ਕੋਟ ਈਸੇ ਖਾਂ/ਮੋਗਾ ।( ਤਰਸੇਮ ਸਚਦੇਵਾ)
ਮੁੱਖ ਖੇਤੀਬਾੜੀ ਅਫਸਰ ਮੋਗਾ ਡਾ ਜਸਵਿੰਦਰ ਬਰਾੜ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਬਲਾਕ ਖੇਤੀਬਾੜੀ ਅਫਸਰ ਕੋਟ ਈਸੇ ਖਾ ਡਾ ਗੁਰਬਾਜ ਸਿੰਘ ਦੀ ਯੋਗ ਅਗਵਾਈ ਹੇਠ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋ ਪਿੰਡ ਰੰਡਿਆਲਾ ਵਿਖੇ ਕਿਸਾਨ ਸਿਖਲਾਈ ਕੈਪ ਲਗਾਇਆ ਗਿਆ। ਇਸ ਮੌਕੇ ਡਾ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾ ਨੂੰ ਪਰਾਲੀ ਨੂੰ ਅੱਗ ਨਾ ਲਗਾੳਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜਿੱਥੇ ਪਰਾਲੀ ਨੂੰ ਅੱਗ ਲਗਾੳਣ ਨਾਲ ਨਾਈਟ੍ਰੋਜਨ,ਫਾਸਫੋਰਸ,ਪੋਟਾਸ਼,ਸਲਫਰ ਅਤੇ ਜੈਵਿਕ ਮਾਦਾ ਖੇਤਾ ਵਿੱਚੋ ਨਸ਼ਟ ਹੁੰਦਾ ਹੈ ਉੱਥੇ ਹੀ ਮਨੁੱਖੀ ਸਿਹਤ ਅਤੇ ਵਾਤਾਵਰਨ ਉੱਪਰ ਬੁਰਾ ਪ੍ਰਭਾਵ ਪੈਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸਾਭਣਾ ਸਮੇਂ ਦੀ ਮੁੱਖ ਲੋੜ ਹੈ।ਉਨ੍ਹਾਂ ਕਿਸਾਨਾ ਨੂੰ ਬੇਲਰ,ਸੁਪਰਸੀਡਰ,ਹੈਪੀਸੀਡਰ,ਮਲਚਰ, ਸਰਫੇਸ ਸੀਡਰ ਆਦਿ ਦੀ ਵਰਤੋ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ।ਇਸ ਮੌਕੇ ਲਖਵਿੰਦਰ ਸਿੰਘ ਖੇਤੀਬਾੜੀ ਸਬ ਇੰਸਪੈਕਟਰ ਨੇ ਕਿਸਾਨਾ ਨੂੰ ਝੋਨੇ ਦੀ ਫਸਲ ਵਿੱਚ ਛੋਟੇ ਤੱਤਾ ਦੀ ਘਾਟ ਬਾਰੇ ਦੱਸਿਆ ਅਤੇ ਕਿਸਾਨਾ ਨੂੰ ਫਸਲਾ ਵਿੱਚ ਸਿਫਾਰਸ਼ ਅਨੁਸਾਰ ਹੀ ਖਾਦਾ ਸਪਰੇਹਾ ਦੀ ਵਰਤੋ ਕਰਨ ਲਈ ਪ੍ਰੇਰਿਤ ਕੀਤਾ ਅਤੇ ਮੂੰਗੀ ਦੀ ਕਾਸ਼ਤ,ਹਰੀ ਖਾਦ ਦੀ ਮਹੱਤਤਾ ਬਾਰੇ ਦੱਸਿਆ।ਇਸ ਮੌਕੇ ਗਗਨਦੀਪ ਸਿੰਘ ਏ.ਟੀ.ਐਮ ਨੇ ਕਿਸਾਨਾ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ੁਨਿਧੀ ਯੋਜਨਾ ਦਾ ਲਾਭ ਲੈ ਰਹੇ ਕਿਸਾਨਾ ਨੂੰ ਈ ਕੇ.ਵਾਈ.ਸੀ ਕਰਵਾੳਣ ਲਈ ਕਿਹਾ ਅਤੇ ਕਿਸਾਨਾ ਨੂੰ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਦੱਸਿਆੇ ਅਤੇ ਆਤਮਾ ਸਕੀਮ ਤਹਿਤ ਕਿਸਾਨਾ ਨੂੰ ਮਿਲਣ ਵਾਲੀ ਸਹੂਲਤ ਬਾਰੇ ਦੱਸਿਆ।ਉਹਨਾ ਕਿਸਾਨਾ ਨੂੰ ਸਮੈਮ,ਸੀ.ਡੀ.ਪੀ ਅਤੇ ਸੀ.ਆਰ.ਐਮ ਸਕੀਮ ਅਧੀਨ ਪਰਾਲੀ ਸਾਭਣ ਲਈ ਖੇਤੀਬਾੜੀ ਮਸ਼ੀਨਰੀ ਤੇ ਮਿਲਣ ਵਾਲੀ ਸਬਸਿਡੀ ਬਾਰੇ ਦੱਸਿਆ ।ਇਸ ਮੌਕੇ ਹਰਦੀਪ ਸਿੰਘ ਬੇਲਦਾਰ, ਜੋਰਾ ਸਿੰਘ ,ਜੁਗਰਾਜ ਸਿੰਘ,ਨਿਰਮਲ ਸਿੰਘ,ਜਸਪਾਲ ਸਿੰਘ ਆਦਿ ਕਿਸਾਨ ਹਾਜਰ ਸਨ।