ਸੁਨਾਮ ਊਘਮ ਸਿੰਘ ਵਾਲਾ 13 ਸਤੰਬਰ:- (ਰਾਜੂ ਸਿੰਗਲਾ)
ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮਿਨੇਂਸ
ਵਿੱਚ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਵੱਲੋਂ ਸਾਈਬਰ ਕਰਾਈਮ ਸਬੰਧੀ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ।
ਜਿਸ ਵਿਚ ਡੀ.ਐਸ.ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ, ਐਸ.ਐਚ.ਓ ਸੁਨਾਮ ਪ੍ਰਤੀਕ ਜਿੰਦਲ, ਸਾਈਬਰ ਕਰਾਈਮ ਸੈੱਲ ਸੰਗਰੂਰ ਤੋਂ ਰਮਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਇਹ ਪ੍ਰੋਗਰਾਮ ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਅਨਿਲ ਜੈਨ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ ‘ਤੇ ਬੋਲਦਿਆਂ ਡੀ.ਐਸ.ਪੀ ਸ੍ਰੀ ਖਹਿਰਾ ਨੇ ਕਿਹਾ ਕਿ ਅੱਜ ਦੇ ਟੈਕਨਾਲੋਜੀ ਦੇ ਯੁੱਗ ਵਿੱਚ ਸਾਈਬਰ ਨਾਲ ਸਬੰਧਤ ਬਹੁਤ ਸਾਰੇ ਅਪਰਾਧ ਹੋਣੇ ਸ਼ੁਰੂ ਹੋ ਗਏ ਹਨ, ਸਮੇਂ ਦੀ ਲੋੜ ਹੈ ਕਿ ਸਾਰਿਆਂ ਨੂੰ ਇਸ ਤੋਂ ਬਚਣਾ ਚਾਹੀਦਾ ਹੈ, ਉਨ੍ਹਾਂ ਕਈ ਉਦਾਹਰਣਾਂ ਦਿੰਦਿਆਂ ਸਾਈਬਰ ਅਪਰਾਧਾਂ ਤੋਂ ਬਚਣ ਦੀ ਸਲਾਹ ਦਿੱਤੀ। ਉਨ੍ਹਾਂ ਸਕੂਲ ਦੇ ਵਿਦਿਆਰਥੀਆਂ, ਸਟਾਫ਼ ਅਤੇ ਹਾਜ਼ਰ ਸਾਰਿਆਂ ਨੂੰ ਸਾਈਬਰ ਕ੍ਰਾਈਮ ਬਾਰੇ ਅਹਿਮ ਜਾਣਕਾਰੀ ਦਿੰਦਿਆਂ ਸਕੂਲ ਦੇ ਵਿਦਿਆਰਥੀਆਂ ਨੂੰ ਮੋਬਾਈਲ ਦੀ ਦੁਰਵਰਤੋਂ ਤੋਂ ਬਚਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਜੇਕਰ ਕੋਈ ਤੁਹਾਨੂੰ ਫ਼ੋਨ ‘ਤੇ ਧਮਕੀਆਂ ਦਿੰਦਾ ਹੈ ਜਾਂ ਤੁਹਾਡੇ ਨਾਲ ਕੋਈ ਧੋਖਾਧੜੀ ਕਰਦਾ ਹੈ ਜਾਂ ਕੋਈ ਬਲੈਕਮੇਲ ਕਰਦਾ ਹੈ। ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਵੀ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਉਹਨਾਂ ਸਾਈਬਰ ਅਪਰਾਧਾਂ ਬਾਰੇ ਦੱਸਿਆ ਅਤੇ ਦੂਜੇ ਪਾਸੇ ਸਾਈਬਰ ਸੈੱਲ ਸੰਗਰੂਰ ਦੇ ਰਮਨਜੀਤ ਸਿੰਘ ਨੇ ਵੀ ਕਈ ਐਪਸ ਦੀ ਵਰਤੋਂ ਨਾ ਕਰਨ ਦੀ ਸਲਾਹ ਦੇਣ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਕਿਹਾ ਕਿ ਜਦੋਂ ਅਸੀਂ ਇੰਟਰਨੈੱਟ ‘ਤੇ ਕੰਮ ਕਰਦੇ ਹਾਂ ਤਾਂ ਇੱਥੇ ਕਈ ਤਰ੍ਹਾਂ ਦੀਆਂ ਐਪਾਂ ਹਨ ਜੋ ਤੁਹਾਡੇ ਮੋਬਾਈਲ ਨੂੰ ਹੈਂਡਲ ਕਰ ਸਕਦੀਆਂ ਹਨ, ਉਨ੍ਹਾਂ ਨੇ ਇਨ੍ਹਾਂ ਤੋਂ ਦੂਰ ਰਹਿਣ ਦੀ ਗੱਲ ਕੀਤੀ। ਸਾਰਿਆਂ ਦਾ ਸਵਾਗਤ ਕਰਦਿਆਂ ਪ੍ਰੋਜੈਕਟ ਚੇਅਰਮੈਨ ਯਸ਼ਪਾਲ ਮੰਗਲਾ ਨੇ ਸਾਈਬਰ ਕਰਾਈਮ ਬਾਰੇ ਵੀ ਅਹਿਮ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਅਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਚੇਅਰਮੈਨ ਅਨਿਲ ਜੈਨ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਇਸ ਪ੍ਰੋਜੈਕਟ ਤੋਂ ਸਾਨੂੰ ਸਾਰਿਆਂ ਨੂੰ ਖਾਸ ਕਰਕੇ ਵਿਦਿਆਰਥੀਆਂ ਨੇ ਬਹੁਤ ਹੀ ਲਾਭਦਾਇਕ ਜਾਣਕਾਰੀ ਹਾਸਿਲ ਕੀਤੀ ਹੈ ਜੋ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਸਾਬਕਾ ਪ੍ਰਧਾਨ ਭੂਸ਼ਨ ਕਾਂਸਲ, ਜਨਰਲ ਸਕੱਤਰ ਜਤਿੰਦਰ ਜੈਨ ਪ੍ਰੋਜੈਕਟ ਚੇਅਰਮੈਨ ਆਰ.ਐਨ.ਕਾਂਸਲ, ਅਨਿਰੁਧ ਵਿਸ਼ਿਸ਼ਟ, ਪ੍ਰਵੀਨ ਗਰਗ, ਦਿਨੇਸ਼ ਗੁਪਤਾ,ਅਸ਼ੋਕ ਗੋਇਲ,ਐਡਵੋਕੇਟ ਸਾਹਿਲ ਵੱਡੀ ਗਿਣਤੀ ਵਿੱਚ
ਸਕੂਲ ਸਟਾਫ਼ ਤੇ ਸਕੂਲੀ ਬੱਚੇ ਅਤੇ ਹੋਰ ਹਾਜ਼ਰ ਸਨ।