ਫਿਰੋਜ਼ਪੁਰ 25 ਸਤੰਬਰ (ਲਵਪ੍ਰੀਤ ਸਿੰਘ ਸਿੱਧੂ)
ਭਾਰਤੀ ਕਿਸਾਨ ਯੂਨੀਅਨ ਉਗਰਾਹਾ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਫਤਰ ਵਿਖੇ ਰੋਸ ਰੈਲੀ ਕੀਤੀ ਗਈ ਅਤੇ ਕਿਸਾਨੀ ਮੰਗਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਹੇਠ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਨਕਲੀ ਕੀਟਨਾਸ਼ਕ ਦਵਾਈਆਂ ਖਾਦਾਂ ਆਦਿ ਵੇਚੀਆਂ ਜਾ ਰਹੀਆਂ ਅਤੇ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਪਰ ਪ੍ਰਸ਼ਾਸਨ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ ਅਤੇ ਮੁਨਾਫੇ ਖੌਰਾ ਦੋਹਾਂ ਹੱਥਾਂ ਨਾਲ ਲੁੱਟਦੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਨਕਲੀ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਬਣਾਉਣ ਵਾਲਿਆਂ ਅੱਗੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਹੀ ਕਿਸਾਨਾਂ ਦੀ ਅੰਨ੍ਹੀ ਲੁੱਟ ਰੋਕੀ ਜਾ ਸਕਦੀ ਹੈ। ਇਸ ਮੌਕੇ ਆਗੂਆਂ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਆਪਣਾ ਮੰਗ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਹੇਠ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਸੋਂਪਿਆ ਅਤੇ ਸਾਫ਼ ਸੁਥਰੀਆਂ ਦਵਾਈਆਂ ਖਾਦਾਂ ਅਤੇ ਬੀਜ਼ ਮੁਹਈਆਂ ਕਰਵਾਏ ਜਾਣ ਤਾਂ ਜੋ ਡੁੱਬਦੀ ਕਿਸਾਨੀ ਨੂੰ ਬਚਾਇਆ ਜਾ ਸਕੇ। ਇਸ ਮੌਕੇ ਰੋਸ ਰੈਲੀ ਵਿੱਚ ਨਿੰਦਰ ਸਿੰਘ ਗਿੱਲ ਬਲਾਕ ਪ੍ਰਧਾਨ, ਬਲਾਕ ਆਗੂ ਗੁਰਵਿੰਦਰ ਸਿੰਘ, ਚਰਨਜੀਤ ਸਿੰਘ ਇਕਾਈ ਪ੍ਰਧਾਨ, ਨਿਰਮਲ ਸਿੰਘ, ਸਤਪਾਲ ਸਿੰਘ, ਗੁਰਦਿੱਤ ਸਿੰਘ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।