ਫਿਰੋਜ਼ਪੁਰ /ਜ਼ੀਰਾ 25 ਸਤੰਬਰ (ਰਾਖਾ ਬਿਊਰੋ )
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406 -22- ਬੀ ਚੰਡੀਗੜ੍ਹ ਦੀ ਸੂਬਾ ਪੱਧਰੀ ਫੈਡਰਲ ਕੌਂਸਲ ਦੀ ਹੋਈ ਵਰਚੁਅਲ ਮੀਟਿੰਗ ਵਿੱਚ ਲਏ ਫੈਸਲੇ ਤਹਿਤ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਸੱਦੇ ਤੇ 26 ਸਤੰਬਰ 2024 ਨੂੰ ਦੇਸ਼ ਵਿਆਪੀ ਮਨਾਏ ਜਾ ਰਹੇ ਕੌਮੀ ਵਿਰੋਧ ਦਿਵਸ ਮਨਾਉਣ ਸਬੰਧੀ ਪ.ਸ.ਸ.ਫ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜੰਗਲਾਤ ਦਫ਼ਤਰ ਜ਼ੀਰਾ ਵਿਖੇ ਹੋਈ। ਮੀਟਿੰਗ ਵਿੱਚ ਪ.ਸ.ਸ.ਫ ਨਾਲ ਸਬੰਧਤ ਵੱਖ ਵੱਖ ਵਿਭਾਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਭਰਵੀਂ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪ.ਸ.ਸ.ਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ, ਜਗਦੀਪ ਸਿੰਘ ਮਾਂਗਟ ਜ਼ਿਲ੍ਹਾ ਜਨਰਲ ਸਕੱਤਰ, ਬਲਵਿੰਦਰ ਸਿੰਘ ਭੁੱਟੋ ਸੂਬਾ ਜੂਆਇਟ ਸਕੱਤਰ, ਰਾਜੀਵ ਹਾਡਾ ਸੀਨੀਅਰ ਮੀਤ ਪ੍ਰਧਾਨ, ਨਿਸ਼ਾਨ ਸਿੰਘ ਸਹਿਜਾਦੀ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਉੱਪਰ ਜ਼ੁਲਮ ਢਾਹੁਣ ਲਈ ਨਵੇਂ ਨਵੇਂ ਮਾਪਦੰਡ ਅਪਣਾਉਣਾ ਰਹੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਮਿਊਸੀ ਦੇ ਆਲਮ ਵਿੱਚ ਹੈ ਅਤੇ ਦੇਸ਼ ਭਰ ਵਿੱਚ ਕੌਮੀ ਵਿਰੋਧ ਦਿਵਸ ਮਨਾਇਆ ਗਿਆ ਹੈ ਤਾਂ ਜੋ ਕੁੰਭ ਕਰਨੀ ਨੀਂਦ ਸੁੱਤੀਆਂ ਸਰਕਾਰਾਂ ਜਾਗਣ ਅਤੇ ਰਾਜ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆ ਮੁਸ਼ਕਲਾਂ ਦਾ ਹੱਲ ਹੋ ਸਕੇ। ਇਸ ਮੌਕੇ ਮੀਟਿੰਗ ਜਸਵਿੰਦਰ ਰਾਜ ਸ਼ਰਮਾ, ਜਸਵਿੰਦਰ ਸਿੰਘ ਪੰਨੂ,ਕੌਰ ਸਿੰਘ ਬਲਾਕ ਪ੍ਰਧਾਨ ਪ.ਸ.ਸ.ਫ ਜ਼ੀਰਾ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।