Home » ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 5 ਅਪ੍ਰੈਲ ਤੱਕ ਵਧਾਈ

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 5 ਅਪ੍ਰੈਲ ਤੱਕ ਵਧਾਈ

by Rakha Prabh
68 views

ਚੰਡੀਗੜ੍ਹ, 22 ਮਾਰਚ, (ਯੂ.ਐਨ.ਆਈ.)- ਡਰਗੱਜ ਕੇਸ ਵਿੱਚ ਪਟਿਆਲਾ ਜੇਲ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਮੋਹਾਲੀ ਦੀ ਅਦਾਲਤ ਨੇ ਡਰੱਗਜ਼ ਮਾਮਲੇ ’ਚ ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਦੀ 5 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਧਾ ਦਿੱਤੀ ਹੈ। ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਬਿਕਰਮ ਸਿੰਘ ਮਜੀਠੀਆ ਜੇਲ੍ਹ ’ਚੋਂ ਪੇਸ਼ੀ ਭੁਗਤੀ । ਬਿਕਰਮ ਮਜੀਠੀਆ ਕਰੀਬ ਇੱਕ ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਅਦਾਲਤ ’ਚ ਆਤਮ ਸਮਰਪਣ ਕੀਤਾ ਸੀ। ਉਦੋਂ ਤੋਂ ਉਹ ਨਿਆਂਇਕ ਹਿਰਾਸਤ ਵਿੱਚ ਹੈ। ਕਾਬਲੇਗੌਰ ਹੈ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਦਿਆਂ ਹੀ ਬੀਤੇ ਦਿਨੀਂ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਚੱਲ ਰਹੇ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਪੁਨਰਗਠਨ ਕੀਤਾ ਸੀ। ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਨੂੰ ਬਦਲਣ ਤੋਂ ਇਲਾਵਾ ਨਵੇਂ ਮੈਂਬਰ ਵੀ ਸਿੱਟ ਵਿਚ ਸ਼ਾਮਲ ਕੀਤੇ ਹਨ। ਨਵੀਂ ਟੀਮ ਦੀ ਅਗਵਾਈ ਏਆਈਜੀ ਗੁਰਸ਼ਰਨ ਸਿੰਘ ਸੰਧੂ ਕਰਨਗੇ ਅਤੇ ਚਾਰ ਹੋਰ ਮੈਂਬਰ ਹੋਣਗੇ। ਇਨ੍ਹਾਂ ਵਿੱਚ ਏਆਈਜੀ ਰਾਹੁਲ ਐੱਸ. ਅਤੇ ਰਣਜੀਤ ਸਿੰਘ ਤੋਂ ਇਲਾਵਾ ਡੀਐੱਸਪੀ ਰੈਂਕ ਦੇ ਦੋ ਅਧਿਕਾਰੀ ਸ਼ਾਮਲ ਹਨ।ਪਿਛਲੀ ਐਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਸਨ। 20 ਦਸੰਬਰ 2021 ਨੂੰ ਐੱਨਡੀਪੀਐੱਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਐੱਫਆਈਆਰ ਦੇ ਆਧਾਰ ’ਤੇ ਮਜੀਠੀਆ ਵਿਰੁੱਧ ਜਾਂਚ ਲਈ ਐੱਸਆਈਟੀ ਬਣਾਈ ਸੀ। ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ, ਕਾਂਗਰਸ ਸਰਕਾਰ ਸਮੇਂ ਹਮੇਸ਼ਾਂ ਇਹ ਦੋਸ਼ ਲਾਉਂਦੇ ਰਹੇ ਹਨ ਕਿ ਮਜੀਠੀਆ ਖਿਲਾਫ ਕਮਜ਼ੋਰ ਕੇਸ ਪਾ ਕੇ ਗਿ੍ਰਫਤਾਰੀ ਦਾ ਡਰਾਮਾ ਕੀਤਾ ਗਿਆ ਹੈ ਤੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Related Articles

Leave a Comment