ਚੰਡੀਗੜ੍ਹ, 23ਅਕਤੂਬਰ( ਰਾਖਾ ਪ੍ਰਭ ਬਿਉਰੋ ) ਪ੍ਰਧਾਨ ਮੰਤਰੀ ਮੋਦੀ ਅੱਜ ਰੂਸ ਵਿੱਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕਰਨਗੇ। ਇੱਥੇ ਦੋਵਾਂ ਵਿਚਾਲੇ ਦੁਵੱਲੀ ਗੱਲਬਾਤ ਹੋਵੇਗੀ। ਦੋਵੇਂ ਨੇਤਾ 2 ਸਾਲ ਬਾਅਦ ਮਿਲਣਗੇ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਸਕੱਤਰ ਵਿਕਰਮ ਮਿਸਰੀ ਨੇ ਮੰਗਲਵਾਰ ਨੂੰ ਦਿੱਤੀ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਅੱਜ ਬ੍ਰਿਕਸ ਦੇਸ਼ਾਂ ਦੇ ਸੰਮੇਲਨ ‘ਚ ਸ਼ਿਰਕਤ ਕਰਨਗੇ। ਇਹ ਸੰਮੇਲਨ ਦੋ ਸੈਸ਼ਨਾਂ ਵਿੱਚ ਹੋਵੇਗਾ। ਪ੍ਰਧਾਨ ਮੰਤਰੀ ਇੱਥੇ ਕਈ ਦੇਸ਼ਾਂ ਦੇ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਵੀ ਕਰਨਗੇ। ਸਮਿਟ ਅਤੇ ਦੁਵੱਲੀ ਗੱਲਬਾਤ ਪੂਰੀ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਅੱਜ ਹੀ ਭਾਰਤ ਲਈ ਰਵਾਨਾ ਹੋਣਗੇ। ਇਸ ਤੋਂ ਪਹਿਲਾਂ ਮੋਦੀ ਸ਼ਿਖਰ ਸੰਮੇਲਨ ‘ਚ ਸ਼ਾਮਲ ਹੋਣ ਲਈ ਮੰਗਲਵਾਰ ਨੂੰ ਰੂਸ ਦੇ ਕਜ਼ਾਨ ਸ਼ਹਿਰ ਪਹੁੰਚੇ। ਇੱਥੇ ਪਹੁੰਚਣ ‘ਤੇ ਉਨ੍ਹਾਂ ਦਾ ਰਵਾਇਤੀ ਰੂਸੀ ਢੰਗ ਸਵਾਗਤ ਕੀਤਾ ਗਿਆ। ਹੋਟਲ ਪਹੁੰਚ ਕੇ ਉਨ੍ਹਾਂ ਨੇ ਭਾਰਤੀ ਪਹਿਰਾਵੇ ਵਿੱਚ ਰੂਸੀ ਕਲਾਕਾਰਾਂ ਦਾ ਡਾਂਸ ਵੀ ਦੇਖਿਆ।