Home » 12 ਅਗਸਤ ਨੂੰ ਲੱਗੇਗਾ ਰੋਜ਼ਗਾਰ ਮੇਲਾ

12 ਅਗਸਤ ਨੂੰ ਲੱਗੇਗਾ ਰੋਜ਼ਗਾਰ ਮੇਲਾ

by Rakha Prabh
17 views

 

ਫਿਰੋਜ਼ਪੁਰ, 8 ਅਗਸਤ

ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਵਿਖੇ 12 ਅਗਸਤ 2024  ਦਿਨ ਸੋਮਵਾਰ ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਦਿਲਬਾਗ ਸਿੰਘ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਮਿਤੀ 12-08-2024 ਨੂੰ ਵਿਜੈ ਰਾਜ ਜਿੰਦਲ  ਕੰਪਨੀ ਵੱਲੋਂ ਇੰਟਰਵਿਊ ਕੀਤੀ ਜਾਵੇਗੀ। ਵਿਜੈ ਰਾਜ ਜਿੰਦਲ ਕੰਪਨੀ ਵੱਲੋਂ ਰਿਕਵਰੀ ਏਜੰਟ ਲਈ ਇੰਟਰਵਿਊ ਕੀਤੀ ਜਾਵੇਗੀ। ਇਸ ਇੰਟਰਵਿਊ ਵਿੱਚ ਬਾਰਵ੍ਹੀਂ ਪਾਸ ਪ੍ਰਾਰਥੀ ਕੇਵਲ ਲੜਕੇ ਭਾਗ ਲੈ ਸਕਦੇ ਹਨ ਅਤੇ ਇੰਟਰਵਿਊ ਲਈ ਉਮਰ ਹੱਦ 18 ਤੋਂ 40 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਿਜ਼ਲ੍ਹਾ ਫਿਰੋਜ਼ਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਫਰੈਸ਼ਰ ਅਤੇ ਤਜ਼ਰਬੇਕਾਰ ਹਿੱਸਾ ਲੈ ਸਕਦੇ ਹਨ ਇਸ ਲਈ ਰੋਜ਼ਗਾਰ ਪ੍ਰਾਪਤੀ ਲਈ ਵੱਧ ਤੋਂ ਵੱਧ ਇਸ ਰੋਜ਼ਗਾਰ ਕੈਂਪ ਦਾ ਲਾਭ ਲੈਣ। ਇਸ ਇੰਟਰਵਿਊ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਰੀਜਿਊਮ, ਆਧਾਰ ਕਾਰਡ, ਪੈਨ ਕਾਰਡ, ਡਰਾਇਵਿੰਗ ਲਾਇਸੰਸ, ਪੁਲਿਸ ਵੈਰੀਫਿਕੇਸ਼ਨ ਅਤੇ ਉਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਉਨਾਂ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10:00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਦੇ ਆਈ-ਬਲਾਕ, ਦੂਜੀ ਮੰਜਿਲ ਵਿਖੇ ਸਥਿਤ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਵਿਖੇ ਲਗਾਇਆ ਜਾਵੇਗਾ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਹੈਲਪਲਾਈਨ ਨੰਬਰ 94654-74122 ਤੇ ਸੰਪਰਕ ਕਰ ਸਕਦੇ ਹਨ।

Related Articles

Leave a Comment