ਜ਼ੀਰਾ/ ਫਿਰੋਜ਼ਪੁਰ 23 ਸਤੰਬਰ ( ਲਵਪ੍ਰੀਤ ਸਿੰਘ ਸਿੱਧੂ ) ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੂਟਾ ਸਿੰਘ ਬੁਰਜ ਗਿੱਲ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਕਿਸਾਨ ਆਗੂ ਜਗਰਾਜ ਸਿੰਘ ਦੇ ਗ੍ਰਹਿ ਪਿੰਡ ਨੌਰੰਗ ਸਿੰਘ ਵਾਲਾ ਵਿਖੇ ਹੋਈ। ਮੀਟਿੰਗ ਵਿਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਖੇਤੀ ਸਬੰਧੀ ਆਉਦੀਆ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਭਾਗ ਸਿੰਘ ਮਰਖਾਈ, ਗੁਰਦੇਵ ਸਿੰਘ ਜਨਰਲ ਸਕੱਤਰ,ਸਵਰਨ ਸਿੰਘ ਮੀਤ ਪ੍ਰਧਾਨ , ਬਹਾਦਰ ਸਿੰਘ ਇਕਾਈ ਪ੍ਰਧਾਨ ਨੇ ਕਿਹਾ ਕਿ ਪੁੱਤਰਾ ਵਾਂਗੂੰ ਪਾਲੀਆ ਸੋਨੀ ਰੰਗੀਆਂ ਝੋਨੇ ਦੀਆਂ ਫ਼ਸਲਾਂ ਪੱਕ ਕੇ ਤਿਆਰ ਹੋ ਗਈਆਂ ਹਨ ਅਤੇ ਸਰਕਾਰੀ ਖ੍ਰੀਦ ਏਜੰਸੀਆਂ ਵੱਲੋਂ 1 ਅਕਤੂਬਰ 2024 ਤੋਂ ਸ਼ੁਰੂ ਹੋਣੀ ਹੈ,ਪਰ ਮਾਰਕੀਟ ਕਮੇਟੀਆਂ ਦੇ ਅਫਸਰ ਕੁੰਭ ਕਰਨੀ ਨੀਂਦ ਸੁੱਤਾ ਲੱਗਦਾ ਹੈ ਤਾਂ ਹੀ ਮੰਡੀਆਂ ਵਿੱਚ ਗੰਦਗੀ ਦੇ ਢੇਰ ਲੱਗੇ ਹੋਏ ਹਨ । ਇਸ ਮੌਕੇ ਪਿੰਡ ਨੌਰੰਗ ਸਿੰਘ ਵਾਲਾ ਦੀ ਇਕਾਈ ਦੀ ਚੋਣ ਸਰਬਸੰਮਤੀ ਨਾਲ ਕਰਵਾਈ ਗਈ ਅਤੇ ਜੁਗਰਾਜ ਸਿੰਘ ਇਕਾਈ ਪ੍ਰਧਾਨ, ਮਨਦੀਪ ਸਿੰਘ ਜਨਰਲ ਸਕੱਤਰ, ਸਤਿੰਦਰ ਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਅੰਗਰੇਜ਼ ਸਿੰਘ ਪ੍ਰੈਸ ਸਕੱਤਰ, ਅਮਨਦੀਪ ਸਿੰਘ ਮੀਤ ਪ੍ਰਧਾਨ, ਸੁਖਮੰਦਰ ਸਿੰਘ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਖਜਾਨਚੀ ਆਦਿ ਚੁਣੇ ਗਏ।