤ ਸਿੰਘ, ਸੁਰੇਸ਼ ਭੱਲਾ, ਜਸਵਿੰਦਰ ਸਿੰਘ, ਸਰਬਜੀਤ ਕੌਰ ਤੇ ਪੂਜਾ ਆਦਿ ਹਾਜ਼ਰ ਸਨ !