ਕੋਟ ਇਸੇ ਖਾ/ ਗੁਰਪ੍ਰੀਤ ਸਿੰਘ ਸਿੱਧੂ
ਕੋਟ ਈਸੇ ਖਾਂ ਦੀ ਪ੍ਰਸਿੱਧ ਵਿਦਿਅਕ ਸੰਸਥਾ ਕੈਮਬਰਿਜ ਕਾਨਵੈਂਟ ਸਕੂਲ ਵਿੱਚ ਮੀਡੀਆ ਪਾਰਟਨਰ ਪੰਜਾਬੀ ਟ੍ਰਿਬਿਊਨ ਅਤੇ ਪੋਟੇਂਸਿਆ ਇੰਸਟੀਟਿਊਟ ਦੇ ਸਹਿਯੋਗ ਨਾਲ ਪ੍ਰਤਿਭਾ ਕੀ ਖੋਜ ਪੇਪਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ 7ਵੀਂ ਤੋਂ ਲੈ ਕੇ 10ਵੀਂ ਕਲਾਸ ਦੇ ਬੱਚਿਆਂ ਨੇ ਭਾਗ ਲਿਆ। ਪੇਪਰ ਵਿੱਚ ਮੈਥ, ਸਾਇੰਸ ਅਤੇ ਮੈਂਟਲ ਐਬਿਲਿਟੀ ਦੇ ਪ੍ਰਸ਼ਨ ਸੀ, ਜਿਸ ਨੂੰ ਵਿਦਿਆਰਥੀਆਂ ਨੇ ਬਹੁਤ ਉਤਸਾਹ ਨਾਲ ਦਿੱਤਾ। ਇਸ ਤੋਂ ਇਲਾਵਾ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਬਚਿਆ ਨੂੰ ਜਿਲ੍ਹਾ ਪੱਧਰ ਮੁਕਾਬਲੇ ਲਈ ਅੱਗੇ ਭੇਜਿਆ ਜਾਵੇਗਾ। ਇਸ ਤੋਂ ਇਲਾਵਾ ਟੋਪਰਸ ਵਿਦਿਆਰਥੀਆਂ ਨੂੰ ਆਕਰਸ਼ਕ ਇਨਾਮ, ਟਰਾਫੀ ਸਕਾਲਰਸ਼ਿਪ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ। ਟੋਪਰਸ ਆਉਣ ਵਾਲੇ ਵਿਦਿਆਰਥੀਆਂ ਦੇ ਆਧਾਰ ਤੇ ਸਕੂਲ ਨੂੰ ਗੁਰੂਕੁਲ ਅਵਾਰਡ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ |