ਮਲੋਟ,08 ਅਗਸਤ (ਪ੍ਰੇਮ ਗਰਗ)-
ਡਾ.ਪ੍ਰਵਜੀਤ ਸਿੰਘ ਗੁਲਾਟੀ ਐਸਐਮਓ ਲੰਬੀ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਲੰਬੀ ਹਲਕੇ ਦੇ ਸਕੂਲਾਂ ਅਤੇ ਵਾਟਰ ਵਰਕਸ ਦੀਆਂ ਟੈਂਕੀਆਂ ਵਿਚੋਂ ਪੀਣ ਵਾਲੇ ਪਾਣੀ ਦੇ ਨਮੂਨੇ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਇੰਸਪੈਕਟਰ ਪਿ੍ਰਤਪਾਲ ਸਿੰਘ ਤੂਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪੀਣ ਵਾਲੇ ਪਾਣੀ ਤੋਂ ਲੱਗਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਲੰਬੀ ਹਲਕੇ ਦੇ ਸਰਕਾਰੀ ਸਕੂਲਾਂ ਵਿੱਚੋਂ ਅਤੇ ਜਲ ਸਪਲਾਈ ਘਰਾਂ ਵਿਚੋਂ ਪੀਣ ਵਾਲੇ ਪਾਣੀ ਦੇ ਨਮੂਨੇ ਲਏ ਗਏ ਅਤੇ ਸਬੰਧਤ ਜਲ ਸਪਲਾਈ ਵਿਭਾਗ ਨੂੰ ਘਰਾਂ ਨੂੰ ਸਪਲਾਈ ਕਰਨ ਵਾਲੇ ਪਾਣੀ ਨੂੰ ਕਲੋਰੀਨੇਸ਼ਨ ਕਰਕੇ ਸਪਲਾਈ ਕਰਨ ਲਈ ਕਿਹਾ ਗਿਆ। ਇਸ ਮੌਕੇ ਸਿਹਤ ਇੰਸਪੈਕਟਰ ਜਗਦੀਪ ਸਿੰਘ ਬਰਾੜ, ਰਣਜੀਤ ਸਿੰਘ ਸੰਧੂ, ਗੁਰਮੀਤ ਸਿੰਘ ਅਤੇ ਅਧਿਆਪਕ ਹਾਜ਼ਰ ਸਨ।