Home » ED ਸੰਮਨ ਖਿਲਾਫ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਅੱਜ

ED ਸੰਮਨ ਖਿਲਾਫ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਅੱਜ

by Rakha Prabh
34 views

ਚੰਡੀਗੜ੍ਹ, 23ਅਕਤੂਬਰ ( ਰਾਖਾ ਪ੍ਰਭ ਬਿਉਰੋ ) ਸ਼ਰਾਬ ਨੀਤੀ ਮਾਮਲੇ ‘ਚ ਜਾਂਚ ਏਜੰਸੀ ਈਡੀ ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦੇਣ ਵਾਲੀ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। 9 ਸਤੰਬਰ ਨੂੰ ਪਿਛਲੀ ਸੁਣਵਾਈ ਦੌਰਾਨ ਈਡੀ ਨੇ ਕਿਹਾ ਸੀ ਕਿ ਪਟੀਸ਼ਨ ‘ਤੇ ਸੁਣਵਾਈ ਦਾ ਕੋਈ ਮਤਲਬ ਨਹੀਂ ਹੈ, ਕਿਉਂਕਿ 21 ਮਾਰਚ ਨੂੰ ਇਸ ਮਾਮਲੇ ‘ਚ Kejriwal ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਸੀ ਅਤੇ ਹਾਈਕੋਰਟ ਨੇ ਗ੍ਰਿਫਤਾਰੀ ‘ਤੇ ਰੋਕ ਲਗਾਉਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਦਰਅਸਲ 21 ਮਾਰਚ ਨੂੰ ਆਪਣੀ ਗ੍ਰਿਫਤਾਰੀ ਤੋਂ ਪਹਿਲਾਂ ਹੀ Kejriwal ਨੇ ਈਡੀ ਦੇ 9ਵੇਂ ਸੰਮਨ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਕੇਂਦਰ ਸਰਕਾਰ ‘ਤੇ ਏਜੰਸੀ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਅਤੇ ਇਹ ਵੀ ਦਾਅਵਾ ਕੀਤਾ ਕਿ ਈਡੀ ਉਹਨਾਂ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ, ਉਹ ਈਡੀ ਦੇ ਕਿਸੇ ਵੀ ਸੰਮਨ ‘ਤੇ ਪੇਸ਼ ਨਹੀਂ ਹੋਏ ਸਨ।

Kejriwal ਫਿਲਹਾਲ ਜ਼ਮਾਨਤ ‘ਤੇ ਬਾਹਰ ਹਨ। ਦੋ ਜਾਂਚ ਏਜੰਸੀਆਂ (ਈਡੀ ਅਤੇ ਸੀਬੀਆਈ) ਨੇ Kejriwal ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੁਪਰੀਮ ਕੋਰਟ ਨੇ 13 ਸਤੰਬਰ ਨੂੰ ਸੀਬੀਆਈ ਕੇਸ ਵਿੱਚ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਦੇ ਨਾਲ ਹੀ ਈਡੀ ਮਾਮਲੇ ‘ਚ ਉਨ੍ਹਾਂ ਨੂੰ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਜ਼ਿਕਰਯੋਗ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ Kejriwal ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ 26 ਜੂਨ ਨੂੰ ਸੀਬੀਆਈ ਨੇ ਉਹਨਾਂ ਨੂੰ ਜੇਲ੍ਹ ਤੋਂ ਹਿਰਾਸਤ ਵਿੱਚ ਲੈ ਲਿਆ।

Related Articles

Leave a Comment