Home » ਆਯੁਸ਼ਮਾਨ ਸਕੀਮ ਦਾ ਪੰਜਾਬ ਵਿੱਚ ਬੰਦ ਹੋਣਾ ਆਪ ਸਰਕਾਰ ਦੀ ਵੱਡੀ ਨਾਕਾਮਯਾਬੀ: ਅਨਿਲ ਸਰੀਨ

ਆਯੁਸ਼ਮਾਨ ਸਕੀਮ ਦਾ ਪੰਜਾਬ ਵਿੱਚ ਬੰਦ ਹੋਣਾ ਆਪ ਸਰਕਾਰ ਦੀ ਵੱਡੀ ਨਾਕਾਮਯਾਬੀ: ਅਨਿਲ ਸਰੀਨ

ਆਯੁਸ਼ਮਾਨ ਸਕੀਮ ਦੇ ਬਾਵਜੂਦ ਪੰਜਾਬ ਵਿੱਚ ਇਲਾਜ਼ ਨੂੰ ਤਰਸ ਰਹੇ ਹਨ ਮਰੀਜ਼, ਸਿਹਤ ਮੰਤਰੀ ਦੇਣ ਅਸਤੀਫ਼ਾ: ਅਨਿਲ ਸਰੀਨ

by Rakha Prabh
20 views

ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਲੱਖਾਂ ਮਰੀਜ਼ ਇਲਾਜ ਤੋਂ ਵਾਂਝੇ: ਅਨਿਲ ਸਰੀਨ 

ਲੁਧਿਆਣਾ ,( ਰਾਖਾ ਬਿਊਰੋ )

You Might Be Interested In

ਗਰੀਬ ਅਤੇ ਆਮ ਲੋਕਾਂ ਨੂੰ ਸਿਹਤ ਸਹੂਲਤ ਲਈ ਭਾਰਤ ਸਰਕਾਰ ਦੀ ਆਯੁਸ਼ਮਾਨ ਸਕੀਮ ਦਾ ਪੰਜਾਬ ਵਿੱਚ ਬੰਦ ਹੋ ਜਾਣਾ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ, ਜਿਸ ਦੇ ਚਲਦਿਆਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਨੈਤਿਕਤਾ ਦੇ ਆਧਾਰ ਤੇ ਆਪਣਾ ਅਸਤੀਫਾ ਦੇ ਕੇ ਹਸਪਤਾਲਾਂ ਵਿੱਚ ਇਲਾਜ ਤੋਂ ਵਾਂਝੇ ਰਹਿ ਚੁੱਕੇ ਮਰੀਜ਼ਾਂ ਅਤੇ ਉਹਨਾਂ ਦੇ ਤੀਮਾਰਦਾਰਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਹ ਗੱਲ ਅੱਜ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਹੀ।

ਅਨਿਲ ਸਰੀਨ ਨੇ ਦਾਅਵਾ ਕੀਤਾ ਕਿ ਪੂਰੇ ਭਾਰਤ ਵਿੱਚ ਆਯੁਸ਼ਮਾਨ ਸਕੀਮ ਤਹਿਤ ਕਰੋੜਾਂ ਹੀ ਲੋਕਾਂ ਨੂੰ ਫਾਇਦਾ ਮਿਲ ਰਿਹਾ ਹੈ ਜਿਸਦੇ ਚਲਦਿਆਂ ਭਾਰਤ ਵਿੱਚ ਵੱਸਦੇ ਹਰ ਗਰੀਬ ਅਤੇ ਆਮ ਵਿਅਕਤੀ ਜੋ ਕਿ ਆਪਣੀ ਗੰਭੀਰ ਬਿਮਾਰੀਆਂ ਦਾ ਮਹਿੰਗਾ ਇਲਾਜ ਮੁਫਤ ਵਿੱਚ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਸਰਕਾਰ ਆਯੂਸ਼ਮਾਨ ਸਕੀਮ ਬੰਦ ਹੋਣ ਦੇ ਬਾਵਜੂਦ ਹਸਪਤਾਲਾਂ ਵਿੱਚ ਇਲਾਜ ਨੂੰ ਤਰਸ ਰਹੇ ਲੋਕਾਂ ਨੂੰ ਛੱਡ ਕੇ ਸਿਰਫ ਅਤੇ ਸਿਰਫ ਰਾਜਨੀਤੀ ਸ਼ੋਸ਼ੇਬਾਜ਼ੀ ਦੇ ਤਹਿਤ ਕੇਂਦਰ ਦੀ ਮੋਦੀ ਸਰਕਾਰ ਨੂੰ ਇਸ ਦਾ ਜਿੰਮੇਵਾਰ ਦੱਸਦੀ ਹੈ ਜਦੋਂ ਕਿ ਬੀਤੇ ਰੋਜ਼ ਹੀ ਕੇਂਦਰ ਸਰਕਾਰ ਵੱਲੋਂ ਬਕਾਇਦਾ ਮਾਨਯੋਗ ਅਦਾਲਤ ਵਿੱਚ ਐਫੀਡੈਵਿਡ ਦੇ ਕੇ ਦੱਸਿਆ ਹੈ ਕਿ ਆਯੁਸ਼ਮਾਨ ਸਕੀਮ ਦੇ ਤਹਿਤ 2023-24 ਤੱਕ ਦੀ ਬਣਦੀ ਰਾਸ਼ੀ ਦਾ ਭੁਗਤਾਨ ਪੰਜਾਬ ਸਰਕਾਰ ਨੂੰ ਕੀਤਾ ਜਾ ਚੁੱਕਿਆ ਹੈ,ਪਰ ਪੰਜਾਬ ਸਰਕਾਰ ਨੇ ਹਸਪਤਾਲਾਂ ਨੂੰ ਅਦਾਇਗੀ ਨਹੀਂ ਕੀਤੀ ਜਿਸ ਕਰਕੇ ਹਸਪਤਾਲਾਂ ਨੇ ਇਲਾਜ ਕਰਨਾ ਬੰਦ ਕਰ ਦਿੱਤਾ ਹੈ ਜੋ ਬਹੁਤ ਹੀ ਮੰਦਭਾਗਾ ਹੈ ।ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਸਕੀਮ ਦੇ ਫੰਡਾ ਬਾਰੇ ਕੀਤੀ ਜਾ ਰਹੀ ਬਿਆਨਬਾਜੀ ਝੂਠੀ ਸਾਬਿਤ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸਮੇਤ ਇਹਨਾਂ ਦੇ ਮੰਤਰੀ ਵੀ ਆਯੂਸ਼ਮਾਨ ਸਕੀਮ ਨੂੰ ਲੈ ਕੇ ਝੂਠੀ ਬਿਆਨਬਾਜੀ ਕਰ ਰਹੇ ਹਨ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੀਤੀ ਕਾਂਗਰਸ ਸਰਕਾਰ ਵਾਂਗ ਕੇਂਦਰ ਦੀ ਸਕੀਮਾਂ ਦੇ ਫੰਡਾ ਦੀ ਦੁਰਵਰਤੋ ਕਰ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਪੰਜਾਬ ਦੇ ਪੈਸੇ ਨਾਲ ਗਾਂਧੀ ਪਰਿਵਾਰ ਦੀ ਸੇਵਾ ਕਰਦੇ ਰਹੇ ਹਨ, ਉਂਝ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਵੀ ਦਿੱਲੀ ਬੈਠੇ ਆਪਣੇ ਆਲਾ ਕਮਾਨ ਅਰਵਿੰਦ ਕੇਜਰੀਵਾਲ ਲਈ ਜਹਾਜਾਂ ਦੀ ਟਿਕਟਾਂ ਅਤੇ ਹੋਰ ਐਸ਼ੋ ਪ੍ਰਸਤੀ ਲਈ ਪੈਸਾ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚੋਂ ਕੱਢ ਰਹੀ ਹਨ।

Related Articles

Leave a Comment