ਫਿਰੋਜ਼ਪੁਰ ,26 ਸਤੰਬਰ ( ਲਵਪ੍ਰੀਤ ਸਿੰਘ ਸਿੱਧੂ )
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406 -22- ਬੀ ਚੰਡੀਗੜ੍ਹ ਅਤੇ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਸੱਦੇ ਤੇ ਪ.ਸ.ਸ.ਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਦੇਸ਼ ਵਿਆਪੀ ਕੌਮੀ ਵਿਰੋਧ ਦਿਵਸ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਫ਼ਿਰੋਜ਼ਪੁਰ ਵਿਖੇ ਮਨਾਇਆ ਗਿਆ। ਇਸ ਮੌਕੇ ਆਗੂਆਂ ਵੱਲੋਂ ਆਪਣੀਆ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਪ.ਸ.ਸ.ਫ ਨਾਲ ਸਬੰਧਤ ਵੱਖ ਵੱਖ ਵਿਭਾਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੌਕੇ ਪ.ਸ.ਸ.ਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ, ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਮਾਂਗਟ , ਬਲਵਿੰਦਰ ਸਿੰਘ ਭੁੱਟੋ ਸੂਬਾ ਜੂਆਇਟ ਸਕੱਤਰ, ਰਾਜੀਵ ਹਾਡਾ ਜ਼ਿਲ੍ਹਾ ਪ੍ਰਧਾਨ ਜੀ.ਟੀ.ਯੂ , ਨਿਸ਼ਾਨ ਸਿੰਘ ਸਹਿਜਾਦੀ ਜ਼ਿਲ੍ਹਾ ਪ੍ਰਧਾਨ ਜੰਗਲਾਤ ਵਰਕਰਜ਼ ਯੂਨੀਅਨ, ਸੰਜੀਵ ਵਰਮਾ ਪ੍ਰਧਾਨ ਪੀ ਡਬਲਯੂ ਡੀ ਵਰਕਰ ਯੂਨੀਅਨ, ਜ਼ਿਲ੍ਹਾ ਪ੍ਰੀਸ਼ਦ ਬਲਵਿੰਦਰ ਕੌਰ ਜ਼ਿਲ੍ਹਾ ਮੀਤ ਪ੍ਰਧਾਨ, ਸੀਨੀਅਰ ਆਗੂ ਮਹਿੰਦਰ ਸਿੰਘ ਬਰਾੜ ਪੰਚਾਇਤ ਰਾਜ , ਆਦਿ ਨੇ ਕਿਹਾ ਕਿ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਮਾੜਾ ਸਲੂਕ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਉੱਪਰ ਝੂਠੇ ਪਰਚੇ ਦਰਜ ਕਰਕੇ ਜ਼ੁਲਮ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰਜ਼ ਮਿਊਸੀ ਦੇ ਆਲਮ ਵਿੱਚ ਹੈ ਅਤੇ ਦੇਸ਼ ਭਰ ਵਿੱਚ ਕੌਮੀ ਵਿਰੋਧ ਦਿਵਸ ਮਨਾ ਕੇ ਕੁੰਭ ਕਰਨੀ ਨੀਂਦ ਸੁੱਤੀਆਂ ਸਰਕਾਰਾਂ ਨੂੰ ਜਗਾਉਣ ਲਈ ਸੜਕਾਂ ਤੇ ਸੰਘਰਸ਼ ਕਰ ਰਹੇ ਹਨ । ਇਸ ਮੌਕੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਸੀਨੀਅਰ ਆਗੂ ਗੁਰਬੀਰ ਸਿੰਘ ਸ਼ਹਿਜ਼ਾਦੀ ਸਰਕਲ ਸਕੱਤਰ,ਬਚਨ ਸਿੰਘ , ਹਰਦੀਪ ਸਿੰਘ, ਸੰਜੀਵ ਕੁਮਾਰ, ਮਨਜੀਤ ਗਰੋਵਰ, ਸੁਖਦੇਵ ਸਿੰਘ ਮੈਣੀ,ਪੰਮਾ ਸਿੰਘ, ਬਲਵੰਤ ਸਿੰਘ, ਰਣਜੀਤ ਸਿੰਘ ਪੀ ਡਬਲਯੂ ਡੀ ਵਰਕਰ ਯੂਨੀਅਨ, ਪ ਸ ਸ ਫ ਬਲਾਕ ਪ੍ਰਧਾਨ ਕੌਰ ਸਿੰਘ, ਬਲਾਕ ਪ੍ਰਧਾਨ ਘੱਲ ਖੁਰਦ ਕੁਲਵਿੰਦਰ ਸਿੰਘ ਬੱਧਣ, ਬਲਾਕ ਫਿਰੋਜ਼ਪੁਰ ਪ੍ਰਧਾਨ ਸਤਨਾਮ ਸਿੰਘ , ਮੀਤ ਪ੍ਰਧਾਨ, ਧੀਰਜ ਕੁਮਾਰ , ਨਵਜੋਤ ਸਿੰਘ, ਅਮਨਦੀਪ ਕੌਰ, ਅਜੇ ਕੰਬੋਜ, ਅਜੇ ਸਿੰਘ , ਬਲਾਕ ਪ੍ਰਧਾਨ ਰਾਜ ਕੁਮਾਰ ਮੱਖੂ, ਮਹਿਲ ਸਿੰਘ ਸੂਬਾ ਪ੍ਰਧਾਨ ਵਣ ਵਿਭਾਗ ਡਰਾਈਵਰ ਐਸੋਸੀਏਸ਼ਨ,ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।