ਜ਼ੀਰਾ/ ਫਿਰੋਜ਼ਪੁਰ ( ਲਵਪ੍ਰੀਤ ਸਿੰਘ ਸਿੱਧੂ)
ਸੰਗਰੂਰ ਵਿਖੇ ਕੰਪਿਊਟਰ ਅਧਿਆਪਕਾਂ ਦੀ ਚੱਲ ਰਹੀ ਭੁੱਖ ਹੜਤਾਲ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406-22- ਬੀ ਚੰਡੀਗੜ੍ਹ ਵੱਲੋਂ ਸ਼ਮੂਲੀਅਤ ਕਰਕੇ ਆਪਣੇ ਸਮਰਥਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫਿਰੋਜਪੁਰ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਫਿਰੋਜ਼ਪੁਰ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜੀ ਟੀ ਯੂ ਪੰਜਾਬ ਦੇ ਜਥੇਬੰਦਕ ਸਕੱਤਰ ਬਲਵਿੰਦਰ ਸਿੰਘ ਭੁੱਟੋ ਦੀ ਅਗਵਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ ਜੀਟੀਯੂ ਤੇ ਪ.ਸ.ਸ.ਫ ਦੇ ਸੀਨੀਅਰ ਆਗੂਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਭੁੱਖ ਹੜਤਾਲ ਤੇ ਬੈਠੇ ਕੰਪਿਊਟਰ ਟੀਚਰਾਂ ਨੂੰ ਵਿਸ਼ਵਾਸ ਦਵਾਉਦਿਆ ਸੂਬਾਈ ਆਗੂ ਬਲਵਿੰਦਰ ਸਿੰਘ ਭੁੱਟੋ ਨੇ ਕਿਹਾ ਸਿੱਖਿਆ ਵਿਭਾਗ ਵਿੱਚ ਮਰਜ ਹੋਣ ਤੱਕ ਮੈਦਾਨ ਵਿੱਚ ਡਟੇ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ( ਰਾਣਾ) ਉਨ੍ਹਾਂ ਦੇ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਨਾਲ ਖੜ੍ਹੀ ਹੈ ਅਤੇ ਜਿੱਤ ਤੱਕ ਹਰ ਤਰ੍ਹਾਂ ਨਾਲ ਸਹਿਯੋਗ ਕੀਤਾ ਜਾਵੇਗਾ।ਪ ਸ ਸ ਫ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਬੱਧਣ ਨੇ ਕਿਹਾ ਕਿ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406-22-ਬੀ ਚੰਡੀਗੜ੍ਹ ਉਨ੍ਹਾਂ ਨੂੰ ਵਿਸ਼ਵਾਸ ਦਵਾਉਦੀ ਹੈ ਕਿ ਉਨ੍ਹਾਂ ਦੇ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਤਿਆਰ ਹੈ ਅਤੇ ਉਹ ਆਪਣੇ ਦ੍ਰਿੜ ਇਰਾਦੇ ਬਣਾ ਕੇ ਰੱਖਣ। ਇਸ ਮੌਕੇ ਉਨ੍ਹਾਂ ਦੇ ਹਰਪਾਲ ਸਿੰਘ ਸੰਧੂ ਆਗੂ ਜੀਟੀਯੂ, ਕੁਲਵਿੰਦਰ ਸਿੰਘ ਬੱਧਣ ਬਲਾਕ ਪ੍ਰਧਾਨ ਪ.ਸ.ਸ.ਫ ਫਿਰੋਜ਼ਪੁਰ, ਸੁਖਦੇਵ ਸਿੰਘ ਸਨੇਰ , ਬੱਗਾ ਸਿੰਘ ਸੰਗਰੂਰ, ਫ਼ਕੀਰ ਸਿੰਘ ਆਦਿ ਹਾਜ਼ਰ ਸਨ। ਕੰਪਿਊਟਰ ਅਧਿਆਪਕ ਸਾਥੀਆਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਹੋਣ ਤੱਕ ਮੈਦਾਨ ਵਿੱਚ ਡਟੇ ਰਹਿਣ ਲਈ ਕਿਹਾ ਅਤੇ ਦੱਸਿਆ ਕੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਤੁਹਾਡੇ ਸੰਘਰਸ਼ ਦੇ ਨਾਲ ਹੈ ਅਤੇ ਜਿੱਤ ਤੱਕ ਸਾਥੀਆਂ ਦਾ ਪੂਰਾ ਸਾਥ ਦੇਵੇਗੀ।