ਫਿਰੋਜ਼ਪੁਰ , 30 ਸਤੰਬਰ (ਲਵਪ੍ਰੀਤ ਸਿੰਘ ਸਿੱਧੂ )
ਪੁਰਾਣੀ ਪੈਂਨਸ਼ਨ ਬਹਾਲੀ ਐਕਸ਼ਨ ਕਮੇਟੀ ਪੰਜਾਬ ਵੱਲੋਂ ਐਲਾਨੇ ਐਕਸ਼ਨਾਂ ਦੇ ਸੱਦੇ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਜਥੇਬੰਦਕ ਸਕੱਤਰ ਬਲਵਿੰਦਰ ਸਿੰਘ ਭੁੱਟੋ, ਜਗਸੀਰ ਸਿੰਘ ਗਿੱਲ, ਹਰਪਾਲ ਸਿੰਘ, ਸੰਦੀਪ ਵਿਨਾਇਕ, ਰਾਕੇਸ਼ ਕੁਮਾਰ ਮਾਹਿਰ, ਦੀਪਕ ਕੁਮਾਰ ਸ਼ਰਮਾ, ਬਲਕਾਰ ਸਿੰਘ ਸਟੇਟ ਅਵਾਰਡੀ ਆਦਿ ਹਾਜ਼ਰ ਸਨ।
ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਜੋ ਕਿ 24 ਮੁਲਾਜਮ ਜੱਥੇਬੰਦੀਆਂ ਦਾ ਸਾਂਝਾ ਪਲੇਟਫਾਰਮ ਹੈ ਅਤੇ ਇਹ ਪਿਛਲੇ 11-12 ਸਾਲਾਂ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਸੰਘਰਸ਼ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਕੀਤਾ ਗਿਆ ਸੀ ਜੋ ਕਿ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ।ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਸਰਕਾਰ ਨੂੰ ਬਹੁਤ ਵਾਰ ਮੰਗ ਪੱਤਰ ਵੀ ਦਿੱਤੇ ਅਤੇ ਮੀਟਿੰਗਾਂ ਵੀ ਕੀਤੀਆਂ ਹਨ । 6 ਅਪਰੈਲ 2023 ਨੂੰ ਵਿੱਤ ਮੰਤਰੀ ਜੀ ਨੇ ਮੀਟਿੰਗ ਵਿੱਚ ਭਰੋਸਾ ਦਿੱਤਾ ਸੀ ਕਿ ਆਉਣ ਵਾਲ਼ੇ ਦੋ ਮਹੀਨੇ ਵਿੱਚ ਮੁਲਾਜਮਾਂ ਉੱਪਰ ਪੁਰਾਣੀ ਪੈਨਸ਼ਨ ਬਹਾਲ ਹੋ ਜਾਵੇਗੀ। ਪਰ ਹੁਣ ਲਗਭੱਗ 17 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਾਡੇ ਪੱਲੇ ਨਿਰਾਸ਼ਾ ਹੀ ਪਈ ਹੈ। ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਵਿੱਚ ਕੀਤੀ ਜਾ ਰਹੀ ਬੇਲੋੜੀ ਦੇਰੀ ਕਾਰਨ, ਦੋ ਲੱਖ ਐੱਨ.ਪੀ.ਐੱਸ. ਮੁਲਾਜਮਾਂ ਵਿੱਚ ਆਪਣੇ ਬੁਢਾਪੇ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਪ੍ਰਤੀ ਰੋਸ ਅਤੇ ਬੇਚੈਨੀ ਲਗਾਤਾਰ ਵਧ ਰਹੀ ਹੈ । ਇਸ ਕਰਕੇ ਪੰਜਾਬ ਸਰਕਾਰ ਤੁਰੰਤ ਪ੍ਰਭਾਵ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਲਾਗੂ ਕਰਦੇ ਹੋਏ, 2004 ਤੋਂ ਪਹਿਲਾਂ ਮਿਲਦੀ ਪੈਨਸ਼ਨ ਤੁਰੰਤ ਬਹਾਲ ਕਰੇ ਅਤੇ ਕਰਮਚਾਰੀਆਂ ਦੀ ਐੱਨ.ਪੀ.ਐੱਸ. ਕਟੌਤੀ ਤੁਰੰਤ ਬੰਦ ਕਰਕੇ .ਜੀ.ਪੀ .ਐੱਫ ਕਟੌਤੀ ਸ਼ੁਰੂ ਕੀਤੀ ਜਾਵੇ ਜੀ