Home » ਲੀਗਲ ਐਕਸ਼ਨ ਏਡ ਨੇ ਸਕੂਲ ਵਿੱਚ ਲਗਾਏ ਛਾਂਦਾਰ ਬੂਟੇ 

ਲੀਗਲ ਐਕਸ਼ਨ ਏਡ ਨੇ ਸਕੂਲ ਵਿੱਚ ਲਗਾਏ ਛਾਂਦਾਰ ਬੂਟੇ 

ਹਰੇ ਭਰੇ ਤੇ ਸ਼ੁੱਧ ਵਾਤਾਵਰਨ ਦੇ ਲਈ ਇਹ ਸਿਲਸਿਲਾ ਜ਼ਰੂਰੀ: ਸ਼ਰਤ ਵਸ਼ਿਸ਼ਟ 

by Rakha Prabh
25 views
 ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ਰਾਘਵ ਅਰੋਵਿੱਚ ੜਾ)
ਗੰਦੇ ਤੇ ਜਹਿਰੀਲੇ ਹੋ ਚੁੱਕੇ ਵਾਤਾਵਰਨ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਨ ਰਹਿਣ ਕਰਨ ਦੇ ਮੰਤਵ ਨਾਲ ਸਰਕਾਰੀ ਤੇ ਗੈਰ-ਸਰਕਾਰੀ ਪੱਧਰ ਤੇ ਹੋ ਰਹੇ ਉਪਰਾਲਿਆਂ ਦੇ ਸਿਲਸਿਲੇ ਦੇ ਚੱਲਦਿਆਂ ਪ੍ਰਸਿੱਧ ਸਮਾਜ ਸੇਵੀ ਸੰਸਥਾ ਲੀਗਲ ਐਕਸ਼ਨ ਏਡ ਵੈਲਫ਼ੇਅਰ ਐਸੋਸੀਏਸ਼ਨ ਦੇ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਜ਼ਦੀਕ ਸਰਕਾਰੀ ਸਮਾਰਟ ਹਾਈ ਸਕੂਲ ਮਾਹਲ ਰਾਮ ਤੀਰਥ ਰੋਡ ਵਿਖੇ ਵੱਖ-ਵੱਖ ਪ੍ਰਕਾਰ ਦੇ ਛੋਟੇ ਵੱਡੇ ਛਾਂਦਾਰ, ਫਲਦਾਰ ਤੇ ਖੁਸ਼ਬੂਦਾਰ ਪੌਦੇ ਲਗਾਏ ਗਏ। ਇਸ ਮੌਕੇ ਪ੍ਰਿੰਸੀਪਲ ਹਰਪ੍ਰੀਤ ਕੌਰ ਮੰਨੀ ਨੇ ਸੰਸਥਾ ਦੇ ਰਾਸ਼ਟਰੀ ਪ੍ਰਧਾਨ ਸ਼ਰਤ ਵਸ਼ਿਸ਼ਟ ਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਦਾ ਸਵਾਗਤ ਕਰਦਿਆਂ ਪੌਦੇ ਲਗਾਉਣ ਦੀ ਵਿਉਂਤਬੰਦੀ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਉਨ੍ਹਾਂ ਵੱਲੋਂ ਪਹਿਲਾਂ ਵੀ ਵੱਡੇ ਪੱਧਰ ਤੇ ਤਰ੍ਹਾਂ-ਤਰ੍ਹਾਂ ਦੇ ਪੌਦੇ ਲਗਾਏ ਗਏ ਹਨ। ਜਦੋਂ ਕਿ ਲੀਗਲ ਐਕਸ਼ਨ ਏਡ ਵੈਲਫ਼ੇਅਰ ਐਸੋਸੀਏਸ਼ਨ ਦੇ ਵੱਲੋਂ ਵੀ ਬੂਟਾਬੰਦੀ ਕੀਤੇ ਜਾਣਾ ਬੜਾ ਹੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਗੱਲਬਾਤ ਕਰਦਿਆਂ ਸੰਸਥਾ ਦੇ ਰਾਸ਼ਟਰੀ ਪ੍ਰਧਾਨ ਸ਼ਰਤ ਵਸ਼ਿਸ਼ਟ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਦੇ ਵੱਲੋਂ ਵੈਸੇ ਤਾਂ ਹਰੇਕ ਖੇਤਰ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ ਪਰ ਜਹਿਰੀਲਾ ਤੇ ਦੂਸ਼ਿਤ ਵਾਤਾਵਰਨ ਸਮੁੱਚੀ ਮਨੁੱਖਤਾ ਦੀ ਜਾਨ ਦਾ ਖੌਅ ਬਣਿਆ ਹੋਇਆ ਹੈ। ਅਜਿਹੇ ਵਿੱਚ ਛਾਂਦਾਰ ਤੇ ਫੱਲਦਾਰ ਬੂਟੇ ਲਗਾ ਕੇ ਹੀ ਇਸ ਦਾ ਮੁਕਾਬਲਾ ਕੀਤਾ ਜਾ ਸੱਕਦਾ ਹੈ ਨਹੀਂ ਤਾਂ ਉਹ ਦਿਨ ਦੂਰ ਨਹੀਂ ਜਦੋਂ ਪ੍ਰਦੂਸ਼ਿਤ ਵਾਤਾਵਰਨ ਦੇ ਕਾਰਨ ਸਾਹ ਲੈਣਾ ਵੀ ਔਖਾ ਹੋ ਜਾਵੇਗਾ। ਉਨ੍ਹਾ ਕਿਹਾ ਕਿ ਉਨ੍ਹਾਂ ਦੀ ਸੰਸਥਾ ਨੇ ਬੜੇ ਹੀ ਤਰੀਕੇ ਤੇ ਸਲੀਕੇ ਨਾਲ ਸਕੂਲ ਦੇ ਖਾਲੀ ਪਏ ਸਥਾਨਾ ਤੇ ਛਾਂਦਾਰ ਤੇ ਫਲਦਾਰ ਪੌਦੇ ਲਗਾਏ ਹਨ। ਜੋ ਭਵਿੱਖ ਵਿੱਚ ਵੱਡੇ ਰੁੱਖਾਂ ਦਾ ਰੂਪ ਧਾਰਨ ਕਰਨ ਉਪਰੰਤ ਛਾਂਦਾਰ ਤੇ ਫ਼ਲ ਦੇਣ ਦੇ ਨਾਲ-ਨਾਲ ਕਈ ਹੋਰ ਪ੍ਰਕਾਰ ਦੀਆਂ ਜ਼ਰੂਰਤਾਂ ਦੀ ਪੂਰਤੀ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਇੰੰਨ੍ਹਾਂ ਦੀ ਸਾਂਭ ਸੰਭਾਲ ਨੂੰ ਲੈ ਕੇ ਯੋਗ ਉਪਰਾਲੇ ਹੋਣਾ ਸਮੇਂ ਦੀ ਮੰਗ ਅਤੇ ਲੋੜ ਹੈ। ਇਸ ਦੌਰਾਨ ਉੱਘੇ ਸਮਾਜ ਸੇਵੀ ਤੇ ਪੰਜਾਬੀ ਸੱਭਿਆਚਾਰ ਵਿਕਾਸ ਮੰਚ ਦੇ ਕੌਮੀ ਪ੍ਰਧਾਨ ਸਵਿੰਦਰ ਸਿੰਘ ਸਿੱਧੂ ਨੇ ਸੰਸਥਾ ਅਤੇ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਹੋਰਨਾ ਨੂੰ ਵੀ ਇਸ ਸਿਲਸਿਲੇ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਚਿਨ ਭਾਟੀਆ, ਐਡਵੋਕੇਟ ਸੰਜੀਤ ਸਿੰਘ, ਇਸਲਾਮ ਸ਼ਾਹ, ਸੂਰਜ ਬੇਰੀ, ਰਾਜਨ ਕਾਲੜਾ, ਬਲਜੀਤ ਸਿੰਘ ਤੋਂ ਇਲਾਵਾ ਸਕੂਲ ਦੇ ਸਟਾਫ ਮੈਂਬਰ ਆਦਿ ਹਾਜ਼ਰ ਸਨ।

Related Articles

Leave a Comment