Home » ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕ ਲਖੀਮਪੁਰ ਖੀਰੀ ਕਤਲੇਆਮ ਦੇ ਦੋਸ਼ੀਆ ਨੂੰ ਗ੍ਰਿਫਤਾਰੀ ਕਰਨ ਦੀ ਕੀਤੀ ਮੰਗ।

ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕ ਲਖੀਮਪੁਰ ਖੀਰੀ ਕਤਲੇਆਮ ਦੇ ਦੋਸ਼ੀਆ ਨੂੰ ਗ੍ਰਿਫਤਾਰੀ ਕਰਨ ਦੀ ਕੀਤੀ ਮੰਗ।

by Rakha Prabh
31 views

ਮੱਖੂ/ ਫਿਰੋਜ਼ਪੁਰ 3 ਅਕਤੂਬਰ ( ਗੁਰਪ੍ਰੀਤ ਸਿੰਘ ਸਿੱਧੂ)

ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਸੂਬਾਈ ਆਗੂ ਸੁਖਦੇਵ ਸਿੰਘ ਮੰਡ ਜਿਲਾ ਪ੍ਰਧਾਨ ਫਿਰੋਜਪੁਰ ਦੀ ਪ੍ਰਧਾਨਗੀ ਹੇਠ ਮੱਖੂ ਵਿਖੇ ਕੇਦਰ ਦੀ ਮੋਦੀ ਸਰਕਾਰ ਦਾ ਪੁਤਲਾ ਫ਼ੂਕ ਕੇ ਸਰਕਾਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨੀ ਸੰਘਰਸ਼ ਦੌਰਾਨ ਪਿੰਡ ਲਖੀਮਪੁਰ ਖੀਰੀ ਵਿਖੇ ਵਾਪਰੇ ਕਿਸਾਨ ਕਤਲ ਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਗਿਰਫਤਾਰ ਨਹੀਂ ਕੀਤਾ ਗਿਆ ਨੂੰ ਜਲਦੀ ਗ੍ਰਿਫਤਾਰ ਕਰਕੇ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਸ਼ਹੀਦ ਹੋਏ ਕਿਸਾਨ ਭਰਾਵਾਂ ਦੀ ਆਤਮਾ ਨੂੰ ਸ਼ਾਂਤੀ ਮਿਲ ਸਕੇ । ਉਨ੍ਹਾਂ ਕਿਹਾ ਕਿ ਬਾਸਮਤੀ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੋ ਗਈ ਹੈ ਅਤੇ ਕਿਸਾਨ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਲੇਕੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਾਸਮਤੀ ਝੋਨੇ ਦੀ ਫ਼ਸਲ ਦਾ ਪੂਰਾ ਭਾਂਅ ਦੇ ਕੇ ਕਰਜ਼ੇ ਅਤੇ ਹੜਾਂ ਦੀ ਮਾਰ ਹੇਠ ਆਏ ਕਿਸਾਨ ਨੂੰ ਰਾਹਤ ਦੇਵੇ । ਇਸ ਮੌਕੇ ਰੋਸ ਰੈਲੀ ਵਿੱਚ ਸੂਬਾ ਆਗੂ ਸੁਖਦੇਵ ਸਿੰਘ ਮੰਡ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਕਰਨੈਲ ਸਿੰਘ ਭੋਲਾ ਜ਼ਿਲ੍ਹਾ ਜਨਰਲ ਸਕੱਤਰ , ਨਿਰਮਲ ਸਿੰਘ, ਕਿਪਲ ਸਿੰਘ ਨੂਰਪੁਰ, ਜਗਸੀਰ ਸਿੰਘ ਬਹਾਵਲਪੁਰ , ਪੂਰਨ ਸਿੰਘ ਬਸਤੀ ਗਾਮੇ ਵਾਲੀ, ਸਵਾਰਨ ਸਿੰਘ, ਲਖਵਿੰਦਰ ਸਿੰਘ, ਗੁਲਾਬ ਸਿੰਘ ਜੋਗੇਵਾਲਾ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Related Articles

Leave a Comment