ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਮਨਾਇਆ ਪ੍ਰਕਾਸ਼ ਗੁਰਪੁਰਬ

by Rakha Prabh
11 views
ਲੁਧਿਆਣਾ, 29 ਜੁਲਾਈ   (ਕਰਨੈਲ ਸਿੰਘ ਐੱਮ.ਏ.)ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ  ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਅਤੇ ਹਫਤਾਵਾਰੀ ਧਾਰਮਿਕ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਤੇ ਸਤਿਕਾਰ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਤੋਂ ਇਲਾਵਾ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਇਲਾਹੀ ਬਾਣੀ ਦੇ ਗੁਰਬਾਣੀ ਸ਼ਬਦ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ,  ਮੀਤ ਪ੍ਰਧਾਨ ਸਤਪਾਲ ਸਿੰਘ ਪਾਲ, ਪਰਮਜੀਤ ਸਿੰਘ ਲਾਇਲਪੁਰੀ ਨੇ ਰਾਗੀ ਜੱਥਿਆਂ ਨੂੰ ਸੰਗਤੀ ਰੂਪ ‘ਚ ਸਿਰੋਪਾਓ ਭੇਟ ਕੀਤੇ। ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰੰਦੇ ਹੋਏ ਕਿਹਾ ਕਿ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਅਤੇ ਇਹ ਦਰਸਾਅ ਦਿੱਤਾ ਕਿ ਬੁੱਧੀਮਾਨਤਾ ਤੇ ਆਤਮ ਗਿਆਨ ਦੇ ਨਾਲ ਉਮਰ ਦਾ ਕੋਈ ਸੰਬੰਧ ਨਹੀਂ। ਗੁਰੂ ਕੇ ਲੰਗਰ ਅਤੁੱਟ ਵਰਤੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਗੁਰਤੇਜ ਸਿੰਘ ਲਾਇਲਪੁਰੀ, ਬਲਜੀਤ ਸਿੰਘ ਦੁਖੀਆ, ਤਰਲੋਚਨ ਸਿੰਘ ਬੱਬਰ, ਪ੍ਰਲਾਦ ਸਿੰਘ ਚੱਲ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਨਰਿੰਦਰ ਸਿੰਘ ਸੀਟੀਆਰ, ਇੰਦਰਜੀਤ ਸਿੰਘ ਕਾਲੜਾ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਅਵਤਾਰ ਸਿੰਘ, ਸੁਰਜੀਤ ਸਿੰਘ ਮਠਾੜੂ, ਸਵਰਨ ਸਿੰਘ ਮਹੌਲੀ, ਸੁਨੀਲ ਕੁਮਾਰ, ਪਰਮਿੰਦਰ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ ਸਿੱਬਲ, ਬਾਊ ਬਨਾਰਸੀ ਦਾਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।। ਫੋਟੋ: ਕੀਰਤਨ ਕਰਦੇ ਹੋਏ ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ ਅਤੇ ਉਨ੍ਹਾਂ ਦੇ ਸਾਥੀ
2 ਕੀਰਤਨ ਦਾ ਆਨੰਦ ਮਾਣਦੀਆਂ ਸੰਗਤਾਂ

Related Articles

Leave a Comment