ਜ਼ੀਰਾ / ਫਿਰੋਜ਼ਪੁਰ ( ਗੁਰਪ੍ਰੀਤ ਸਿੰਘ ਸਿੱਧੂ)
ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਸੂਬਾਈ ਆਗੂ ਸੁਖਦੇਵ ਸਿੰਘ ਮੰਡ ਦੀ ਪ੍ਰੇਰਨਾ ਸਦਕਾ ਅਤੇ ਸੰਘਰਸ਼ ਕਮੇਟੀ ਦੇ ਲੋਕ ਪੱਖੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਅਤੇ ਦਰਜਨਾਂ ਮੈਂਬਰਾਂ ਨੇ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੀ ਅਹਿਮ ਮੀਟਿੰਗ ਸੂਬਾਈ ਆਗੂ ਸੁਖਦੇਵ ਸਿੰਘ ਮੰਡ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਪਿੰਡ ਅਲੀਵਾਲ ਵਿਖੇ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਸੂਬਾਈ ਆਗੂ ਸੁਖਦੇਵ ਸਿੰਘ ਮੰਡ, ਕਰਨੈਲ ਸਿੰਘ ਭੋਲਾ ਜੋਨਲ ਪ੍ਰਧਾਨ ਅਤੇ ਕਿਸਾਨ ਆਗੂ ਗੁਰਦਿੱਤ ਸਿੰਘ ਮਾਣੋਚਾਲ ਨੇ ਸ਼ਾਮਲ ਆਗੂਆਂ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਸੰਘਰਸ਼ ਕਮੇਟੀ ਦੇ ਪਰਿਵਾਰ ਵਿੱਚ ਉਨ੍ਹਾਂ ਦੇ ਆਉਣ ਨਾਲ ਬਹੁਤ ਵੱਡਾ ਵਾਧਾ ਹੋਇਆ ਹੈ ਉਨ੍ਹਾਂ ਕਿਹਾ ਕਿ ਜੱਥੇਬੰਦੀ ਕਿਸਾਨਾਂ ਅਤੇ ਮਜ਼ਦੂਰ ਜਮਾਤ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਕੰਮਾਂ ਨੂੰ ਵੇਖਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੀਨੀਅਰ ਆਗੂ ਵਰਿੰਦਰ ਸਿੰਘ ਆਲੀਵਾਲ ਅਤੇ ਬਲਾਕ ਤਲਵੰਡੀ ਭਾਈ ਦੇ ਆਗੂ ਸੁਖਵਿੰਦਰ ਸਿੰਘ ਆਪਣੇ ਸਾਥੀਆਂ ਅਰਸ਼ਦੀਪ ਸਿੰਘ, ਤਵਿੰਦਰ ਸਿੰਘ ,ਸੁਖਪ੍ਰੀਤ ਸਿੰਘ, ਵਿਕਰਮਜੀਤ ਸਿੰਘ ਆਦਿ ਨੂੰ ਲੈਕੇ ਪਰਿਵਾਰਾਂ ਸਮੇਤ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਸ਼ਾਮਲ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾ ਦਾ ਸੁਆਗਤ ਹੈ ਅਤੇ ਜੱਥੇਬੰਦੀ ਵਿਚ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵੱਲੋਂ ਪਿੰਡ ਆਲੀਵਾਲਾ ਅਤੇ ਪਿੰਡ ਕਾਲੂ ਵਾਲਾ ਦੀ ਸਾਂਝੀ ਇਕਾਈ ਦਾ ਗਠਨ ਕਰਦਿਆਂ ਸਰਬ ਸੰਮਤੀ ਨਾਲ ਜਸਵਿੰਦਰ ਸਿੰਘ ਨੂੰ ਇਕਾਈ ਪ੍ਰਧਾਨ, ਕਰਮਜੀਤ ਸਿੰਘ ਇਕਾਈ ਜਨਰਲ ਸਕੱਤਰ, ਜਗਬੀਰ ਸਿੰਘ ਖਜਾਨਚੀ ਆਦਿ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ। ਆਗੂਆਂ ਨੇ ਕਿਹਾ ਕਿਹਾ ਕਿ ਜ਼ਿਲ੍ਹਾ ਕਮੇਟੀ ਵਿੱਚ ਅਰਪਿੰਦਰ ਸਿੰਘ, ਗੁਰਮੀਤ ਸਿੰਘ, ਧਰਮਵੀਰ ਸਿੰਘ, ਲਵਪ੍ਰੀਤ ਸਿੰਘ, ਸੁਖਜੀਤ ਸਿੰਘ, ਦਿਲਬਾਗ ਸਿੰਘ,ਸਾਰਜ ਸਿੰਘ, ਨੰਬਰਦਾਰ ਸੁਖਮੰਦਰ ਸਿੰਘ ਆਦਿ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਮੀਟਿੰਗ ਵਿੱਚ ਕਿਸਾਨ ਆਗੂ ਲਵਪ੍ਰੀਤ ਸਿੰਘ , ਗੁਲਾਬ ਸਿੰਘ, ਮਨਜੀਤ ਸਿੰਘ, ਸਵਰਨ ਸਿੰਘ ਆਦਿ ਤੋਂ ਇਲਾਵਾਂ ਇਲਾਕੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।