Home » ਪੰਚਾਇਤੀ ਚੋਣਾਂ ਨੂੰ ਲੈ ਕੇ ਹਰਪ੍ਰੀਤ ਸਿੰਘ ਹੀਰੋ ਨੇ ਕੀਤੀ ਵਰਕਰ ਮੀਟਿੰਗ

ਪੰਚਾਇਤੀ ਚੋਣਾਂ ਨੂੰ ਲੈ ਕੇ ਹਰਪ੍ਰੀਤ ਸਿੰਘ ਹੀਰੋ ਨੇ ਕੀਤੀ ਵਰਕਰ ਮੀਟਿੰਗ

by Rakha Prabh
45 views

ਜ਼ੀਰਾ, 29 ਸਤੰਬਰ (   ਰਾਖਾ ਬਿਊਰੋ  )-

ਮਾਨਯੋਗ ਚੋਣ ਕਮਿਸ਼ਨਰ ਪੰਜਾਬ ਵਲੋਂ ਪੰਚਾਇਤੀ ਚੋਣਾਂ ਦੇ ਐਲਾਨ ਹੁੰਦੇ ਸਾਰ ਹੀ ਇਹਨਾਂ ਚੋਣਾਂ ਨੂੰ ਲੈ ਕੇ ਜ਼ੀਰਾ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਸੰਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰ ਨੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਮੌਜੂਦਗੀ ਵਿਚ ਉਹਨਾਂ ਦੇ ਜ਼ੀਰਾ ਸਥਿਤ ਨਿਵਾਸ ‘ਤੇ ਇਕ ਵਿਸ਼ਾਲ ਮੀਟਿੰਗ ਕੀਤੀ।ਜਿਸ ਵਿਚ ਹਲਕੇ ਦੇ ਪਿੰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਪਹੁੰਚੇ। ਇਸ ਮੌਕੇ ਰਪ੍ਰੀਤ ਸਿੰਘ ਹੀਰੋ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਰਾਜ ਸਮੇਂ ਪਿੰਡਾਂ ਅਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਅਤੇ ਗਰੀਬਾਂ ਦੇ ਹੱਕਾਂ ਲਈ ਲੜਾਈ ਲੜੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਪਿੰਡਾਂ ਵਿਚ ਰੁਕੇ ਹੋਏ ਵਿਕਾਸ ਦੇ ਕੰਮਾਂ ਮੁੜ ਤੋਂ ਸ਼ੁਰੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕੀਤੇ ਜਾਣ। ਉਹਨਾਂ ਕਿਹਾ ਕਿ ਪੰਚਾਇਤੀ ਚੋਣਾਂ ਵਿਚ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਵਾਉਣ ਲਈ ਵਰਕਰਾਂ ਨੂੰ ਠੋਸ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਪਿੰਡਾਂ ਦੇ ਸਰਪੰਚ ਅਤੇ ਪੰਚ ਵੱਡੇ ਪੱਧਰ ‘ਤੇ ਅਕਾਲੀ ਦਲ ਦੇ ਨੁਮਾਇੰਦਿਆਂ ਦੇ ਰੂਪ ਵਿਚ ਚੁਣੇ ਜਾ ਸਕਣ। ਹੀਰ ਨੇ ਜ਼ੋਰ ਦੇ ਨਾਲ ਕਿਹਾ ਕਿ ਇਹ ਚੋਣਾਂ ਪਾਰਟੀ ਦੀ ਸਿਆਸੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹਨ, ਕਿਉਂਕਿ ਪਿੰਡਾਂ ਦੀ ਅਗਵਾਈ ਕਰਨ ਵਾਲੇ ਸਰਪੰਚ ਅਤੇ ਪੰਚ ਹੀ ਭਵਿੱਖ ਦੀ ਮਜ਼ਬੂਤ ਰਾਜਨੀਤੀ ਦੀ ਨੀਂਹ ਰੱਖਦੇ ਹਨ। ਇਸ ਦੌਰਾਨ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਵਰਕਰਾਂ ਨੂੰ ਚੋਣਾਂ ਵਿਚ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਕਿਸਾਨਾਂ ਅਤੇ ਪਿੰਡਾਂ ਦੇ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਹ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਰਹੀ ਹੈ। ਇਸ ਮੌਕੇ ਨੰਬਰਦਾਰ ਜਸਵੰਤ ਸਿੰਘ ਸਭਾ ਰਸੂਲਪੁਰ ਸਰਕਲ ਪ੍ਰਧਾਨ, ਸਾਰਜ ਸਿੰਘ ਸਭਰਾ ਸਰਕਲ ਪ੍ਰਧਾਨ ਫਤਿਹਗੜ੍ਹ ਸਭਰਾ, ਗੁਰਬਖ਼ਸ਼ ਸਿੰਘ ਢਿੱਲੋਂ ਰਟੋਲ ਰਹੀ, ਸੁਖਵਿੰਦਰ ਸਿੰਘ ਸੁੱਖ ਜੋੜਾ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ, ਸੁਖਮੰਦਰ ਸਿੰਘ ਸੈਕਟਰੀ, ਨਛੱਤਰ ਸਿੰਘ ਸੰਧੂ ਮੱਲਾਂਵਾਲਾ, ਸੁਖਦੇਵ ਸਿੰਘ ਗਿੱਲ ਹਾਮਦਵਾਲਾ, ਜਸਵਿੰਦਰ ਸਿੰਘ ਭੁੱਲਰ ਮੱਲਾਂਵਾਲਾ, ਬਲਕਾਰ ਸਿੰਘ ਕੰਮੇ ਵਾਲੀ,ਸਰਬਜੀਤ ਸਿੰਘ ਬੂਹ ਸਾਬਕਾ ਸਰਪੰਚ, ਨਿਰਵੈਰ ਸਿੰਘ ਉੱਪਲ, ਗੁਰਬਖ਼ਸ਼ ਸਿੰਘ ਸੇਖੋਂ ਜ਼ਿਲ੍ਹਾ ਪ੍ਰਧਾਨ ਫੈਡਰੇਸ਼ਨ ਗਰੇਵਾਲ,ਗੁਰਮੁਖ ਸਿੰਘ ਸੰਧੂ ਮੱਲੂਬਾਂਡੀਆਂ, ਮਹਿੰਦਰ ਸਿੰਘ ਲਹਿਰਾ ਬੇਟ ਸਾਬਕਾ ਚੇਅਰਮੈਨ ਜਸਪਾਲ ਸਿੰਘ ਤਲਵੰਡੀ ਨਿਪਾਲਾਂ, ਪ੍ਰੀਤਰਾਜ ਸਿੰਘ ਹੀਰ,ਸਤਿਨਾਮ ਸਿੰਘ ਗੋਲਡੀ ਵਿਰਕਾਂ ਵਾਲੀ, ਬਹਾਦਰ ਸਿੰਘ ਹਰਦਾਸਾ, ਸੰਤੋਖ ਸਿੰਘ ਧੰਜੂ, ਗੁਰਜਾਪ ਸਿੰਘ ਝੰਡਾਬੰਗਾ ਪੁਰਾਣਾ, ਲਖਬੀਰ ਸਿੰਘ ਕਿੱਲੀ ਗੁੰਦ, ਜਤਿੰਦਰ ਸਿੰਘ ਸਿੱਧੂ ਨੂਰਪੁਰ,ਅਜੇ ਮੱਲਾਂਵਾਲਾ ਆਦਿ ਹਾਜ਼ਰ।

Related Articles

Leave a Comment