Home » ਕਾਂਗਰਸ ਵੱਲੋਂ ਜ਼ਿਮਨੀ ਚੋਣਾਂ ਲਈ ਚਾਰੇ ਉਮੀਦਵਾਰਾਂ ਦਾ ਐਲਾਨ

ਕਾਂਗਰਸ ਵੱਲੋਂ ਜ਼ਿਮਨੀ ਚੋਣਾਂ ਲਈ ਚਾਰੇ ਉਮੀਦਵਾਰਾਂ ਦਾ ਐਲਾਨ

2 ਸੀਟਾਂ ‘ਤੇ ਸੰਸਦ ਮੈਂਬਰਾਂ ਦੀਆਂ ਪਤਨੀਆਂ ਨੂੰ ਉਤਾਰਿਆ ਚੋਣ ਮੈਦਾਨ ’ਚ

by Rakha Prabh
58 views

ਚੰਡੀਗੜ੍ਹ, 23 ਅਕਤੂਬਰ( ਪ. ਪ ) ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ ‘ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ ‘ਤੇ ਨਵੇਂ ਚਿਹਰੇ ਮੈਦਾਨ ‘ਚ ਹਨ। ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਚੱਬੇਵਾਲ ਤੋਂ ਰਣਜੀਤ ਕੁਮਾਰ, ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਰੰਧਾਵਾ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

 

ਦੱਸਣਯੋਗ ਹੈ ਕਿ ਗਿੱਦੜਬਾਹਾ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾਵੜਿੰਗ ਵਿਧਾਇਕ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੀ ਸੀਟ ਛੱਡ ਦਿੱਤੀ ਸੀ। ਹੁਣ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਇਲਾਵਾ ਸੁਖਜਿੰਦਰ ਰੰਧਾਵਾ ਖੁਦ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਸਨ। ਉਨ੍ਹਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਆਪਣਾ ਅਹੁਦਾ ਛੱਡ ਦਿੱਤਾ ਸੀ। ਹੁਣ ਕਾਂਗਰਸ ਨੇ ਉਥੋਂ ਉਨ੍ਹਾਂ ਦੀ ਪਤਨੀ ਜਤਿੰਦਰ ਕੌਰ ਨੂੰ ਟਿਕਟ ਦਿੱਤੀ ਹੈ। ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਢਿੱਲੋਂ ਲੰਬੇ ਸਮੇਂ ਤੋਂ ਇਲਾਕੇ ਵਿੱਚ ਕਾਂਗਰਸ ਲਈ ਕੰਮ ਕਰ ਰਹੇ ਹਨ। ਇਸ ਸਮੇਂ ਉਹ ਬਰਨਾਲਾ ਕਾਂਗਰਸ ਦੇ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਚੱਬੇਵਾਲ ਤੋਂ ਕਾਂਗਰਸ ਨੇ ਰਣਜੀਤ ਕੁਮਾਰ ਨੂੰ ਟਿਕਟ ਦਿੱਤੀ ਹੈ। ਪੇਸ਼ੇ ਤੋਂ ਵਕੀਲ ਰਣਜੀਤ ਕੁਮਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਨ।

Related Articles

Leave a Comment