ਅੰਮ੍ਰਿਤਸਰ ਸਾਹਿਬ 18 ਅਕਤੂਬਰ ( ਰਾਖਾ ਪ੍ਰਭ ਬਿਉਰੋ ) ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਆਕਾਲ ਤਖਤ ਸਾਹਿਬ ਹਰਿਮੰਦਰ ਅੰਮਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਇਕ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਰ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ।ਇਸ ਮੌਕੇ ਨਗਰ ਕੀਰਤਨ ਦੇ ਨਾਲ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਵਾਹਿਗੁਰੂ ਜੀ ਦੇ ਜਾਪ ਨਾਵ ਹਾਜ਼ਰੀਆਂ ਭਰੀਆਂ ਅਤੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਏ। ਇਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਿਥੇ ਭਰਵੀਂ ਸ਼ਮੂਲੀਅਤ ਕੀਤੀ ਗਈ ਉਥੇ ਜੰਗੀ ਬਾਣੇ ਵਿਚ ਸੁਸ਼ੋਭਿਤ ਨਿਹੰਗ ਸਿੰਘਾਂ ਨੇ ਗੱਤਕੇ ਦੇ ਜੌਹਰ ਵਿਖਾਏ ਅਤੇ ਹਾਥੀ ਘੋੜਿਆਂ ਤੇ ਸਵਾਰ ਨਿਹੰਗ ਸਿੰਘ ਬਹੁਤ ਸੁੰਦਰ ਦ੍ਰਿਸ਼ ਵਿੱਚ ਨਜ਼ਰ ਆ ਰਹੇ ਸਨ।ਇਹ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਲਾਵਾ ਪਵਿੱਤਰ ਸਰੋਵਰ ਦੀ ਪ੍ਰਕਰਮਾ ਕਰਦਿਆਂ ਹੋਇਆਂ ਆਪਣੇ ਨਿਜੀ ਸਥਾਨਾ ਤੇ ਸਮਾਪਤ ਹੋਇਆ।