Home » ਵਿਜੀਲੈਂਸ ਵਿਭਾਗ ਨੇ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਤਹਿਤ ਪਟਵਾਰੀ ਤੇ ਕੀਤਾ ਕੇਸ ਦਰਜ

ਵਿਜੀਲੈਂਸ ਵਿਭਾਗ ਨੇ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਤਹਿਤ ਪਟਵਾਰੀ ਤੇ ਕੀਤਾ ਕੇਸ ਦਰਜ

by Rakha Prabh
21 views

ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਵਿਜੀਲੈਂਸ ਵਿਭਾਗ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਫਾਜ਼ਿਲਕਾ ਦੀ ਤਹਿਸੀਲ ਜਲਾਲਾਬਾਦ ਵਿੱਚ ਪੈਂਦੇ ਹਲਕਾ ਚੱਕ ਜਾਨੀਸਰ ਵਿਖੇ ਤਾਇਨਾਤ ਇੱਕ ਪਟਵਾਰੀ ਨੂੰ 3000 ਹਜ਼ਾਰ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਤਹਿਤ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮੁਕੱਦਮਾ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਸਨੀਕ ਧਰਮਜੀਤ ਸਿੰਘ ਬੇਦੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਬਤ ਹੋਈ ਕਿ ਉਕਤ ਮੁਲਜ਼ਮ ਨੇ ਬਿਨੈਕਾਰ ਸ਼ਿੰਦਰ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ ਤੋਂ ਜਮਾਂਬੰਦੀ ਦੀਆਂ ਨਕਲਾਂ ਦੇਣ ਬਦਲੇ 5,000 ਰੁਪਏ ਦੀ ਮੰਗ ਕੀਤੀ ਸੀ ਅਤੇ ਇਸ ਮੰਤਵ ਲਈ 3,000 ਰੁਪਏ ਬਤੌਰ ਰਿਸ਼ਵਤ ਵਜੋਂ ਹਾਸਲ ਕੀਤੇ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਉਕਤ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।

ਇਸ ਜਾਂਚ ਤੋਂ ਬਾਅਦ ਉਕਤ ਦੋਸ਼ੀ ਪਟਵਾਰੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Comment