28 ਸਤੰਬਰ ਕੋਟ ਇਸੇ ਖਾਂ (ਤਰਸੇਮ ਸੱਚਦੇਵਾ)
ਥਾਣਾ ਕੋਟ ਈਸੇ ਖਾਂ ਦੇ ਇੰਚਾਰਜ ਜਤਿੰਦਰ ਸਿੰਘ ਦੇ ਤਬਾਦਲੇ ਤੋਂ ਬਾਅਦ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਥਾਣਾ ਕੋਟ ਈਸੇ ਖਾਂ ਦਾ ਕਾਰਜ ਕਾਲ ਸੰਭਾਲ ਕੇ ਇਲਾਕੇ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਥਾਣਾ ਇੰਚਾਰਜ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਕਿਹਾ ਕਿ ਥਾਣੇ ‘ਚ ਆਉਣ ਵਾਲੇ ਹਰੇਕ ਵਿਅਕਤੀ/ਔਰਤ ਨੂੰ ਇਨਸਾਫ਼ ਦਿੱਤਾ ਜਾਵੇਗਾ, ਇਲਾਕੇ ‘ਚ ਅਮਨ-ਕਾਨੂੰਨ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ, ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਸ਼ਾ ਕਰਨ ਅਤੇ ਵੇਚਣ ਵਾਲਿਆਂ ਨੂੰ ਕਿਸੇ ਕੀਮਤ ਤੇ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਇਲਾਕੇ ਵਿੱਚੋਂ ਨਸ਼ਾ ਖਤਮ ਕਰਨ ਲਈ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਯੋਗਦਾਨ ਪਾਉਣ, ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਇਲਾਕੇ ਵਿੱਚ ਗਸ਼ਤ ਤੇਜ਼ ਕੀਤੀ ਜਾਵੇਗੀ, ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਜਾਇਜ਼ ਕਾਰੋਬਾਰ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਵਧਣ-ਫੁੱਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਰਾਰਤੀ ਅਨਸਰਾਂ, ਨਸ਼ਿਆਂ ਦੇ ਸੌਦਾਗਰਾਂ ਅਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਬਾਰੇ ਸੂਚਨਾ ਦੇਣ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਕਿਉਂਕਿ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਹੈ ਅਤੇ ਉਨ੍ਹਾਂ ਕਿਹਾ ਕਿ ਅਸੀਂ ਆਜ਼ਾਦ ਭਾਰਤ ਦੇ ਵਾਸੀ ਹਾਂ ਜਿੱਥੇ ਕਾਨੂੰਨ ਦਾ ਸਭ ਲਈ ਸਤਿਕਾਰ ਹੈ।
ਉਨ੍ਹਾਂ ਲੋਕਾਂ ਨੂੰ ਕਿਹਾ ਕਿ ਕੋਈ ਵੀ ਵਿਅਕਤੀ ਬਿਨਾਂ ਝਿਜਕ ਆਪਣੀ ਸਮੱਸਿਆ ਲੈ ਕੇ ਉਨ੍ਹਾਂ ਕੋਲ ਆ ਸਕਦਾ ਹੈ ਅਤੇ ਪੁਲਿਸ ਪਹਿਲ ਦੇ ਆਧਾਰ ‘ਤੇ ਉਨ੍ਹਾਂ ਦੀ ਸਮੱਸਿਆ ਦੇ ਹੱਲ ਲਈ ਮੌਜੂਦ ਹੈ। ਇਸ ਮੌਕੇ ਮੁੱਖ ਮੁਨਸ਼ੀ ਗੁਰਪ੍ਰੀਤ ਸਿੰਘ ਹਾਜ਼ਰ ਸਨ
ਫੋਟੋ ਕੈਪਸ਼ਨ… ਥਾਣੇ ਵਿੱਚ ਆਪਣਾ ਕਾਰਜਕਾਲ ਸੰਭਾਲਣ ਮੌਕੇ ਗੱਲਬਾਤ ਕਰਦੇ ਹੋਏ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ।